19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਗਿਆਸਪੁਰਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਵਰਤੀ ਸ਼ਬਦਾਵਲੀ ਨਿੰਦਣਯੋਗ-ਲਖਵੀਰ ਸਿੰਘ ਲੱਖਾ ਕਿਹਾ, ਧਾਰਮਿਕ ਮਰਿਆਦਾ ਦਾ ਸਤਿਕਾਰ ਸਭ ਲਈ ਜ਼ਰੂਰੀ

ਦੋਰਾਹਾ, 18 ਅਕਤੂਬਰ (ਮਨਜੀਤ ਸਿੰਘ ਗਿੱਲ)-ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਹਲਕਾ ਪਾਇਲ ਤੋਂ ਮੌਜੂਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਵੱਲੋਂ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਮਰਿਆਦਾ ਤੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।

ਅਜੀਤ ਡੈਸਕ 19-10-2026
ਦੋਰਾਹਾ, 18 ਅਕਤੂਬਰ (ਮਨਜੀਤ ਸਿੰਘ ਗਿੱਲ)-ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਹਲਕਾ ਪਾਇਲ ਤੋਂ ਮੌਜੂਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਵੱਲੋਂ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਮਰਿਆਦਾ ਤੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਗਏ ਫ਼ੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ, ਸਿਦਕ ਅਤੇ ਗੁਰੂ ਸਾਹਿਬਾਨ ਦੇ ਹੁਕਮਾਂ ਪ੍ਰਤੀ ਸਮਰਪਣ ਦੀ ਮਿਸਾਲ ਹੈ। ਸਿੱਖ ਕੌਮ ਦੇ ਯੋਧਿਆਂ ਅਤੇ ਸ਼ਹੀਦਾਂ ਨੇ ਧਾਰਮਿਕ ਸਿਧਾਂਤਾਂ ਦੀ ਰੱਖਿਆ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖ ਇਤਿਹਾਸ ਵਿੱਚ ਅਹਿਮ ਤੇ ਵਿਸ਼ੇਸ਼ ਮਹੱਤਵ ਹੈ। ਇਸ ਪਵਿੱਤਰ ਅਸਥਾਨ ਬਾਰੇ ਬੋਲਦਿਆਂ ਹਰ ਵਿਅਕਤੀ ਨੂੰ ਸ਼ਬਦਾਂ ਦੀ ਚੋਣ ਅਤੇ ਧਾਰਮਿਕ ਮਰਿਆਦਾ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ, ਸੱਤਾ ਅਤੇ ਰਾਜਨੀਤਿਕ ਅਹੁਦਿਆਂ ਨਾਲੋਂ ਧਾਰਮਿਕ ਸਿਧਾਂਤਾਂ ਅਤੇ ਸੰਸਥਾਵਾਂ ਦਾ ਸਤਿਕਾਰ ਵਧੇਰੇ ਮਹੱਤਵ ਰੱਖਦਾ ਹੈ। ਲਖਬੀਰ ਸਿੰਘ ਲੱਖਾ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਅਸਥਾਨ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ, ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ, ਜਿੱਥੇ ਹਰ ਧਰਮ ਅਤੇ ਜਾਤ ਨਾਲ ਸਬੰਧਤ ਵਿਅਕਤੀ ਨਤਮਸਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਜਾਤੀ ਜਾਂ ਰਾਜਨੀਤਿਕ ਨਜ਼ਰੀਏ ਨਾਲ ਦੇਖਣ ਦੀ ਬਜਾਏ ਉਨ੍ਹਾਂ ਦੀ ਮਰਿਆਦਾ ਅਤੇ ਸਿਧਾਂਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਦਾ ਫ਼ੈਸਲਾ ਧਾਰਮਿਕ ਮਰਿਆਦਾ ਦੇ ਸੰਦਰਭ ਵਿੱਚ ਮਹੱਤਵਪੂਰਨ ਹੈ। ਉਨ੍ਹਾਂ ਪਾਇਲ ਹਲਕੇ ਦੇ ਲੋਕਾਂ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਕਰਨ।ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਵਿਧਾਇਕ ਗਿਆਸਪੁਰਾ ਵੱਲੋਂ ਵਰਤੀ ਗਈ ਸ਼ਬਦਾਵਲੀ ਦੀ ਨਿੰਦਾ ਕਰਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਜਨਤਕ ਜੀਵਨ ਵਿੱਚ ਵਿਚਰਦੇ ਆਗੂਆਂ ਨੂੰ ਆਪਣੇ ਬਿਆਨਾਂ ਵਿੱਚ ਸੰਜਮ ਵਰਤਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਦਬੁਰਜੀ, ਸ਼ਹਿਰੀ ਕਾਂਗਰਸ ਪ੍ਰਧਾਨ ਵਨੀਤ ਆਸਟ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਟੀਨੂ, ਸਾਬਕਾ ਕੌਂਸਲਰ ਰਾਜਵੀਰ ਸਿੰਘ ਰੂਬਲ, ਕੌਂਸਲਰ ਕੁਲਵੰਤ ਸਿੰਘ ਕਾਲੂ, ਸਾਬਕਾ ਸਰਪੰਚ ਕੁਲਦੀਪ ਸਿੰਘ ਰਾਮਪੁਰ, ਸਾਬਕਾ ਕੌਂਸਲਰ ਮਨਦੀਪ ਸਿੰਘ ਮਾਂਗਟ, ਸਾਬਕਾ ਪ੍ਰਧਾਨ ਮਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਕਸੂਦੜਾ, ਕਰਨ ਪਾਇਲ, ਅ ਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਮਪੁਰ ਸਹਿਕਾਰੀ ਸਭਾ ਪਿੰਡ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਪ੍ਰਧਾਨ ਗੁਨੀ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਨੂੰ ਸਮਰਪਿਤ ਅਗਰਵਾਲ ਸਮਾਜ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।