ਰਾਮਪੁਰ ਸਹਿਕਾਰੀ ਸਭਾ ਪਿੰਡ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਪ੍ਰਧਾਨ ਗੁਨੀ
ਦੋਰਾਹਾ, 18 ਅਕਤੂਬਰ (ਮਨਜੀਤ ਸਿੰਘ ਗਿੱਲ)-ਜਿਲਾ ਲੁਧਿਆਣੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਮੋਰਲੀ ਕਤਾਰ ਵਿੱਚ ਗਿਣੀ ਜਾਣ ਵਾਲੀ ਰਾਮਪੁਰ ਕੋਆਪਰੇਟਿਵ ਸੁਸਾਇਟੀ ਨੇ ਪਿੰਡ ਵਾਸੀਆਂ ਦੀ ਸਹੂਲਤ ਲਈ ਆਟਾ ਚੱਕੀ ਦੀ ਸ਼ੁਰੂਆਤ ਕੀਤੀ ਹੈ। ਇਸ ਆਟਾ ਚੱਕੀ ਦੀ ਸ਼ੁਰੂਆਤ ਕਰਨ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਤਜੇਸਵਰ ਸਿੰਘ ਡਿਪਟੀ ਰਜਿਸਟਰਾਂਰ ਲੁਧਿਆਣਾ ਨੇ ਆਖਿਆ ਕਿ ਸਹਿਕਾਰਤਾ ਵਿਭਾਗ ਵੱਲੋਂ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਲਈ ਵੀ ਲਾਭਕਾਰੀ ਯੋਜਨਾਵਾਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਤਾਂ ਕਿ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਪਿੰਡ ਰਾਮਪੁਰ ਵਿਖੇ ਕੋਆਪਰੇਟਿਵ ਸੁਸਾਇਟੀ ਵਲੋਂ ਲਗਾਈ ਆਟਾ ਚੱਕੀ ਦਾ ਰਸਮੀ ਉਦਘਾਟਨ ਕਰਦੇ ਹੋਏ ਡਿਪਟੀ ਰਜਿਸਟਰ ਤੇ ਹੋਰ। ਤਸਵੀਰ ਗਿੱਲ
19-10-2026