ਬਾਲ ਰਾਮ-ਲੀਲ੍ਹਾ ਮੰਚਨ ਦੀ ਸਮਾਪਤੀ ਮੌਕੇ ਪਰਮਜੀਤ ਢਿੱਲੋਂ ਨੇ ਕੀਤੀ ਸ਼ਿਰਕਤ
ਮਾਛੀਵਾੜਾ ਸਾਹਿਬ, 19 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇੰਦਰਾ ਕਾਲੋਨੀ ਮਾਛੀਵਾੜਾ ਸਾਹਿਬ ਵਿਖੇ ਬਾਲ ਰਾਮ ਲੀਲਾ ਕਮੇਟੀ ਵਲੋਂ ਬਹੁਤ ਹੀ ਉਤਸ਼ਾਹ ਨਾਲ ਮੰਚਨ ਕਰਵਾਇਆ ਗਿਆ ਜਿਸ ਦੀ ਅੰਤਿਮ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ। ਹਲਕਾ ਮੁੱਖ ਸੇਵਾਦਾਰ ਪਰਮਜੀਤ ਸਮਰਾਲਾ ਨੇ ਪ੍ਰਭੂ ਸ਼੍ਰੀ ਰਾਮ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਸਮੂਹ ਸੰਗਤ ਨੂੰ ਉਨ੍ਹਾਂ ਦੇ ਦਰਸਾਏ ਮਾਰਗ ਅਤੇ ਸਿੱਖਿਆਵਾਂ ਉੱਤੇ ਚੱਲਣ ਦੀ ਅਪੀਲ ਕੀਤੀ।
ਅਜੀਤ ਡੈਸਕ
20-10-2026