14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਸ. ਆਈ. ਆਰ. ਵਿਚ ਖੰਨਾ ਦੀਆਂ ਵੋਟਾਂ 1,74,280 ਤੋਂ ਘੱਟ ਕੇ 1,61,347 ਰਹਿ ਗਈਆਂ, 12,993 ਵੋਟਾਂ ਘਟੀਆਂ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

ਅਜੀਤ ਡੈਸਕ 14-10-2026
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ)-2026 ਸੰਬੰਧੀ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਅਕਤੂਬਰ, 2026 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕਰ ਦਿੱਤੀ ਗਈ ਹੈ। ਇਸ ਵਿਚ ਐਸ. ਆਈ. ਆਰ. ਤੋਂ ਬਾਅਦ ਖੰਨਾ ਵਿਧਾਨ ਸਭਾ ਹਲਕੇ ਦੀਆਂ ਜੋ ਵੋਟਾਂ 1,74,280 ਸਨ, ਉਨ੍ਹਾਂ ਵਿਚੋਂ 12,993 ਵੋਟਾਂ ਕੱਟ ਕੇ 1,61,347 ਰਹਿ ਗਈਆਂ ਹਨ। ਇਨ੍ਹਾਂ ਘਟੀਆਂ ਕਰੀਬ 13000 ਵੋਟਾਂ ਵਿਚ ਮ੍ਰਿਤਕਾਂ, ਲੰਮੇ ਸਮੇਂ ਤੋਂ ਅਣਉਪਸਥਿਤ ਲੋਕਾਂ, ਦੂਸਰੇ ਰਾਜਾਂ ਵਿਚ ਜਾ ਚੁੱਕੇ ਲੋਕਾਂ, ਡੁਪਲੀਕੇਟ ਵੋਟਾਂ ਤੇ ਆਪਣੇ ਕਾਗਜ ਜਮ੍ਹਾ ਨਾ ਕਰਵਾ ਸਕੇ ਲੋਕਾਂ ਦੀਆਂ ਵੋਟਾਂ ਸ਼ਾਮਿਲ ਹਨ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਉਪਰੰਤ ਜ਼ਿਲ੍ਹਾ ਲੁਧਿਆਣਾ ਵਿਚ ਕੁੱਲ ਵੋਟਰਾਂ ਦੀ ਗਿਣਤੀ 23,44,070 ਹੋ ਗਈ ਹੈ। ਇਨ੍ਹਾਂ ਵਿਚ 12,16,462 ਪੁਰਸ਼, 11,27,537 ਔਰਤਾਂ, 71 ਟਰਾਂਸਜੈਂਡਰ ਅਤੇ 471 ਐਨ. ਆਰ. ਆਈ. ਵੋਟਰ ਸ਼ਾਮਿਲ ਹਨ। ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਅਕਤੂਬਰ, 2026 ਨੂੰ 18 ਸਾਲ ਪੂਰੀ ਹੋ ਗਈ ਹੈ ਅਤੇ ਜਿਸ ਦਾ ਨਾਂਅ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ ਲਗਾਤਾਰ ਸੁਧਾਈ ਦੌਰਾਨ ਫਾਰਮ ਨੰਬਰ 6 ਭਰ ਕੇ ਆਪਣਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਵਿਦੇਸ਼ਾਂ ਵਿਚ ਰਹਿ ਰਹੇ ਯੋਗ ਭਾਰਤੀ ਨਾਗਰਿਕ ਫਾਰਮ ਨੰਬਰ 6ਏ ਰਾਹੀਂ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸੇ ਤਰ੍ਹਾਂ, ਕਿਸੇ ਵੋਟਰ ਦੀ ਮੌਤ ਹੋਣ ’ਤੇ ਉਸ ਦਾ ਨਾਂਅ ਵੋਟਰ ਸੂਚੀ ਵਿਚੋਂ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿਚ ਦਰਜ ਵੇਰਵਿਆਂ ਦੀ ਦਰੁਸਤੀ, ਰਿਹਾਇਸ਼ ਦੀ ਤਬਦੀਲੀ ਜਾਂ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਤ ਪੋਲਿੰਗ ਬੂਥ ਦੇ ਬੂਥ ਲੈਵਲ ਅਫ਼ਸਰਾਂ (ਬੀ. ਐੱਲ. ਓਜ਼), ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਜਾਂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਕੋਲ ਜਮਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ, ਭਾਰਤ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇ ਕੇ ਲੋੜੀਂਦੇ ਦਸਤਾਵੇਜ਼, ਜਿਵੇਂ ਬਿਨੈਕਾਰ ਦੀ ਫੋਟੋ ਅਤੇ ਉਮਰ ਤੇ ਰਿਹਾਇਸ਼ ਦੇ ਸਬੂਤ, ਵੀ ਅਪਲੋਡ ਕੀਤੇ ਜਾ ਸਕਦੇ ਹਨ।
ਪਿਛਲੀ ਖ਼ਬਰ ਡੇਹਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਵਲੋਂ ਨਸ਼ਿਆਂ ਖ਼ਿਲਾਫ਼ ਲਲਕਾਰ ਰੈਲੀ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰੁਪਾਲੋਂ ਦੀ ਅਗਵਾਈ ਹੇਠ ਪਿੰਡ ਮਾਲੋਦੌਦ ਵਿਖੇ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।