22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਡੀ ਵੋਟ, ਸਾਡਾ ਅਧਿਕਾਰ ਸਾਡਾ, ਐਸ. ਆਈ. ਆਰ. ਵਿਰੁੱਧ 23 ਅਕਤੂਬਰ ਨੂੰ ਖੰਨਾ ਵਿਖੇ ਰੋਸ ਪ੍ਰਦਰਸ਼ਨ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ’ਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ 23 ਅਕਤੂਬਰ 2026 ਨੂੰ ਲਲਹੇੜੀ ਚੌਂਕ, ਪੁਲ ਦੇ ਹੇਠਾਂ, ਖੰਨਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਐੱਸ.

ਅਜੀਤ ਡੈਸਕ 22-10-2026
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ’ਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ 23 ਅਕਤੂਬਰ 2026 ਨੂੰ ਲਲਹੇੜੀ ਚੌਂਕ, ਪੁਲ ਦੇ ਹੇਠਾਂ, ਖੰਨਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਐੱਸ. ਡੀ. ਐੱਮ. ਦਫ਼ਤਰ, ਖੰਨਾ ਵਿਖੇ ਪਹੁੰਚ ਕੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਣਗੇ।ਐਸ. ਕੇ. ਐਮ ਦੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਮੈਂਬਰ ਅਤੇ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਬੁਨਿਆਦ ਹੈ ਅਤੇ ਐਸ. ਆਈ. ਆਰ ਦੇ ਨਾਂ ’ਤੇ ਕਿਸੇ ਵੀ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।ਉਹਨਾਂ ਕਿਹਾ ਕਿ ਐਸ. ਆਈ. ਆਰ ਦੀ ਪ੍ਰਕਿਰਿਆ ਰੱਦ ਕੀਤੀ ਜਾਵੇ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ। ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਰੱਦ ਕਰਨ ਦੀ ਮੰਗ ’ਤੇ ਵਿਚਾਰ ਕੀਤਾ ਜਾਵੇ। ਆਉਣ ਵਾਲੇ ਪੰਜ ਰਾਜਾਂ ਦੀਆਂ ਚੋਣਾਂ ਜਨਵਰੀ 2025 ਦੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਵਾਈਆਂ ਜਾਣ।ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪੈਨਲ ਵਿੱਚ ਚੀਫ ਜਸਟਿਸ ਆਫ ਇੰਡੀਆ ਨੂੰ ਮੁੜ ਸ਼ਾਮਲ ਕੀਤਾ ਜਾਵੇ। ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਜਥੇਦਾਰ ਸਰਬਜੀਤ ਸਿੰਘ ਖਾਲਸਾ, ਸੁਰਿੰਦਰ ਬਾਵਾ, ਜਸਵੀਰ ਸਿੰਘ ਬੋਪਾਰਾਏ, ਲਖਵੀਰ ਸਿੰਘ ਸਲਾਣਾ, ਕੁਲਵੀਰ ਸਿੰਘ ਸਮਸਪੁਰ, ਕਰਨੈਲ ਸਿੰਘ ਔਜਲਾ ਮੌਜੂਦ ਸਨ।
ਪਿਛਲੀ ਖ਼ਬਰ ਜਥੇਦਾਰ ਸਹਾਰਨ ਮਾਜਰਾ ਨੇ ਧਰਮ ਅਰਥ ਫੰਡ ਤਹਿਤ 14 ਲਾਭਪਾਤਰੀਆਂ ਨੂੰ ਚੈੱਕ ਵੰਡੇ ਅਗਲੀ ਖ਼ਬਰ ਕਰਮਜੀਤ ਸਿੰਘ ਖੇਲਾ ਪਰਿਵਾਰ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।