ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬੰਦ ਦਾ ਪੂਰਨ ਰੂਪ ਵਿਚ ਸਮਰਥਨ
ਮਾਛੀਵਾੜਾ ਸਾਹਿਬ, 14 ਅਕਤੂਬਰ (ਰਾਜਦੀਪ ਸਿੰਘ ਅਲਬੇਲਾ, ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੀਨੀਅਰ ਲੀਡਰਸ਼ਿਪ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਨਸ਼ਿਆਂ ਖ਼ਿਲਾਫ਼ ਆਪਣੀ ਜਾਨ ਨਿਛਾਵਰ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰਨ ਰੂਪ ਵਿਚ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ ਦੱਸਿਆ ਕਿ ਭਲਕੇ ਦੇ ਪੰਜਾਬ ਬੰਦ ਸਬੰਧੀ ਹਲਕਾ ਸਮਰਾਲਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਪਰਵਿੰਦਰ ਸਿੰਘ ਝੋਟਾ ਜੋ ਪਿਛਲੇ ਕਾਫੀ ਅਰਸੇ ਤੋਂ ਨਸ਼ਿਆਂ ਖ਼ਿਲਾਫ਼ ਲੜਦਾ ਆ ਰਿਹਾ ਸੀ ਦਾ ਬੀਤੀ ਕੱਲ੍ਹ ਇੱਕ ਨਸ਼ਾ ਵੇਚਣ ਵਾਲੇ ਕੈਮਿਸਟ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਨੂੰ ਇਨਸਾਫ਼ ਦਿਵਾਉਣ ਲਈ ਉਸ ਦੇ ਪਿਤਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ, ਡੀ.
ਮਾਛੀਵਾੜਾ ਸਾਹਿਬ, 14 ਅਕਤੂਬਰ (ਰਾਜਦੀਪ ਸਿੰਘ ਅਲਬੇਲਾ, ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੀਨੀਅਰ ਲੀਡਰਸ਼ਿਪ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਨਸ਼ਿਆਂ ਖ਼ਿਲਾਫ਼ ਆਪਣੀ ਜਾਨ ਨਿਛਾਵਰ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰਨ ਰੂਪ ਵਿਚ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ ਦੱਸਿਆ ਕਿ ਭਲਕੇ ਦੇ ਪੰਜਾਬ ਬੰਦ ਸਬੰਧੀ ਹਲਕਾ ਸਮਰਾਲਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਪਰਵਿੰਦਰ ਸਿੰਘ ਝੋਟਾ ਜੋ ਪਿਛਲੇ ਕਾਫੀ ਅਰਸੇ ਤੋਂ ਨਸ਼ਿਆਂ ਖ਼ਿਲਾਫ਼ ਲੜਦਾ ਆ ਰਿਹਾ ਸੀ ਦਾ ਬੀਤੀ ਕੱਲ੍ਹ ਇੱਕ ਨਸ਼ਾ ਵੇਚਣ ਵਾਲੇ ਕੈਮਿਸਟ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਨੂੰ ਇਨਸਾਫ਼ ਦਿਵਾਉਣ ਲਈ ਉਸ ਦੇ ਪਿਤਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ, ਡੀ. ਜੀ. ਪੀ. ਪੰਜਾਬ ਦੇ ਅਸਤੀਫ਼ੇ ਦੀ ਮੰਗ ਅਤੇ ਇਸ ਕਤਲ ਦੀ ਸੀ.ਬੀ.ਆਈ. ਤੋਂ ਉੱਚ ਪੱਧਰੀ ਜਾਂਚ ਕਰਾਉਣ ਲਈ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਸਮਰਥਨ ਕਰਦਾ ਹੈ। ਇਸ ਮੌਕੇ ਹਰਜਤਿੰਦਰ ਸਿੰਘ ਪਵਾਤ, ਹਰਦੀਪ ਸਿੰਘ ਬਹਿਲੋਲਪੁਰ, ਅਮਰੀਕ ਸਿੰਘ ਹੇੜੀਆਂ, ਪਰਮਜੀਤ ਕੌਰ ਕੰਗ ਪ੍ਰਧਾਨ ਲੇਡੀਜ਼ ਵਿੰਗ ਹਲਕਾ ਸਮਰਾਲਾ, ਪ੍ਰਕਾਸ਼ ਕੌਰ ਸਾਬਕਾ ਕੌਂਸਲਰ, ਕੁਲਦੀਪ ਸਿੰਘ ਜਾਤੀਵਾਲ, ਸੁਰਜੀਤ ਸਿੰਘ ਪੂਰਬਾ, ਕੈਪਟਨ ਹਰਜਿੰਦਰ ਸਿੰਘ, ਜਸਪਾਲ ਸਿੰਘ ਜੱਜ , ਬੇਅੰਤ ਸਿੰਘ ਬਲਾਲਾ, ਮਹਿੰਦਰ ਸਿੰਘ ਈਸਾਪੁਰ, ਦੇਸਰਾਜ ਸਿੰਘ ਰਹੀਮਾਬਾਦ, ਦਲਵੀਰ ਸਿੰਘ ਕੰਗ, ਨਵਜੋਤ ਸਿੰਘ ਸਿੱਧੂ, ਇੰਦਰਪਾਲ ਸਿੰਘ ਨਾਗਰਾ ਆਦਿ ਹਾਜ਼ਰ ਸਨ।