13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਿਰਪਾਲ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਤੇ ਮਨੋਰੰਜਕ ਟੂਰ

ਸਮਰਾਲਾ, 12 ਅਕਤੂਬਰ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਨੂੰ ਕਿਤਾਬੀ ਪੜ੍ਹਾਈ ਦੇ ਬੋਝ ਤੋਂ ਰਾਹਤ ਦਿਵਾਉਣ ਦੇ ਮਕਸਦ ਨਾਲ ਇਕ ਦਿਨਾਂ ਵਿਸ਼ੇਸ਼ ਧਾਰਮਿਕ ਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ। ਇਸ ਵਿੱਦਿਅਕ ਯਾਤਰਾ ਵਿਚ ਸਕੂਲ ਦੀ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 13-10-2026
ਸਮਰਾਲਾ, 12 ਅਕਤੂਬਰ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਨੂੰ ਕਿਤਾਬੀ ਪੜ੍ਹਾਈ ਦੇ ਬੋਝ ਤੋਂ ਰਾਹਤ ਦਿਵਾਉਣ ਦੇ ਮਕਸਦ ਨਾਲ ਇਕ ਦਿਨਾਂ ਵਿਸ਼ੇਸ਼ ਧਾਰਮਿਕ ਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ। ਇਸ ਵਿੱਦਿਅਕ ਯਾਤਰਾ ਵਿਚ ਸਕੂਲ ਦੀ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਟੂਰ ਦੀ ਸ਼ੁਰੂਆਤ ਅਧਿਆਤਮਕ ਓਟ-ਆਸਰੇ ਨਾਲ ਹੋਈ, ਜਿਸ ਤਹਿਤ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਇਤਿਹਾਸਕ ਨਾਢਾ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ। ਉਥੇ ਬੱਚਿਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਇਸ ਪਵਿੱਤਰ ਸਥਾਨ ਦੇ ਇਤਿਹਾਸਿਕ ਮਹੱਤਵ ਬਾਰੇ ਜਾਣਕਾਰੀ ਹਾਸਿਲ ਕੀਤੀ। ਧਾਰਮਿਕ ਓਟ ਲੈਣ ਉਪਰੰਤ, ਬੱਚਿਆਂ ਦੇ ਮਨੋਰੰਜਨ ਦੇ ਸਫ਼ਰ ਨੂੰ ਅੱਗੇ ਵਧਾਉਂਦਿਆਂ ਉਨ੍ਹਾਂ ਨੂੰ ‘ਫਨ ਸਿਟੀ’ (ਪੰਚਕੂਲਾ) ਲਿਜਾਇਆ। ਇਸ ਮੌਕੇ ਸਕੂਲ ਦੇ ਅਧਿਆਪਕ ਵੀ ਬੱਚਿਆਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਨੇ ਵੱਖ-ਵੱਖ ਸਵਾਰੀਆਂ ਅਤੇ ਪੈਂਡੂਲਮ ਦੇ ਕੰਮ ਕਰਨ ਦੇ ਪਿੱਛੇ ਛੁਪੇ ਭੌਤਿਕ ਵਿਗਿਆਨ ਦੇ ਨਿਯਮਾਂ ਤੇ ਸਿਧਾਂਤਾਂ ਨੂੰ ਬੜੇ ਹੀ ਦਿਲਚਸਪ ਤਰੀਕੇ ਨਾਲ ਪ੍ਰੈਕਟੀਕਲ ਰੂਪ ਵਿਚ ਸਮਝਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਜ਼ਾਇਕੇਦਾਰ ਲੰਚ ਦਾ ਵੀ ਕਰਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਅਜਿਹੇ ਟੂਰ ਵਿਦਿਆਰਥੀਆਂ ਦੀ ਰੋਜ਼ਾਨਾ ਦੀ ਪੜ੍ਹਾਈ ਦੀ ਥਕਾਵਟ ਨੂੰ ਦੂਰ ਕਰ ਕੇ ਉਨ੍ਹਾਂ ਵਿਚ ਨਵੀਂ ਊਰਜਾ ਭਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਬੱਚਿਆਂ ਦਾ ਮਾਨਸਿਕ ਅਤੇ ਸਰਬਪੱਖੀ ਵਿਕਾਸ ਹੁੰਦਾ ਹੈ। ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਤੇ ਸਕੂਲ ਦੇ ਪ੍ਰਬੰਧਕ ਸੰਦੀਪ ਕੌਰ ਵਲੋਂ ਪ੍ਰਿੰਸੀਪਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖੰਨਾ ਡਾਕਘਰ ਦੇ ਦੌਰੇ ਦੌਰਾਨ ਵਿਹਾਰਕ ਸਿੱਖਿਆ ਕੀਤੀ ਪ੍ਰਾਪਤ ਅਗਲੀ ਖ਼ਬਰ ਕਿਸਾਨ ਆਗੂ ਹਰਦੀਪ ਗਿਆਸਪੁਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।