16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਰਣਜੀਤ ਸਿੰਘ ਹੀਰਾ ਭਾਜਪਾ ਦੇ ਐਮ. ਐਸ. ਐਮ. ਈ ਵਿੰਗ ਦੇ ਸੂਬਾ ਕਨਵੀਨਰ ਬਣੇ ਪੰਜਾਬ ਦੇ ਮਾਈਕ੍ਰੋ ਸਮਾਲ ਤੇ ਮੀਡੀਅਮ ਉਦਯੋਗਾਂ ਨੂੰ ਕੇਂਦਰੀ ਸਰਕਾਰ ਦੀਆਂ ਸਾਰੀਆਂ ਸਹੂਲਤਾਂ ਉਚੇਚੇ ਤੌਰ ਤੇ ਦਿਵਾਵਾਂਗੇ- ਹੀਰਾ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਖੰਨਾ ਵਿਚ ਬੰਦ ਲਗਪਗ ਮੁਕੰਮਲ ਰਿਹਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੰਦ ਕਰਵਾਉਣ ਲਈ ਸ਼ਹਿਰ ਦੇ ਵੱਖ-ਵੱਖ ਬਾਜਾਰਾਂ ਵਿਚ ਮਾਰਚ ਕੀਤਾ।

ਅਜੀਤ ਡੈਸਕ 16-10-2026
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਖੰਨਾ ਵਿਚ ਬੰਦ ਲਗਪਗ ਮੁਕੰਮਲ ਰਿਹਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੰਦ ਕਰਵਾਉਣ ਲਈ ਸ਼ਹਿਰ ਦੇ ਵੱਖ-ਵੱਖ ਬਾਜਾਰਾਂ ਵਿਚ ਮਾਰਚ ਕੀਤਾ। ਇਸ ਬੰਦ ਨੂੰ ਸਫ਼ਲ ਬਣਾਉਣ ਲਈ ਇਨਸਾਫ਼ ਪਸੰਦ ਜਥੇਬੰਦੀਆਂ ਨੇ ਵੀ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਵਰਕਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਦੁਕਾਨਦਾਰਾਂ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਜਿਹੜੀਆਂ ਦੁਕਾਨਾਂ ਖੁੱਲ੍ਹੀਆਂ ਸਨ, ਉਨ੍ਹਾਂ ਦੇ ਦੁਕਾਨਦਾਰਾਂ ਨੂੰ ਬੰਦ ਵਿਚ ਸਹਿਯੋਗ ਦੇਣ ਲਈ ਬੇਨਤੀ ਕੀਤੀ ਗਈ। ਦੁਕਾਨਦਾਰਾਂ ਵਲੋਂ ਵੀ ਇਸ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਪੂਰਨ ਸਮਰਥਨ ਦਿੱਤਾ ਗਿਆ। ਨੇਤਾਵਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਪੂਰਨ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਇਸ ਮੰਗ ਨੂੰ ਲੈ ਕੇ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ, ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਵੀ ਇੰਸ. ਹਰਵਿੰਦਰ ਸਿੰਘ ਤੇ ਐਸ. ਐਚ. ਓ. ਤਰਵਿੰਦਰ ਬੇਦੀ ਦੀ ਅਗਵਾਈ ਵਿਚ ਜਲੂਸ ਦੇ ਨਾਲ ਨਾਲ ਸੁਰੱਖਿਆ ਦੀ ਸਥਿਤੀ ਬਹਾਲ ਰੱਖਣ ਲਈ ਚੱਲ ਰਹੇ ਸਨ। ਇਸ ਮੌਕੇ ਕਿਸੇ ਨਾਲ ਕੋਈ ਬਦਸਲੂਕੀ ਨਹੀਂ ਕੀਤੀ ਗਈ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਤੇ ਭਾਜਪਾ ਪੰਜਾਬ ਦੇ ਬੁਲਾਰੇ ਇਕਬਾਲ ਸਿੰਘ ਚੰਨੀ, ਪਰਮਜੀਤ ਸਿੰਘ ਕੌੜੀ, ਗੁਰਿੰਦਰ ਸਿੰਘ ਰਾਜੇਵਾਲ, ਬਾਬਾ ਜਗਜੀਤ ਸਿੰਘ, ਰਾਜਵਿੰਦਰ ਸਿੰਘ ਲਿਬੜਾ, ਹਨੀ ਰੋਸ਼ਾ, ਸਮਾਜ ਸੇਵੀ ਜਗਵੀਰ ਸਿੰਘ ਜੱਗਾ, ਨਾਜ਼ਰ ਸਿੰਘ ਢਿੱਲੋਂ, ਪਰਗਟ ਸਿੰਘ ਭਾਰਤੀ ਕਿਸਾਨ ਯੂਨੀਅਨ, ਸਮਾਜ ਸੇਵੀ ਨਿਰਮਲ ਸਿੰਘ ਨਿੰਮਾ, ਜੋਗਿੰਦਰ ਸਿੰਘ ਕੌੜੀ, ਹਰਜੀਤ ਸਿੰਘ ਸਿਹੋੜਾ ਅਕਾਲੀ ਦਲ ਅੰਮ੍ਰਿਤਸਰ, ਹਰਮਿੰਦਰ ਸਿੰਘ ਰਸੂਲੜਾ, ਸਨਪ੍ਰੀਤ ਸਿੰਘ ਮਾਜਰੀ, ਅਭਿਸ਼ੇਕ ਆਦਿ ਹਾਜ਼ਰ ਸਨ। ਮਾਛੀਵਾੜਾ ਦੇ ਬਾਜ਼ਾਰ ਰਹੇ ਮੁਕੰਮਲ ਬੰਦ ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਬੰਦ ਦੇ ਸੱਦੇ ’ਤੇ ਮਾਛੀਵਾੜਾ ਸਾਹਿਬ ਦੇ ਬਾਜ਼ਾਰ ਮੁਕੰਮਲ ਬੰਦ ਰਹੇ। ਸਵੇਰ ਤੋਂ ਹੀ ਮਾਛੀਵਾੜਾ ਦੀ ਕੋਈ ਵੀ ਦੁਕਾਨ ਨਾ ਖੁੱਲ੍ਹੀ ਤੇ ਪੁਲਿਸ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਡੀ. ਐੈੱਸ. ਪੀ. ਕਰਮਜੀਤ ਸਿੰਘ, ਇੰਸਪੈਕਟਰ ਗੁਰਪ੍ਰਤਾਪ ਸਿੰਘ, ਥਾਣਾ ਮੁਖੀ ਚਰਨਜੀਤ ਸਿੰਘ ਭਾਰੀ ਫੋਰਸ ਬਲ ਸਮੇਤ ਮਾਛੀਵਾੜਾ ਸ਼ਹਿਰ ਦੇ ਪ੍ਰਮੁੱਖ ਚੌਕਾਂ ਵਿਚ ਤਾਇਨਾਤ ਰਹੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਦੇ ਦਿਖਾਈ ਦਿੱਤੇ। ਖ਼ਾਲਸਾ ਚੌਕ ਨੇੜੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ, ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਇਕੱਤਰ ਹੋਏ, ਜਿਨ੍ਹਾਂ ਨੇ ਕੁੱਝ ਸਮੇਂ ਲਈ ਚੌਕ ਜਾਮ ਕੀਤਾ ਅਤੇ ਉਸ ਤੋਂ ਬਾਅਦ ਵਿਚ ਸ਼ਹਿਰ ’ਚ ਰੋਸ ਮਾਰਚ ਕੱਢਿਆ। ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ ਭੱਟੀਆਂ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮਨਮੋਹਣ ਸਿੰਘ ਖੇੜਾ, ਕਿਸਾਨ ਆਗੂ ਯੁਗਰਾਜ ਸਿੰਘ ਮੰਡ, ਬਲਵੀਰ ਸਿੰਘ ਮਾਨ, ਸੁੱਖਾ ਮਾਨ ਆਦਿ ਨੇ ਕਿਹਾ ਕਿ ਇਕ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦਾ ਨਸ਼ਾ ਵੇਚਣ ਵਾਲਿਆਂ ਵਲੋਂ ਕਤਲ ਕਰਨਾ ਬਹੁਤ ਹੀ ਮੰਦਭਾਗਾ ਹੈ। ਉਕਤ ਆਗੂਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਨੱਥ ਪਾਉਣ ਲਈ ਸਰਕਾਰ ਨੂੰ ਪੁਖ਼ਤਾ ਪ੍ਰਬੰਧ ਕਰਨੇ ਪੈਣਗੇ ਨਹੀਂ ਤਾਂ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਵਰਗਿਆਂ ਦੇ ਕਤਲ ਹੋਣਗੇ ਤੇ ਪੰਜਾਬ ਦੀ ਜਵਾਨੀ ਤਬਾਹ ਹੁੰਦੀ ਰਹੇਗੀ। ਇਸ ਮੌਕੇ ਕਰਮਜੀਤ ਸਿੰਘ ਅਢਿਆਣਾ, ਉਪਜਿੰਦਰ ਸਿੰਘ ਔਜਲਾ, ਮਨਜੀਤ ਸਿੰਘ ਪਵਾਤ, ਗੁਰਮੀਤ ਸਿੰਘ ਢੀਂਡਸਾ, ਤੂਫ਼ਾਨ ਸਿੰਘ ਆਦਿ ਵੀ ਮੌਜੂਦ ਸਨ। ਮਲੌਦ ’ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਬੰਦ ਦੇ ਸੱਦੇ ਤਹਿਤ ਮਲੌਦ ਵਿਖੇ ਭਰਵਾਂ ਹੁੰਗਾਰਾ ਮਿਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਨੌਜਵਾਨ ਭਾਰਤ ਸਭਾ, ਆਮ ਲੋਕਾਂ ਤੇ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਨੂੰ ਪੂਰਨ ਹਮਾਇਤ ਦਿੱਤੀ ਗਈ। ਪੁਲਿਸ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕੱਢ ਕੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦੀ ਮੰਗ ਕੀਤੀ। ਇਸ ਮੌਕੇ ਬਲਵੰਤ ਸਿੰਘ ਘੁਡਾਣੀ ਕਿਸਾਨ ਆਗੂ, ਮੋਨੀ ਕੁਲਾਹੜ, ਲਖਵਿੰਦਰ ਸਿੰਘ ਲਾਡੀ ਉਕਸੀ, ਦਵਿੰਦਰ ਸਿੰਘ ਸਿਰਥਲਾ, ਜਗਦੇਵ ਸਿੰਘ ਫੌਜੀ, ਸਤਨਾਮ ਸਿੰਘ ਲਹਿਲ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਭਰ ਦੇ ਲੋਕ ਹਾਜਰ ਸਨ। ਕੁਹਾੜਾ ਤੇ ਆਸ ਪਾਸ ਇਲਾਕੇ ’ਚ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਕੁਹਾੜਾ (ਸੰਦੀਪ ਸਿੰਘ ਕੁਹਾੜਾ)-ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਅਤੇ ਆਸ ਪਾਸ ਦੇ ਇਲਾਕੇ ਅੰਦਰ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਇਲਾਕੇ ਦੀਆਂ ਸਮੂਹ ਦੁਕਾਨਾਂ ਅਤੇ ਬਾਜ਼ਾਰ ਬੰਦ ਰਹੇ, ਜਿਸ ਕਾਰਨ ਬਾਜ਼ਾਰਾਂ ਵਿਚ ਪੂਰੀ ਤਰ੍ਹਾਂ ਸੁੰਨ ਪਸਰੀ ਰਹੀ। ਬੰਦ ਦੇ ਸੱਦੇ ਦੇ ਮੱਦੇਨਜ਼ਰ ਮੁੱਖ ਮਾਰਗ ’ਤੇ ਆਵਾਜਾਈ ਵੀ ਪੂਰੀ ਤਰ੍ਹਾਂ ਠੱਪ ਰਹੀ। ਧਰਨਾਕਾਰੀਆਂ ਵਲੋਂ ਐਮਰਜੈਂਸੀ ਸੇਵਾਵਾਂ ਨਾਲ ਸਬੰਧਿਤ ਵਾਹਨਾਂ ਨੂੰ ਲੰਘਣ ਲਈ ਰਸਤਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਬੰਦ ਕਾਰਨ ਰੋਜ਼ਾਨਾ ਕੰਮਕਾਜ ਲਈ ਘਰਾਂ ਤੋਂ ਨਿਕਲਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਵਾਹਨ ਚਾਲਕਾਂ ਨੂੰ ਆਪਣੇ ਸਫ਼ਰ ਦੌਰਾਨ ਦਿੱਕਤਾਂ ਆਈਆਂ, ਜਦਕਿ ਦੁਕਾਨਾਂ ਬੰਦ ਰਹਿਣ ਕਾਰਨ ਵਪਾਰਕ ਗਤੀਵਿਧੀਆਂ ਵੀ ਪੂਰੀ ਤਰ੍ਹਾਂ ਠੱਪ ਰਹੀਆਂ। ਇਸ ਮੌਕੇ ਪ੍ਰਭਜੀਤ ਸਿੰਘ ਖ਼ਾਲਸਾ ਬੁੱਢਾ ਦਲ, ਅਜੇਦੀਪ ਸਿੰਘ ਖ਼ਾਲਸਾ, ਦੀਪਾ ਲੱਖੋਵਾਲ, ਕਰਮਜੀਤ ਸਿੰਘ, ਹਰਿੰਦਰ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਚਹਿਲ, ਜਤਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਿਤਪਾਲ ਸਿੰਘ ਪ੍ਰਿਤਪਾਲ ਸਿੰਘ ਕੁਹਾੜਾ, ਗੋਪੀ ਕੁਹਾੜਾ ਅਤੇ ਭਾਰੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ - ਰੁਪਾਲੋਂ ਪਾਇਲ/ਮਲੌਦ/ਰਾੜਾ ਸਾਹਿਬ, 15 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ/ਸਹਾਰਨ ਮਾਜਰਾ/ਚਣਕੋਈਆਂ)-ਮਾਨਸਾ ਦੇ ਪਰਮਿੰਦਰ ਸਿੰਘ ਝੋਟੇ ਦਾ ਕਤਲ ਨਸ਼ੇ ਦੇ ਸੌਦਾਗਰਾਂ ਵੱਲੋਂ ਕੀਤਾ ਗਿਆ ਪਰ ਅਸਲ ਵਿੱਚ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੈ, ਕਿਉਂਕਿ ਪੰਜਾਬ ਸਰਕਾਰ ਦਿੱਲੀ ਕਾਰਗੁਜ਼ਾਰੀ ਕਰਕੇ ਹੀ ਨਸ਼ੇ ਦੇ ਸੌਦਾਗਰਾਂ ਦੇ ਹੌਸਲੇ ਬੁਲੰਦ ਹਨ। ਪੰਜਾਬ ਸਰਕਾਰ ਨੂੰ ਆਪਣੀ ਨੈਤਿਕ ਜਿੰਮੇਵਾਰੀ ਕਬੂਲਦਿਆਂ ਹੋਇਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ ਪੰਜਾਬ ਨੂੰ ਤੁਰੰਤ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋ ਨੇ ਪਾਇਲ ਚੌਂਕ ਵਿੱਚ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਰੱਖੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਨੇ ਕਿਹਾ ਕਿ ਸਰਕਾਰ ਕੇਵਲ ਖਾਨਾ ਪੂਰਤੀ ਕਰ ਰਹੀ ਹੈ ਚਾਹੀਦਾ ਤਾਂ ਇਹ ਸੀ ਕਿ ਹੁਣ ਤੱਕ ਜਿੰਮੇਵਾਰ ਅਫਸਰਾਂ ਅਤੇ ਸਿਆਸੀ ਲੋਕਾਂ ਦੇ ਖਿਲਾਫ ਪਰਚਾ ਦਰਜ ਹੋ ਜਾਣਾ ਚਾਹੀਦਾ ਸੀ, ਪਰ ਸਰਕਾਰ ਕੇਵਲ ਗੋਂਗਲੂਆਂ ਤੋਂ ਮਿੱਟੀ ਝਾੜ ਰਹੀ ਹੈ ਨਸ਼ੇ ਨੂੰ ਰੋਕਣ ਵਾਲੇ ਅੰਮ੍ਰਿਤ ਪਾਲ ਸਿੰਘ ਉੱਤੇ ਤਾਂ ਇੰਨੇ ਹਿੱਸੇ ਲਗਾਈ ਗਈ ਹੈ ਜਦੋਂ ਨਸ਼ਾ ਵੇਚਣ ਵਾਲਿਆਂ ਨੂੰ ਸਕਿਉਰਟੀਆਂ ਦਿੱਤੀਆਂ ਗਈਆਂ ਹਨ ਅੱਜ ਪੰਜਾਬ ਦਾ ਬੱਚਾ ਬੱਚਾ ਕਹਿ ਰਿਹਾ ਹੈ ਕਿ ਜੇਕਰ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰਨਾ ਹੈ ਤਾਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੀਦਾ ਹੈ। ਇਸ ਸਮੇਂ ਉਹਨ੍ਹਾਂ ਪਾਇਲ ਦੇ ਦੁਕਾਨਦਾਰਾਂ ਦਾ ਇਸ ਬੰਦ ਨੂੰ ਸਫਲ ਬਣਾਉਣ ਲਈ ਧੰਨਵਾਦ ਵੀ ਕੀਤਾ। ਰੁਪਾਲੋਂ ਨੇ ਪਾਇਲ ਤੋਂ ਇਲਾਵਾ ਰਾੜਾ ਸਾਹਿਬ ਅਤੇ ਮਲੌਦ ਦੇ ਇਲਾਕਿਆਂ ਵਿਚ ਵੀ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਇਕੱਠਾਂ ਨੂੰ ਸੰਬੋਧਨ ਕੀਤਾ ਅਤੇ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ ਪਾਇਲ, ਜੋਗਾ ਸਿੰਘ ਪਾਇਲ, ਮੋਹਣ ਸਿੰਘ, ਕੁਲਵਿੰਦਰ ਸਿੰਘ ਚੀਮਾ ਪਾਇਲ, ਕੈਪਟਨ ਗੁਰਦੀਪ ਸਿੰਘ ਲਸਾੜਾ, ਪਰਗਟ ਸਿੰਘ ਰੱਬੋ, ਸੁਖਬੀਰ ਸਿੰਘ ਹੈਪੀ ਨਿਜ਼ਾਮਪੁਰ, ਤਾਰਾ ਸਿੰਘ ਘੁਡਾਣੀ, ਪਿਰਤਪਾਲ ਸਿੰਘ ਘੁਡਾਣੀ, ਦੀਦਾਰ ਸਿੰਘ ਰਾਣੋ, ਜੋਰਾ ਸਿੰਘ ਪਾਇਲ, ਮਨਦੀਪ ਸਿੰਘ ਬੋਪਾਰਾਏ, ਗੁਰਿੰਦਰ ਸਿੰਘ, ਜਸਪਾਲ ਸਿੰਘ ਰਾਣੋ, ਲਖਬੀਰ ਸਿੰਘ ਲੱਖਾ, ਲਖਵਿੰਦਰ ਸਿੰਘ ਚੀਮਾ, ਤਾਜਵਿੰਦਰ ਸਿੰਘ ਪਾਇਲ, ਹੈਪੀ ਸਿਹੋੜਾ, ਸੰਦੀਪ ਸਿੰਘ ਘੁਡਾਣੀ, ਗੁਰਵਿੰਦਰ ਸਿੰਘ ਗੈਰੀ, ਮਲੌਦ ਤੋਂ ਬਲਾਕ ਪ੍ਰਧਾਨ ਪ੍ਰਗਟ ਸਿੰਘ ਰੱਬੋਂ, ਸੀਨੀਅਰ ਆਗੂ ਬਲਵਿੰਦਰ ਸਿੰਘ ਚੋਮੋ, ਕੈਪਟਨ ਗੁਰਦੀਪ ਸਿੰਘ ਲਸਾੜਾ, ਬੁੱਧ ਸਿੰਘ ਮਦਨੀਪੁਰ, ਸੁਖਬੀਰ ਸਿੰਘ ਨਿਜ਼ਾਮਪੁਰ, ਗੁਰਮੀਤ ਸਿੰਘ ਕਿਸ਼ਨਪੁਰ, ਰੂਪ ਸਿੰਘ ਮਾਲੋ ਦੌਦ, ਹਰਪਿੰਦਰ ਸਿੰਘ ਲੱਖੀ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਅਮਨਦੀਪ ਸਿੰਘ ਰਾਮਗੜ੍ਹ, ਪ੍ਰਦੀਪ ਸਿੰਘ ਮਲੌਦ, ਹਰਵਿੰਦਰ ਸਿੰਘ ਚੋਮੋ, ਤੇਜਾ ਸਿੰਘ ਮਾਂਗੇਵਾਲ ਅਤੇ ਰਾੜਾ ਸਾਹਿਬ ਤੋਂ ਗਗਨਦੀਪ ਸਿੰਘ ਪਾਇਲ, ਪਰਗਟ ਸਿੰਘ ਰੱਬੋਂ, ਹਰਬੰਤ ਸਿੰਘ ਗਿੱਲ, ਗੁਰਦੀਪ ਸਿੰਘ ਘਣਗਸ, ਤਰਲੋਚਨ ਸਿੰਘ ਘਣਗਸ, ਸੰਦੀਪ ਸਿੰਘ ਘੁਡਾਣੀ, ਪ੍ਰਗਟ ਸਿੰਘ ਸਿਆੜ, ਬਲਦੇਵ ਸਿੰਘ ਸਿਆੜ, ਜੋਰਾ ਸਿੰਘ ਸਿਆੜ, ਸੰਦੀਪ ਸਿੰਘ ਕਟਾਹਰੀ, ਅਵਤਾਰ ਸਿੰਘ ਦੋਬੁਰਜੀ, ਬਲਵੀਰ ਸਿੰਘ ਘਣਗਸ, ਹਰਮਨ ਸਿੰਘ ਕੁਹਲੀ ਕਲਾਂ, ਜਸਪਾਲ ਸਿੰਘ ਘਲੋਟੀ, ਰਛਪਾਲ ਸਿੰਘ ਘਣਗਸ , ਸੁਖਵੀਰ ਸਿੰਘ ਕੁਹਲੀ, ਹਰਦੀਪ ਸਿੰਘ ਕਟਾਹਰੀ, ਸੁਖਵਿੰਦਰ ਸਿੰਘ ਕਿਸਾਨ ਆਗੂ, ਹਰਜੀਤ ਸਿੰਘ ਘਣਗਸ ਆਦਿ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਰਵਿੰਦਰ ਝੋਟੇ ਦੇ ਹੱਕ ’ਚ ਰੋਸ ਪ੍ਰਦਰਸ਼ਨ ਪਾਇਲ, (ਰਾਜਿੰਦਰ ਸਿੰਘ, ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਖਿਲਾਫ, ਪੰਜਾਬ ਬੰਦ ਦੇ ਸੱਦੇ ਤਹਿਤ ਪਾਇਲ ’ਚ ਮੁਜ਼ਾਹਰਾ ਕਰਕੇ ਬੱਸ ਅੱਡੇ ਤੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਜਸਵੀਰ ਸਿੰਘ ਅਸ਼ਗਰੀਪੁਰ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਆਪਣੀ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਸਿਆਸੀ, ਪੁਲਿਸ ਤੇ ਗੁੰਡਾ ਸਮਗਲਰਾਂ ਦੀ ਸਹਿ ਤੇ ਗੋਲੀਆਂ ਨਾਲ ਭੁੰਨਿਆਂ ਜਾਂ ਰਿਹਾ ਹੈ, ਨੌਜਵਾਨੀ ਨੂੰ ਖ਼ਤਮ ਕਰਨ ਲਈ ਨਸ਼ਿਆਂ ਦੀ ਦਲਦਲ ਵਿੱਚ ਧੱਕਿਆਂ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਾਰਪੋਰੇਟ ਘਰਾਣਿਆਂ ਦਾ ਬੋਲਬਾਲਾ ਕਰਨਾ ਹੈ ਜਲ ਜੰਗਲ ਜ਼ਮੀਨ ਤੇ ਸਹੂਲਤੀ ਅਦਾਰਿਆਂ ਨੂੰ ਇਹਨਾਂ ਕੋਲ ਸੌਂਪਣਾ ਹੈ। ਇਸ ਲਈ ਇਹਨਾਂ ਦੀ ਲੁੱਟ ਖਸੁੱਟ ਜਬਰ ਜੁਲਮ ਦੇ ਖਿਲਾਫ਼ ਨੌਜਵਾਨੀ ਨੇ ਸੰਘਰਸ਼ ਦੇ ਮੈਦਾਨ ਵਿੱਚ ਆਉਣਾ ਹੈ ਇਸ ਲਈ ਕਿਸਾਨੀ ਤੇ ਜਵਾਨੀ ਨੂੰ ਖ਼ਤਮ ਕਰਨ ਲਈ ਨਸ਼ਿਆਂ ਨੂੰ ਪਰੋਸਿਆ ਜਾ ਰਿਹਾ ਹੈ ਜਵਾਨੀ ਦਾ ਘਾਣ ਕਰਨ ਲਈ ਤੇ ਪੈਸਾ ਇਕੱਠਾ ਕਰਨ ਲਈ ਸੋਚੀ ਸਮਝੀ ਚਾਲ ਹੈ। ਇਸ ਲਈ ਸਾਡੇ ਸਾਰਿਆਂ ਦਾ ਇਸ ਵਹਿਸ਼ੀ ਦਰਿੰਦਿਆਂ ਨੂੰ ਨੱਥ ਪਾਉਣ ਲਈ ਅੱਗੇ ਆਉਣ ਦੀ ਲੋੜ ਹੈ ਤੇ ਅਜਿਹੇ ਗੱਠਜੋੜ ਨੂੰ ਸਬਕ ਸਿਖਾਉਣ ਦੀ ਲੋੜ ਹੈ ਤਾਂ ਜੋ ਇਹਨਾਂ ਨੀਤੀਆਂ ਨੂੰ ਮੋੜਾ ਦੇ ਸਕੀਏ। ਇਸ ਵੇਲੇ ਬਲਾਕ ਪ੍ਰਧਾਨ ਹਾਕਮ ਸਿੰਘ ਜਰਗੜੀ, ਜਸਵਿੰਦਰ ਸਿੰਘ ਟੀਐਸਯੂ ਹਰਜਿੰਦਰ ਸਿੰਘ ਮਜ਼ਦੂਰ ਆਗੂ, ਹਰਪ੍ਰੀਤ ਕੌਰ ਸੇਵਾ ਕੇਂਦਰ ਤੇ ਪਰਮਵੀਰ ਸਿੰਘ ਘਲੋਟੀ ਨੇ ਵੀ ਸੰਬੋਧਨ ਕੀਤਾ। ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਲੱਗੇ ਸਾਂਝੇ ਰੋਸ ਧਰਨੇ ’ਚ ਸਿਮਕ ਸਮੇਤ ਵਰਕਰਾਂ ਵਲੋਂ ਸ਼ਮੂਲੀਅਤ ਡੇਹਲੋਂ, (ਅੰਮ੍ਰਿਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਮੁੱਖ ਚੌਂਕ ਵਿਖੇ ਸਮੂਹ ਰਾਜਸੀ, ਧਾਰਮਿਕ, ਸਮਾਜਿਕ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਸਾਂਝਾ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ (ਸਾਬਕਾ ਜੱਜ) ਦੀ ਅਗਵਾ ਈ ਹੇਠ ਹਲਕਾ ਗਿੱਲ ਦੇ ਪਾਰਟੀ ਵਰਕਰਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਝੋਟਾ ਨੂੰ ਇਨਸਾਫ਼ ਦਿਵਾਉ ਣ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਵੀ ਉਠਾਈ ਗਈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਕਿਉਂਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪੰਜਾਬ ਵਿਚ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਵਿਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣੇ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਬੇਹੱਦ ਜ਼ਰੂਰੀ ਹੈ। ਇਸ ਸਮੇਂ ਸੁਖਦਰਸ਼ਨ ਸਿੰਘ ਪੋਹੀੜ, ਗੁਰਜੀਤ ਸਿੰਘ ਲਹਿਰਾ, ਰਘਬੀਰ ਸਿੰਘ ਥਰੀਕੇ, ਹਰਬੰਸ ਸਿੰਘ ਗੋਪਾਲਪੁਰ, ਪਰਮਿੰਦਰ ਸਿੰਘ ਰੰਗੀਆਂ, ਪਰਮਦੀਪ ਸਿੰਘ ਦੀਪਾ, ਬਲਕਰਨ ਸਿੰਘ ਬਾਜਵਾ, ਸੁਰਜੀਤ ਸਿੰਘ ਤਨੇਜਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। (ਬਾਕੀ ਸਫ਼ਾ 7 ’ਤੇ) ਪਰਵਿੰਦਰ ਸਿੰਘ ਝੋਟਾ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ’ਤੇ ਰਾੜਾ ਸਾਹਿਬ ਰਿਹਾ ਮੁਕੰਮਲ ਬੰਦ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਰਾੜਾ ਸਾਹਿਬ ਵਿਖੇ ਲਗਾਇਆ ਧਰਨਾ ਰਾੜਾ ਸਾਹਿਬ, 15 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਵਾਲੇ ਮਾਨਸਾ ਜਿਲ੍ਹੇ ਨਾਲ ਸਬੰਧਿਤ ਸਰਗਰਮ ਕਾਰਕੁੰਨ ਪਰਮਿੰਦਰ ਸਿੰਘ ਝੋਟਾ ਨੂੰ ਪਿਛਲੇ ਦਿਨੀ ਇੱਕ ਮੈਡੀਕਲ ਸਟੋਰ ਮਾਲਕ ਵਲੋਂ ਕਤਲ ਕਰ ਦਿੱਤਾ ਗਿਆ ਸੀ। ਕਾਤਲ ਖਿਲਾਫ ਉਠੇ ਜਨਤਕ ਰੋਹ ਅਤੇ ਅੱਜ ਪੰਜਾਬ ਬੰਦ ਦੇ ਮੱਦੇਨਜ਼ਰ ਕਸਬਾ ਕਰਮਸਰ ਰਾੜਾ ਸਾਹਿਬ ਮੁਕੰਮਲ ਬੰਦ ਰਿਹਾ। ਕਸਬਾ ਕਰਮਸਰ ਰਾੜਾ ਸਾਹਿਬ ਦੇ ਸਮੂਹ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਕੇ ਨਸ਼ਿਆਂ ਖਿਲਾਫ ਪੂਰਨ ਤੌਰ ’ਤੇ ਇਕਜੁਟਤਾ ਪ੍ਰਗਟਾਈ ਅਤੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਨ ਦੇਣ ਦੀ ਮੰਗ ਕੀਤੀ ਗਈ। ਇਸ ਸਮੇਂ ਪਰਮਿੰਦਰ ਸਿੰਘ ਝੋਟਾ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਆਪ ਮੁਹਾਰੇ ਆ ਕੇ ਰਾੜਾ ਸਾਹਿਬ ਵਿਖੇ ਸੜ੍ਹਕ ’ਤੇ ਧਰਨਾ ਲਗਾਇਆ। ਇਸ ਸਮੇਂ ਸਾਬਕਾ ਸਰਪੰਚ ਜਗਦੀਪ ਸਿੰਘ ਲਹਿਲ ਨੇ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਬਣੀ ਸਰਕਾਰ ਅੱਜ ਬਦਲੇ ਲੈਣ ਲੱਗ ਗਈ ਹੈ ਜਿਸ ਕਰਕੇ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਅਸਰੱਖਿਅਤ ਮਹਿਸੂਸ ਕਰ ਰਿਹਾ ਹੈ। ਸਾਬਕਾ ਸਰਪੰਚ ਚਮਕੌਰ ਸਿੰਘ ਕਾਲਾ ਘਣਗਸ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਖਿਲਾਫ ਲੜਾਈ ਲੜ ਰਿਹਾ ਸੀ ਜਿਸ ਕਰਕੇ ਉਸਦੇ ਕਤਲ ਦੀ ਜਿੱਥੇ ਨਿਖੇਧੀ ਕੀਤੀ ਜਾਂਦੀ ਹੈ, ਉਥੇ ਹੀ ਕਾਤਲ ਨੂੰ ਸਖਤ ਸਜਾਵਾਂ ਦੀ ਮੰਗ ਹੈ। ਇਸ ਮੌਕੇ ਕੁਲਵੰਤ ਸਿੰਘ, ਗੁਰਦੀਪ ਸਿੰਘ ਘਣਗਸ, ਤਰਲੋਚਨ ਸਿੰਘ ਘਣਗਸ, ਸੰਦੀਪ ਸਿੰਘ ਘੁਡਾਣੀ, ਬਿੱਕਰ ਸਿੰਘ ਘੁਡਾਣੀ, ਜਸਕਰਨ ਸਿੰਘ ਘੁਡਾਣੀ, ਪ੍ਰਗਟ ਸਿੰਘ ਸਿਆੜ੍ਹ, ਬਲਦੇਵ ਸਿੰਘ ਸਿਆੜ੍ਹ, ਜੋਰਾ ਸਿੰਘ ਸਿਆੜ, ਜਿੰਦਰ ਸਿੰਘ ਸਿਆੜ੍ਹ, ਸੰਦੀਪ ਸਿੰਘ ਕਟਾਹਰੀ, ਮੀਤਾ ਮਲਕਪੁਰ, ਕੁਲਵੰਤ ਸਿੰਘ ਸਿਆੜ, ਅਵਤਾਰ ਸਿੰਘ ਦੋਬੁਰਜੀ, ਜਸਵੰਤ ਸਿੰਘ ਕਟਾਹਰੀ, ਮਨਜੀਤ ਸਿੰਘ ਘਵੱਦੀ, ਰਛਪਾਲ ਸਿੰਘ ਘਣਗਸ, ਸੁਖਵੀਰ ਸਿੰਘ ਕੂਹਲੀ, ਭਾਗ ਸਿੰਘ ਘਣਗਸ, ਤਨਵੀਰ ਸਿੰਘ ਘੁਡਾਣੀ, ਹਰਦੀਪ ਸਿੰਘ ਕਟਾਹਰੀ, ਪੰਮਾ ਸਿੰਘ ਘੁਡਾਣੀ, ਸਰਬਜੀਤ ਸਿੰਘ ਘਣਗਸ, ਸੁਖਵਿੰਦਰ ਸਿੰਘ ਕਿਸਾਨ ਆਗੂ, ਹਰਜੀਤ ਸਿੰਘ ਘਣਗਸ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੇ ਲੋਕ ਸਨ। ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ’ਚ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਦੋਰਾਹਾ ’ਚ ਮਾਰਚ ਦੋਰਾਹਾ, (ਪੱਤਰ ਪੇ੍ਰਰਕ)-ਨਸ਼ੇ ਦੇ ਸੌਦਾਗਰਾਂ ਦੇ ਖ਼ਿਲਾਫ਼ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ (ਬਾਬਾ ਬੌਕਸਰ) ਨੂੰ ਮਾਨਸਾ ਦੇ ਬਾਜ਼ਾਰ ਵਿੱਚ ਨਸ਼ੇ ਦੇ ਸਦਾਗਰਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੇ ਖ਼ਿਲਾਫ਼, ਅੱਜ ਪੂਰੇ ਪੰਜਾਬ ਦੇ ਵਿੱਚ ਐਕਸ਼ਨ ਕਮੇਟੀ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਦੇ ਵਿੱਚ ਵਰਕਰਾਂ ਵੱਲੋਂ ਰੋਸ ਮਾਰਚ ਕੀਤਾ ਗਿਆ। ਪਾਰਟੀ ਵਰਕਰਾਂ ਵੱਲੋਂ ਹੱਥਾਂ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਅਮਰ ਰਹੇ ਬੈਨਰ ਫੜ ਕੇ ਅਤੇ ਪਾਰਟੀ ਝੰਡੇ ਫੜਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਸੰਦੀਪ ਸਿੰਘ ਰੁਪਾਲੋਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਕਤਲ ਹੋਇਆ ਹੈ। ਜੇਕਰ ਪੰਜਾਬ ਸਰਕਾਰ ਨਸ਼ੇ ਦੇ ਸੌਦਾਗਰਾਂ ਦੀ ਮੱਦਦ ਨਾ ਕਰੇ ਤਾਂ ਕਿਸੇ ਦੀ ਹਿੰਮਤ ਨਹੀਂ, ਕੋਈ ਨਸ਼ੇ ਦੀ ਇੱਕ ਗੋਲੀ ਵੀ ਵੇਚ ਸਕੇ। ਪੰਜਾਬ ਦਾ ਮੁੱਖ ਮੰਤਰੀ ਤੇ ਡੀ. ਜੀ. ਪੀ. ਪੰਜਾਬ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਦੇ ਵਿੱਚ ਅਸਫ਼ਲ ਰਹੇ ਹਨ। ਇਸ ਕਰਕੇ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਕਤਲ ਦੇ ਵਿੱਚ ਜ਼ਿੰਮੇਵਾਰ ਹਰ ਅਧਿਕਾਰੀ ਦਾ ਨਾਂ ਐਫ. ਆਈ. ਆਰ. ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਮਾਨਸਾ ਦੇ ਡੀ. ਐਸ. ਪੀ, ਐਸ. ਐਚ. ਓ, ਐਮ. ਐਲ. ਏ. ਮਾਨਸਾ ਉੱਤੇ ਵੀ ਪਰਚਾ ਹੋਣਾ ਚਾਹੀਦਾ ਹੈ। ਇਸ ਸਮੇਂ ਉਹਨਾਂ ਨਾਲ ਸਮਾਜ ਸੇਵੀ ਗੁਰਜੋਤ ਕੌਰ ਮਾਂਗਟ, ਮੋਹਨ ਸਿੰਘ ਦੋਰਾਹਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜਗੜ੍ਹ, ਸੁਖੀ, ਰੁਲਦਾ ਸਿੰਘ ਦੋਰਾਹਾ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਕੁਲਵਿੰਦਰ ਸਿੰਘ ਚੀਮਾ, ਜੋਰਾ ਸਿੰਘ ਦੋਰਾਹਾ, ਦੀਪਕ ਮਲੀਪੁਰ, ਪ੍ਰਭਜੋਤ ਸਿੰਘ ਸੋਢੀ, ਜਸਵੀਰ ਸਿੰਘ ਜੈਪੁਰਾ, ਹਰਭਜਨ ਸਿੰਘ ਬੇਗੋਵਾਲ ਪਰਮਿੰਦਰ ਸਿੰਘ ਬੇਗੋਵਾਲ, ਜੋਗਾ ਸਿੰਘ ਪਾਇਲ, ਗੁਰਬਚਨ ਸਿੰਘ ਦੋਰਾਹਾ, ਅਮਨ ਰਾਮਪੁਰ ਆਦਿ ਹਾਜ਼ਰ ਸਨ। ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ-ਕੂੰਮਕਲਾਂ/ਮੰਡ/ਚੌਂਤਾ ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ ਪੰਜਾਬ (ਸੀਟੂ), ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਤਰਨਾ ਦਲ ਨੇ ਸਖ਼ਤ ਨਿੰਦਾ ਕਰਦੇ ਹੋਏ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਸੀਟੂ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ, ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਸਾਥੀ ਸਿਕੰਦਰ ਬਖ਼ਸ਼ ਮੰਡ ਚੌਂਤਾ, ਬੀ. ਕੇ. ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਮੰਡ, ਮੀਤ ਪ੍ਰਧਾਨ ਦਰਸ਼ਨ ਸਿੰਘ ਕਡਿਆਣਾ, ਤਰਨਾ ਦਲ ਦੇ ਜਥੇਦਾਰ ਹਰਮੇਸ਼ ਸਿੰਘ ਨੇ ਵੱਖ-ਵੱਖ ਪਿੰਡਾਂ ਵਿਚ ਪੰਜਾਬ ਬੰਦ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੇ ਪੰਜਾਬ ਸਰਕਾਰ ਦੇ ’ਯੁੱਧ ਨਸ਼ਿਆਂ ਵਿਰੁੱਧ’ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਸੀਟੂ ਪੰਜਾਬ ਅਤੇ ਜਨਤਕ ਜਥੇਬੰਦੀਆਂ ਵਲੋਂ ਦਿੱਤੇ 15 ਦੇ ਬੰਦ ਨੂੰ ਸਾਰੇ ਦੁਕਾਨਦਾਰਾਂ ਵਪਾਰੀਆਂ, ਮਜ਼ਦੂਰਾਂ, ਕਿਸਾਨਾਂ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਸਜਾ ਦਿਵਾਉਣ ਲਈ ਹਰ ਸੰਘਰਸ਼ ਦਾ ਸੀਟੂ ਅਤੇ ਕਿਸਾਨ ਜਥੇਬੰਦੀਆਂ ਵਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਸੁਭਾਸ਼ ਸ਼ਰਮਾ, ਜਗਮੋਹਨ ਸ਼ਰਮਾ, ਤਰਸੇਮ ਸਿੰਘ ਗਿੱਲ, ਹਰਜਿੰਦਰ ਸਿੰਘ, ਗੁਰਦੀਪ ਸਿੰਘ ਢੋਲਣਵਾਲ, ਹਰੀ ਰਾਮ ਭੱਟੀ, ਮਹਿੰਗਾ ਸਿੰਘ, ਗੁਰਦਿਆਲ ਸਿੰਘ ਸਰਪੰਚ, ਹਰਜਿੰਦਰ ਸਿੰਘ ਸਲੇਮਪੁਰ, ਗੁਰਨਾਮ ਸਿੰਘ ਆਦਿ ਹਾਜ਼ਰ ਸਨ। ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ - ਰੁਪਾਲੋਂ ਪਾਇਲ/ਮਲੌਦ/ਰਾੜਾ ਸਾਹਿਬ, 15 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ/ਸਹਾਰਨ ਮਾਜਰਾ/ਚਣਕੋਈਆਂ)-ਮਾਨਸਾ ਦੇ ਪਰਮਿੰਦਰ ਸਿੰਘ ਝੋਟੇ ਦਾ ਕਤਲ ਨਸ਼ੇ ਦੇ ਸੌਦਾਗਰਾਂ ਵੱਲੋਂ ਕੀਤਾ ਗਿਆ ਪਰ ਅਸਲ ਵਿੱਚ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੈ, ਕਿਉਂਕਿ ਪੰਜਾਬ ਸਰਕਾਰ ਦਿੱਲੀ ਕਾਰਗੁਜ਼ਾਰੀ ਕਰਕੇ ਹੀ ਨਸ਼ੇ ਦੇ ਸੌਦਾਗਰਾਂ ਦੇ ਹੌਸਲੇ ਬੁਲੰਦ ਹਨ। ਪੰਜਾਬ ਸਰਕਾਰ ਨੂੰ ਆਪਣੀ ਨੈਤਿਕ ਜਿੰਮੇਵਾਰੀ ਕਬੂਲਦਿਆਂ ਹੋਇਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ ਪੰਜਾਬ ਨੂੰ ਤੁਰੰਤ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋ ਨੇ ਪਾਇਲ ਚੌਂਕ ਵਿੱਚ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਰੱਖੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਨੇ ਕਿਹਾ ਕਿ ਸਰਕਾਰ ਕੇਵਲ ਖਾਨਾ ਪੂਰਤੀ ਕਰ ਰਹੀ ਹੈ ਚਾਹੀਦਾ ਤਾਂ ਇਹ ਸੀ ਕਿ ਹੁਣ ਤੱਕ ਜਿੰਮੇਵਾਰ ਅਫਸਰਾਂ ਅਤੇ ਸਿਆਸੀ ਲੋਕਾਂ ਦੇ ਖਿਲਾਫ ਪਰਚਾ ਦਰਜ ਹੋ ਜਾਣਾ ਚਾਹੀਦਾ ਸੀ, ਪਰ ਸਰਕਾਰ ਕੇਵਲ ਗੋਂਗਲੂਆਂ ਤੋਂ ਮਿੱਟੀ ਝਾੜ ਰਹੀ ਹੈ ਨਸ਼ੇ ਨੂੰ ਰੋਕਣ ਵਾਲੇ ਅੰਮ੍ਰਿਤ ਪਾਲ ਸਿੰਘ ਉੱਤੇ ਤਾਂ ਇੰਨੇ ਹਿੱਸੇ ਲਗਾਈ ਗਈ ਹੈ ਜਦੋਂ ਨਸ਼ਾ ਵੇਚਣ ਵਾਲਿਆਂ ਨੂੰ ਸਕਿਉਰਟੀਆਂ ਦਿੱਤੀਆਂ ਗਈਆਂ ਹਨ ਅੱਜ ਪੰਜਾਬ ਦਾ ਬੱਚਾ ਬੱਚਾ ਕਹਿ ਰਿਹਾ ਹੈ ਕਿ ਜੇਕਰ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰਨਾ ਹੈ ਤਾਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੀਦਾ ਹੈ। ਇਸ ਸਮੇਂ ਉਹਨ੍ਹਾਂ ਪਾਇਲ ਦੇ ਦੁਕਾਨਦਾਰਾਂ ਦਾ ਇਸ ਬੰਦ ਨੂੰ ਸਫਲ ਬਣਾਉਣ ਲਈ ਧੰਨਵਾਦ ਵੀ ਕੀਤਾ। ਰੁਪਾਲੋਂ ਨੇ ਪਾਇਲ ਤੋਂ ਇਲਾਵਾ ਰਾੜਾ ਸਾਹਿਬ ਅਤੇ ਮਲੌਦ ਦੇ ਇਲਾਕਿਆਂ ਵਿਚ ਵੀ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਇਕੱਠਾਂ ਨੂੰ ਸੰਬੋਧਨ ਕੀਤਾ ਅਤੇ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ ਪਾਇਲ, ਜੋਗਾ ਸਿੰਘ ਪਾਇਲ, ਮੋਹਣ ਸਿੰਘ, ਕੁਲਵਿੰਦਰ ਸਿੰਘ ਚੀਮਾ ਪਾਇਲ, ਕੈਪਟਨ ਗੁਰਦੀਪ ਸਿੰਘ ਲਸਾੜਾ, ਪਰਗਟ ਸਿੰਘ ਰੱਬੋ, ਸੁਖਬੀਰ ਸਿੰਘ ਹੈਪੀ ਨਿਜ਼ਾਮਪੁਰ, ਤਾਰਾ ਸਿੰਘ ਘੁਡਾਣੀ, ਪਿਰਤਪਾਲ ਸਿੰਘ ਘੁਡਾਣੀ, ਦੀਦਾਰ ਸਿੰਘ ਰਾਣੋ, ਜੋਰਾ ਸਿੰਘ ਪਾਇਲ, ਮਨਦੀਪ ਸਿੰਘ ਬੋਪਾਰਾਏ, ਗੁਰਿੰਦਰ ਸਿੰਘ, ਜਸਪਾਲ ਸਿੰਘ ਰਾਣੋ, ਲਖਬੀਰ ਸਿੰਘ ਲੱਖਾ, ਲਖਵਿੰਦਰ ਸਿੰਘ ਚੀਮਾ, ਤਾਜਵਿੰਦਰ ਸਿੰਘ ਪਾਇਲ, ਹੈਪੀ ਸਿਹੋੜਾ, ਸੰਦੀਪ ਸਿੰਘ ਘੁਡਾਣੀ, ਗੁਰਵਿੰਦਰ ਸਿੰਘ ਗੈਰੀ, ਮਲੌਦ ਤੋਂ ਬਲਾਕ ਪ੍ਰਧਾਨ ਪ੍ਰਗਟ ਸਿੰਘ ਰੱਬੋਂ, ਸੀਨੀਅਰ ਆਗੂ ਬਲਵਿੰਦਰ ਸਿੰਘ ਚੋਮੋ, ਕੈਪਟਨ ਗੁਰਦੀਪ ਸਿੰਘ ਲਸਾੜਾ, ਬੁੱਧ ਸਿੰਘ ਮਦਨੀਪੁਰ, ਸੁਖਬੀਰ ਸਿੰਘ ਨਿਜ਼ਾਮਪੁਰ, ਗੁਰਮੀਤ ਸਿੰਘ ਕਿਸ਼ਨਪੁਰ, ਰੂਪ ਸਿੰਘ ਮਾਲੋ ਦੌਦ, ਹਰਪਿੰਦਰ ਸਿੰਘ ਲੱਖੀ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਅਮਨਦੀਪ ਸਿੰਘ ਰਾਮਗੜ੍ਹ, ਪ੍ਰਦੀਪ ਸਿੰਘ ਮਲੌਦ, ਹਰਵਿੰਦਰ ਸਿੰਘ ਚੋਮੋ, ਤੇਜਾ ਸਿੰਘ ਮਾਂਗੇਵਾਲ ਅਤੇ ਰਾੜਾ ਸਾਹਿਬ ਤੋਂ ਗ ਗਨਦੀਪ ਸਿੰਘ ਪਾਇਲ, ਪਰਗਟ ਸਿੰਘ ਰੱਬੋਂ, ਹਰਬੰਤ ਸਿੰਘ ਗਿੱਲ, ਗੁਰਦੀਪ ਸਿੰਘ ਘਣਗਸ, ਤਰਲੋਚਨ ਸਿੰਘ ਘਣਗਸ, ਸੰਦੀਪ ਸਿੰਘ ਘੁਡਾਣੀ, ਪ੍ਰਗਟ ਸਿੰਘ ਸਿਆੜ, ਬਲਦੇਵ ਸਿੰਘ ਸਿਆੜ, ਜੋਰਾ ਸਿੰਘ ਸਿਆੜ, ਸੰਦੀਪ ਸਿੰਘ ਕਟਾਹਰੀ, ਅਵਤਾਰ ਸਿੰਘ ਦੋਬੁਰਜੀ, ਬਲਵੀਰ ਸਿੰਘ ਘਣਗਸ, ਹਰਮਨ ਸਿੰਘ ਕੁਹਲੀ ਕਲਾਂ, ਜਸਪਾਲ ਸਿੰਘ ਘਲੋਟੀ, ਰਛਪਾਲ ਸਿੰਘ ਘਣਗਸ, ਸੁਖਵੀਰ ਸਿੰਘ ਕੁਹਲੀ, ਹਰਦੀਪ ਸਿੰਘ ਕਟਾਹਰੀ, ਸੁਖਵਿੰਦਰ ਸਿੰਘ ਕਿਸਾਨ ਆਗੂ, ਹਰਜੀਤ ਸਿੰਘ ਘਣਗਸ ਆਦਿ ਸਨ। ਪੰਜਾਬ ਬੰਦ ਦੇ ਸੱਦੇ ’ਤੇ ਸਮਰਾਲੇ ਦੇ ਬਾਜ਼ਾਰ ਮੁਕੰਮਲ ਬੰਦ ਰਹੇ ਸਮਰਾਲਾ, (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਬੰਦ ਦੇ ਸੱਦੇ ’ਤੇ ਧਾਰਮਿਕ, ਸਮਾਜ ਸੇਵੀ ਤੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਸਥਾਨਕ ਬਾਜ਼ਾਰ ਬੰਦ ਕਰਵਾ ਕੇ ਮੁੱਖ ਚੌਕ ਵਿਚ ਧਰਨਾ ਲਗਾਇਆ। ਇਸ ਬੰਦ ’ਤੇ ਸਮੂਹ ਦੁਕਾਨਦਾਰਾਂ ਤੇ ਵਪਾਰੀ ਵਰਗ ਵਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ’ਚ ਮੈਡੀਕਲ ਸਟੋਰਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਰਹੀਆਂ। ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਅੱਜ ਦੇ ਪੰਜਾਬ ਬੰਦ ਦੀ ਸਫਲਤਾ ਤੇ ਬੰਦ ਦੇ ਸੱਦੇ ਨੂੰ ਹਰ ਵਰਗ ਵਲੋਂ ਮਿਲੇ ਸਹਿਯੋਗ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਸਨੀਕਾਂ ਦੀ ਗੂੜੀ ਭਾਈਚਾਰਕ ਸਾਂਝ ਨੂੰ ਕਦੇ ਕੋਈ ਨਹੀਂ ਤੋੜ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੀ ਸਫਲਤਾ ਇਸ ਗੱਲ ਦਾ ਵੀ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਦੇ ਸਰਬਪੱਖੀ ਵਿਕਾਸ, ਨਸ਼ਾ ਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਤਤਪਰ ਕਾਹਲੇ ਹਨ। ਬੰਦ ਦੀ ਅਪੀਲ ਕਰਨ ਤੇ ਮੁੱਖ ਚੌਕ ਵਿਚ ਧਰਨਾ ਦੇਣ ਵਾਲਿਆ ਵਿਚ ਪ੍ਰਮੁੱਖ ਤੌਰ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ, ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਭਾਈ ਇਮਾਨ ਸਿੰਘ ਮਾਨ, ਭਾਈ ਸੁਖਵਿੰਦਰ ਸਿੰਘ ਭਗਵਾਨਪੁਰਾ, ਸੁਜਾਨ ਸਿੰਘ ਮੰਜਾਲੀਆਂ, ਬੁੱਢਾ ਦਲ ਦੇ ਭਾਈ ਗੁਰਪ੍ਰੀਤ ਸਿੰਘ ਉਟਾਲਾਂ, ਭਾਈ ਪ੍ਰਿਤਪਾਲ ਸਿੰਘ ਕੌਂਸਲਰ, ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ, ਕਿਸਾਨ ਯੂਨੀਅਨ ਰਾਜੇਵਾਲ ਦੇ ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਜਗਦੇਵ ਸਿੰਘ ਮੁੱਤੋਂ, ਮੁਖ਼ਤਿਆਰ ਸਿੰਘ, ਨਿਰਮਲ ਸਿੰਘ ਮਾਨੂੰਪੁਰ, ਸੁੱਖਾ ਬਾਬਾ, ਬਲਿਹਾਰ ਸਿੰਘ, ਘੋਲੀ ਦੀਵਾਲਾ, ਹਰਪਾਲ ਸਿੰਘ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਤੇ ਵਰਕਰ ਵੀ ਸ਼ਾਮਿਲ ਸਨ। ਪੰਜਾਬ ਬੰਦ ਨੂੰ ਮਿਲਿਆ ਚੰਗਾ ਹੁੰਘਾਰਾ ਜੌੜੇਪੁਲ ਜਰਗ, (ਪਾਲਾ ਰਾਜੇਵਾਲੀਆ)-ਮਾਨਸਾ ਵਿਖੇ ਦਿਨ ਦਿਹਾੜੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਝੋਟਾ ਦੇ ਕਾਤਲਾਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਮਾਨਸਾ ਵਿਖੇ ਰੋਸ ਧਰਨੇ ’ਤੇ ਬੈਠੇ ਸਮਾਜਿਕ ਕਾਰਕੁੰਨਾਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਜੌੜੇਪੁਲ ਜਰਗ ਨਾਲ ਲੱਗਦੇ ਸਾਰੇ ਪਿੰਡਾਂ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕੀਤੀਆਂ। ਵੱਖ ਵੱਖ ਥਾਵਾਂ ਰੋਸ ਧਰਨੇ ਲਾਏ ਗਏ। ਦੁਪਹਿਰ ਤੱਕ ਜਿਆਦਾ ਅਸਰ ਦਿਖਿਆ। ਪ੍ਰੰਤੂ ਦੁਪਹਿਰ 1 ਵਜੇ ਰਲਵਾਂ ਮਿਲਵਾਂ ਹੀ ਹੁੰਘਾਰਾ ਮਿਲਿਆ। ਇਸੇ ਤਰ੍ਹਾਂ ਤੁਰਮਰੀ, ਜਰਗ, ਜੌੜੇਪੁਲ, ਸਿਰਥਲਾ, ਰੌਣੀ, ਬੀਪੁਰ, ਬੌਪੁਰ, ਪੰਜਰੁੱਖਾ, ਰਾਜੇਵਾਲ, ਰੋਹਣੋਂ ਕਲਾਂ, ਰੋਹਣੋਂ ਖੁਰਦ, ਜਰਗੜੀ ਤੇ ਜਲਾਜਣ ਵਿਖੇ ਪੰਜਾਬ ਬੰਦ ਨੂੰ ਚੰਗਾ ਹੁੰਘਾਰਾ ਮਿਲਿਆ। ਬਾਕੀ ਵੱਖ ਵੱਖ ਪਿੰਡਾਂ ਵਿਖੇ ਲੋਕਾਂ ਪਰਵਿੰਦਰ ਝੋਟਾ ਦੇ ਕਾਤਲਾਂ ਪ੍ਰਤੀ ਗੁੱਸੇ ਅਤੇ ਰੋਸ ਲਹਿਰ ਦੇਖੀ ਗਈ। ਜਿੱਥੇ ਵੀ ਚਾਰ ਬੰਦੇ ਬੈਠਦੇ ਤਾਂ ਪਰਵਿੰਦਰ ਸਿੰਘ ਝੋਟੇ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਨਜਰ ਆਉਂਦੇ ਰਹੇ। (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਖੰਨਾ ’ਚ ਮਿਲਿਆ ਭਰਵਾਂ ਹੁੰਗਾਰਾ ਭਾਕਿਯੂ ਲੱਖੋਵਾਲ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ... ਅਗਲੀ ਖ਼ਬਰ ਅਕਾਲੀ ਦਲ ਬਾਦਲ ਦੇ ਬੰਗਾ ਤੋਂ ਨਵ ਨਿਯੁਕਤ ਹਲਕਾ ਇੰਚਾਰਜ ਬਿੱਟੂ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।