19 ਨੂੰ ਮਨਵਿੰਦਰ ਸਿੰਘ ਗਿਆਸਪੁਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ- ਰੁਪਾਲੋਂ
ਪਾਇਲ, 17 ਅਕਤੂਬਰ (ਨਿਜ਼ਾਮਪੁਰ-ਰਜਿੰਦਰ ਸਿੰਘ)-ਨਸ਼ਿਆਂ ਵਿਰੁੱਧ ਲੜਨ ਵਾਲੇ ਮਾਨਸਾ ਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦਾ ਨਸ਼ੇ ਦੇ ਸੌਦਾਗਰਾਂ ਵਲੋਂ ਗੋਲੀ ਮਾਰ ਕੇ ਕੀਤਾ ਗਿਆ ਕਤਲ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੇ ਸਭ ਤੋਂ ਵੱਡਾ ਸਵਾਲੀਆ ਨਿਸ਼ਾਨ ਹੈ। ਮਾਨ ਸਾਹਿਬ ਵਿਖੇ ਚੱਲ ਰਹੇ ਪੱਕੇ ਮੋਰਚਾ ਉਨਾਂ ਚਿਰ ਜਾਰੀ ਰਹੇਗਾ, ਜਿਨਾਂ ਦੇਰ ਤੱਕ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਵੇਗਾ।
ਸੰਦੀਪ ਸਿੰਘ ਰੁਪਾਲੋਂ
18-10-2026