22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਹਿਤ ਸਭਾ ਵਲੋਂ ਸਨਮਾਨ ਸਮਾਗਮ

ਮਾਛੀਵਾੜਾ ਸਾਹਿਬ, 21 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-‘ਮਿੱਤਰ ਪਿਆਰੇ ਨੂੰ.... ਸੁਖਜੀਤ ਯਾਦਗਾਰੀ ਸ਼ਬਦ ਲਾਇਬ੍ਰੇਰੀ ਵਿਖੇ ਸਾਹਿਤ ਸਭਾ ਸਮਰਾਲਾ ਵਲੋਂ ਇਲਾਕੇ ਦੇ ਹੋਰ ਸਾਹਿੱਤਿਕ ਹਸਤੀਆਂ ਦੇ ਸਹਿਯੋਗ ਨਾਲ ਧੰਨਵਾਦੀ ਸਨਮਾਨ ਸਮਾਰੋਹ ਕਰਵਾਇਆ ਗਿਆ।

ਸਨਮਾਨ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸਾਹਿਤਕਾਰ। ਤਸਵੀਰ : ਰਾਜਦੀਪ ਅਲਬੇਲਾ 22-10-2026
ਮਾਛੀਵਾੜਾ ਸਾਹਿਬ, 21 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-‘ਮਿੱਤਰ ਪਿਆਰੇ ਨੂੰ.... ਸੁਖਜੀਤ ਯਾਦਗਾਰੀ ਸ਼ਬਦ ਲਾਇਬ੍ਰੇਰੀ ਵਿਖੇ ਸਾਹਿਤ ਸਭਾ ਸਮਰਾਲਾ ਵਲੋਂ ਇਲਾਕੇ ਦੇ ਹੋਰ ਸਾਹਿੱਤਿਕ ਹਸਤੀਆਂ ਦੇ ਸਹਿਯੋਗ ਨਾਲ ਧੰਨਵਾਦੀ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਤੇ ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸਾਹਿੱਤਿਕ ਅਕਾਦਮੀ ਦੇ ਸਾਬਕਾ ਪ੍ਰਧਾਨ ਰਵਿੰਦਰ ਭੱਠਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਰਹੂਮ ਕਹਾਣੀਕਾਰ ਸੁਖਜੀਤ ਦੀ ਯਾਦ ਵਿਚ ਸਥਾਪਿਤ ਕੀਤੀ ਲਾਇਬ੍ਰੇਰੀ ਦਾ ਵਿਕਾਸ ਕਰਨ ਲਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਭਗਵਾਨ ਵਾਲਮੀਕੀ ਜੀ ਦਾ ਪ੍ਰਗਟ ਦਿਵਸ 26 ਅਕਤੂਬਰ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸਕੂਲ ਵੱਲੋਂ ਵੱਖ-ਵੱਖ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।