15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

70 ਸਾਲਾ ਔਰਤ ਦੀ ਟਿੱਪਰ ਦੀ ਫੇਟ ਵੱਜਣ ਨਾਲ ਮੌਤ

ਸਮਰਾਲਾ, 14 ਅਕਤੂਬਰ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਪਿੰਡ ਬਾਲਿਓਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਰਛਪਾਲ ਕੌਰ (70) ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਲੜਕੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਕੁੱਝ ਬਿਮਾਰ ਸੀ ਅਤੇ ਘਰੋਂ ਡਾਕਟਰ ਕੋਲ ਦਵਾਈ ਲੈਣ ਲਈ ਆ ਰਹੀ ਸੀ।

ਅਜੀਤ ਡੈਸਕ 15-10-2026
ਸਮਰਾਲਾ, 14 ਅਕਤੂਬਰ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਪਿੰਡ ਬਾਲਿਓਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਰਛਪਾਲ ਕੌਰ (70) ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਲੜਕੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਕੁੱਝ ਬਿਮਾਰ ਸੀ ਅਤੇ ਘਰੋਂ ਡਾਕਟਰ ਕੋਲ ਦਵਾਈ ਲੈਣ ਲਈ ਆ ਰਹੀ ਸੀ। ਪਿੰਡ ਦੇ ਗੁਰਦੁਆਰਾ ਸਾਹਿਬ ਸਾਹਮਣੇ ਉਹ ਸੜਕ ਪਾਰ ਕਰ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਫੇਟ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿਚ ਰਛਪਾਲ ਕੌਰ ਨੂੰ ਸਮਰਾਲਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਾਜ ਦੀਨ ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਹੈ ਅਤੇ ਅੱਜ ਪਿੰਡ ਬਾਲਿਓਂ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੁਲਸ ਨੇ ਟਿੱਪਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਅਤੇ ਉਸ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਬੰਦ ਦਾ ਕੀਤਾ ਸਮਰਥਨ ਅਗਲੀ ਖ਼ਬਰ ਹਲਕਾ ਇੰਚਾਰਜ ਰੁਪਾਲੋਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।