ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਨੂੰ ‘ਰੋਸ ਪੱਤਰ’ ਦੇਣ ਲਈ ਪੁੱਜੇ
ਸਮਰਾਲਾ, 19 ਅਕਤੂਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਵਿਚ ਬਣੇ ਮੌਜੂਦਾ ਹਾਲਤ ਪਰਵਿੰਦਰ ਸਿੰਘ ਦਾ ਕਤਲ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਵਲੋਂ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਆਲਪੁਰਾ ਦੇ ਦਫ਼ਤਰ ਦਾ ਘਿਰਾਓ ਕਰਨ ਤੇ ਉਨ੍ਹਾਂ ਨੂੰ ‘ਲਾਹਨਤ ਪੱਤਰ’ ਦੇਣ ਲਈ ਪੁੱਜੇ। ਇਹ ਪ੍ਰਦਰਸ਼ਨ ਪੰਜਾਬ ਭਰ ਵਿਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਲਾਹਨਤ ਪੱਤਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਪੰਜਾਬ ਭਰ ਵਿਚ ਸੱਦੇ ਤਹਿਤ ਦਿੱਤਾ।
ਸਮਰਾਲਾ, 19 ਅਕਤੂਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਵਿਚ ਬਣੇ ਮੌਜੂਦਾ ਹਾਲਤ ਪਰਵਿੰਦਰ ਸਿੰਘ ਦਾ ਕਤਲ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਵਲੋਂ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਆਲਪੁਰਾ ਦੇ ਦਫ਼ਤਰ ਦਾ ਘਿਰਾਓ ਕਰਨ ਤੇ ਉਨ੍ਹਾਂ ਨੂੰ ‘ਲਾਹਨਤ ਪੱਤਰ’ ਦੇਣ ਲਈ ਪੁੱਜੇ। ਇਹ ਪ੍ਰਦਰਸ਼ਨ ਪੰਜਾਬ ਭਰ ਵਿਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਲਾਹਨਤ ਪੱਤਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਪੰਜਾਬ ਭਰ ਵਿਚ ਸੱਦੇ ਤਹਿਤ ਦਿੱਤਾ। ਇਸ ਮੌਕੇ ਵਾਰਸ ਪੰਜਾਬ ਦੇ ਸਥਾਨਕ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ, ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਹਰਜਤਿੰਦਰ ਸਿੰਘ ਬਾਜਵਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਵਾਈਸ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਸਮੇਤ ਜਥੇਬੰਦੀਆਂ ਨੇ ਕਿਹਾ ਕਿ ਲੋਕਾਂ ਨੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਨੂੰ ਪੰਜਾਬ ਦੇ ਹਾਲਾਤ ਸੁਧਾਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਪਰ ਉਨ੍ਹਾਂ ਦੇ ਮੁਤਾਬਿਕ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਹਨ। ਜਥੇਬੰਦੀਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅੰਤ ਵਿਚ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਲੋਕਾਂ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ, ਨੌਜਵਾਨਾਂ ਦੀ ਸੁਰੱਖਿਆ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਨਹੀਂ ਚੁੱਕੇ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਰਜੋਤ ਸਿੰਘ ਮਾਂਗਟ, ਅੰਮ੍ਰਿਤਪਾਲ ਸਿੰਘ ਗੁਰੋਂ , ਦਲਵੀਰ ਸਿੰਘ ਕੰਗ, ਕਮਲ ਸਿੰਘ ਢਿੱਲੋਂ, ਗੁਰਦੀਪ ਸਿੰਘ ਦੀਪਾ ਕੁਲੇਵਾਲ, ਮਾਣਰਾਜ ਸਿੰਘ, ਮਨਮੋਹਨ ਸਿੰਘ ਪ੍ਰਧਾਨ, ਸੁੱਖਾ ਮਾਨ, ਬਲਵੀਰ ਸਿੰਘ ਮਾਨ, ਬਲਵਿੰਦਰ ਲਿਬੜਾ, ਦੀਪਾ ਕੁੱਲੇਵਾਲ, ਏਵੀ ਬੈਨੀਪਾਲ ਪ੍ਰਧਾਨ ਸਰਬਜੀਤ ਪੱਪੀ, ਬਸੰਤ ਸਿੰਘ, ਮੇਲੀ ਮੁਸ਼ਕਾਬਾਦ, ਗੁਰਪ੍ਰੀਤ ਟੱਪਰੀਆਂ, ਹਰਜੰਟ ਸਿੰਘ, ਜਸਪਾਲ ਸਿੰਘ, ਪਰਮਜੀਤ ਚੀਮਾ, ਭੁਪਿੰਦਰ ਹਿਯਾਤਪੁਰ ਆਦਿ ਹਾਜ਼ਰ ਸਨ।