19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਅੰਦਰ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ-ਸ਼ਰਨਜੀਤ ਸਿੰਘ ਢਿੱਲੋਂ - ਅੰਮ੍ਰਿਤਪਾਲ ਸਿੰਘ ਸੰਧੂ ਨੂੰ ਬਣਾਇਆ ਸਾਹਨੇਵਾਲ ਸਰਕਲ ਯੂਥ ਦਾ ਪ੍ਰਧਾਨ

ਸਾਹਨੇਵਾਲ, 18 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਚ ਆ ਰਹੀਆਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਜਿਸ ਵਿਚ ਸਰਕਲ ਸਾਹਨੇਵਾਲ ਤੋਂ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਮੰਤਰੀ ਵਲੋਂ ਅੰਮ੍ਰਿਤਪਾਲ ਸਿੰਘ ਸੰਧੂ ਅੰਗਰੇਜ਼ ਨੂੰ ਸਾਹਨੇਵਾਲ ਸਰਕਲ ਦੇ ਯੂਥ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 19-10-2026
ਸਾਹਨੇਵਾਲ, 18 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਚ ਆ ਰਹੀਆਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਜਿਸ ਵਿਚ ਸਰਕਲ ਸਾਹਨੇਵਾਲ ਤੋਂ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਮੰਤਰੀ ਵਲੋਂ ਅੰਮ੍ਰਿਤਪਾਲ ਸਿੰਘ ਸੰਧੂ ਅੰਗਰੇਜ਼ ਨੂੰ ਸਾਹਨੇਵਾਲ ਸਰਕਲ ਦੇ ਯੂਥ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਵੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਵੱਧ ਤੋਂ ਵੱਧ ਮਿਹਨਤ ਕਰੇਗਾ, ਉਸ ਨੂੰ ਸਰਕਾਰ ਵਿਚ ਵੱਡੇ ਅਹੁਦੇ ਅਤੇ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਨਵੇਂ ਨਿਯੁਕਤ ਯੂਥ ਪ੍ਰਧਾਨ ਅੰਮ੍ਰਿਤਪਾਲ ਸਿੰਘ ਸੰਧੂ ਅੰਗਰੇਜ਼ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਕਿਸੇ ਵੀ ਤਰ੍ਹਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਤਾਂ ਸੰਧੂ ਪਰਿਵਾਰ ਨੇ ਇਹ ਜ਼ਿੰਮੇਵਾਰੀ ਨੂੰ ਅੱਗੇ ਹੋ ਕੇ ਨਿਭਾਇਆ ਹੈ। ਇਸ ਮੌਕੇ ਸਰਕਲ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਬਲਜੀਤ ਸਿੰਘ ਹਰਾ, ਜਗਵੰਤ ਸਿੰਘ ਮਜਾਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਪੰਜਾਬ ਅੰਦਰ ਬਣੇਗੀ ਕਾਂਗਰਸ... ਅਗਲੀ ਖ਼ਬਰ ਰਾਮਪੁਰ ਸਹਿਕਾਰੀ ਸਭਾ ਪਿੰਡ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਪ੍ਰਧਾਨ ਗੁਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।