ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਭਾਜਪਾ ਲੁਧਿਆਣਾ ਦਿਹਾਤੀ ਵਲੋਂ ਰੋਸ ਪ੍ਰਦਰਸ਼ਨ
ਸਾਹਨੇਵਾਲ, 14 ਅਕਤੂਬਰ (ਹਨੀ ਚਾਠਲੀ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਘਟਨਾ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਸਾਹਨੇਵਾਲ ’ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਅਤੇ ਨਸ਼ਿਆਂ ਦੇ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਚਿੱਟੇ ਦਾ ਪੁਤਲਾ ਫੂਕਿਆ ਗਿਆ।
ਮ
ਮੈਰਾਥਨ ਵਿਚ ਹਿੱਸਾ ਲੈਂਦੇ ਹੋਏ ਸ਼ਹਿਰ ਦੇ ਪਤਵੰਤੇ ਤੇ ਪੁਲਿਸ ਅਧਿਕਾਰੀ। ਤਸਵੀਰ : ਮਨੋਜ ਕੁਮਾਰ
15-10-2026
ਸਾਹਨੇਵਾਲ, 14 ਅਕਤੂਬਰ (ਹਨੀ ਚਾਠਲੀ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਘਟਨਾ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਸਾਹਨੇਵਾਲ ’ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਅਤੇ ਨਸ਼ਿਆਂ ਦੇ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਚਿੱਟੇ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਅਪਰਾਧਿਕ ਘਟਨਾਵਾਂ ਦਾ ਵਧਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੂਬੇ ਵਿਚ ਦਿਨ-ਦਿਹਾੜੇ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰੇ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਧਰਨਾ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਹੋ ਰਹੀ ਸ਼ਰੇਆਮ ਵਿੱਕਰੀ ਕਾਰਨ ਰੋਜ਼ਾਨਾ ਨੌਜਵਾਨ ਆਪਣੀਆਂ ਜਾਨਾਂ ਗਵਾ ਰਹੇ ਹਨ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਆਏ ਦਿਨ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਵਿਚ ਪੰਜਾਬ ਅੰਦਰ ਹੁਣ ਨਸ਼ਾ ਦਿਨੋਂ ਦਿਨ ਵਧ ਰਿਹਾ ਹੈ। ਸੰਨੀ ਕੈਂਥ ਨੇ ਕਿਹਾ ਕਿ ਪੰਜਾਬ ਵਿਚੋਂ ਅਗਰ ਨਸ਼ੇ ਦੀ ਤਸਕਰੀ ਨੂੰ ਹਮੇਸ਼ਾ ਲਈ ਖ਼ਤਮ ਕਰਨਾ ਹੈ ਤਾਂ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਲਿਆਉਣੀ ਬਹੁਤ ਜ਼ਰੂਰੀ ਹੋ ਗਈ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਭਾਟੀਆ, ਸਾਬਕਾ ਚੇਅਰਮੈਨ ਅਜਮੇਰ ਸਿੰਘ ਭਾਗਪੁਰ, ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ, ਯੁਵਾ ਮੋਰਚਾ ਜਰਨਲ ਸਕੱਤਰ ਗੁਰਸ਼ਰਨ ਸਿੰਘ, ਬਲਕਾਰ ਸਿੰਘ ਮੰਗਲੀ ਪ੍ਰਧਾਨ ਪੰਚਾਇਤੀ ਰਾਜ ਸੈੱਲ, ਸਾਨੀਆ ਸ਼ਰਮਾ ਮਹਿਲਾ ਮੋਰਚਾ ਪ੍ਰਧਾਨ, ਸਚਿਨ ਸ਼ਰਮਾ, ਸੁਸ਼ੀਲ ਖੁਰਾਨਾ, ਰਜਿੰਦਰ ਨੇਗੀ, ਸੰਦੀਪ ਠਾਕੁਰ, ਸੂਰਜ ਬੂਥਗੜ੍ਹ, ਲਖਵੀਰ ਸਿੰਘ ਬੰਪੀ, ਰੋਹਿਤ ਸ਼ਰਮਾ, ਰਾਜੀਵ ਖੁੱਲਰ, ਸੁਮਿਤ ਪੰਡਿਤ, ਹਰਸ਼ਦੀਪ ਕਪੂਰ ਅਤੇ ਪੁਸ਼ਪਿੰਦਰ ਸਿੰਘ, ਉਰਵੀ ਆਦਿ ਹਾਜ਼ਰ ਸਨ।