18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁ. ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਹੋਇਆ ਗੁਰਮਤਿ ਸਮਾਗਮ

ਬੀਜਾ, 17 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ ਅੱਜ ਸਵੇਰੇ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ਕੀਰਤਨ ਕੀਤਾ।

ਅਜੀਤ ਡੈਸਕ 18-10-2026
ਬੀਜਾ, 17 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ ਅੱਜ ਸਵੇਰੇ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ਕੀਰਤਨ ਕੀਤਾ। ਉਪਰੰਤ ਇੰਟਰਨੈਸ਼ਨਲ ਉੱਘੇ ਵਿਦਵਾਨ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਗੁਰੂ ਵਲੋਂ ਬਖਸ਼ਿਸ਼ ਕੀਤੇ ਹੁਕਮ ਨਾਮ ਦੀ ਵਿਆਖਿਆ ਦੌਰਾਨ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਸ਼ਾਮ ਤੱਕ ਢਾਡੀ , ਰਾਗੀ ਜੱਥਿਆਂ ਨੇ ਸਿੱਖ ਇਤਿਹਾਸ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਤੇ ਜਿਸ ਨੂੰ ਅਨੇਕਾਂ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ, ਸਾਬਕਾ ਮੀਤ ਪ੍ਰਧਾਨ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ ਤੇ ਧਾਰਮਿਕ ਸਖਸੀਅਤ ਨਵਤੇਜ ਸਿੰਘ ਖੱਟੜਾ, ਪਰਮਜੀਤ ਸਿੰਘ ਗੁਰਦਾਸਪੁਰ ਪ੍ਰਚਾਰਕ, ਰਣਜੀਤ ਸਿੰਘ ਪਾਇਲ ਨੇ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸੰਗਤਾਂ ਅੱਜ ਸਵੇਰੇ ਤੋਂ ਵੱਡੀ ਤਾਦਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰੂ ਘਰ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਦਰਸ਼ਨ ਸਿੰਘ ਕਾਰ ਸੇਵਾ ਵਾਲੇ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਕੁਲਦੀਪ ਸਿੰਘ ਕੋਟ,ਅੰਮ੍ਰਿਤਪਾਲ ਸਿੰਘ, ਦਲਭੰਜਨ ਸਿੰਘ, ਹਰਿੰਦਰ ਸਿੰਘ ਹੈਰੀ, ਗੁਰਵੀਰ ਸਿੰਘ ਜੱਲ੍ਹਾ, ਕੁਲਦੀਪ ਸਿੰਘ,ਰਣਜੀਤ ਸਿੰਘ ਪਾਇਲ ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਗੁਰਪ੍ਰੀਤ ਸਿੰਘ ਸਿਆਣ ਮੰਡਿਆਲਾ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਗੁਰਮੁੱਖ ਸਿੰਘ ਮਾਂਗਟ, ਸੁਖਵਿੰਦਰ ਸਿੰਘ ਸੁੱਖਾ, ਤੇਜਾ ਸਿੰਘ ਕੋਟ, ਗੁਰਮੇਲ ਸਿੰਘ ਸਿਆਣ, ਬਲਵਿੰਦਰ ਸਿੰਘ ਬੰਬ. ਮੈਡੀਕਲ ਵਾਲੇ, ਲੱਛਮਨ ਸਿੰਘ ਮੱਲੀ ਭੁੱਲਰ,ਬਲਦੇਵ ਸਿੰਘ, ਪ੍ਰਗਟ ਸਿੰਘ ਕੋਟ, ਜਗਰੂਪ ਸਿੰਘ ਰੂਬੀ ਕੁਲਾਰ, ਜਸਵੰਤ ਸਿੰਘ ਜੱਸੀ ਦਹੇੜੂ, ਚਰਨਜੀਤ ਸਿੰਘ ਚੰਨੀ ਪਾਇਲ, ਮੈਨੇਜਰ ਲੱਖਾ ਸਿੰਘ ਬਰਮਾਲੀਪੁਰ, ਨਿਰਮਲ ਸਿੰਘ ਬਰਮਾਲੀਪੁਰ, ਜਗਜੀਤ ਸਿੰਘ ਜੀਤ, ਗੁਰਮੁੱਖ ਸਿੰਘ ਰਾਏਪੁਰ,ਕੈਪਟਨ ਰਾਮਪਾਲ ਸਿੰਘ ਬੀਜਾ, ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰੀ। ਇਸ ਤਰ੍ਹਾਂ ਹੀ ਬੀਜਾ, ਅਜਲੋਦ, ਜਸਪਾਲੋਂ, ਬੰਬ, ਜਟਾਣਾਂ, ਘੁੰਗਰਾਲੀ, ਗੱਗੜ ਮਾਜਰਾ, ਕਿਸ਼ਨਗੜ੍ਹ, ਬਗਲੀ ਕਲਾਂ, ਕੋਟ, ਹਰਬੰਸਪੁਰਾ, ਦਹੇੜੂ, ਰੂਪਾ, ਬਗਲੀ ਖ਼ੁਰਦ, ਭੌਰਲਾ, ਚਾਵਾ, ਰੁਪਾਲੋਂ, ਸੁਲਤਾਨਪੁਰ, ਆਦਿ ਨਗਰਾਂ ਵਿਚ ਵੀ ਸੰਗਰਾਂਦ ਦੇ ਦਿਹਾੜੇ ਬੜੀ ਧੂਮਧਾਮ ਤੇ ਸ਼ਰਧਾਪੂਰਵਕ ਨਾਲ ਮਨਾਏ ਗਏ।
ਪਿਛਲੀ ਖ਼ਬਰ ਘੁੰਗਰਾਲੀ ਰਾਜਪੂਤਾਂ ਦੇ ਪੰਚਾਇਤ ਮੈਂਬਰ ਹਰਦੀਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਅਗਲੀ ਖ਼ਬਰ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਵਿਖੇ ’ਔਰਤ ਸ਼ਕਤੀਕਰਨ’ ਉੱਪਰ ਵਿਸ਼ੇਸ਼ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।