ਸੂਬਾ ਸਰਕਾਰ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ- ਕਿਸਾਨ ਆਗੂ ਕੋਟ ਪਨੈਚ
ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਕਿਸਾਨਾਂ ਦੀ ਰੀੜ ਦੀ ਹੱਡੀ ਸਹਿਕਾਰੀ ਸੁਸਾਇਟੀਆਂ ਨੂੰ ਖਤਮ ਕਰਨਾ ਚਾਹੁੰਦੀ ਹੈ, ਅਜਿਹੇ ਕਿਸਾਨ ਮਾਰੂ ਫੈਸਲੇ ਵੱਡੇ ਵਪਾਰੀਆਂ ਨੂੰ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ, ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਵਿੱਚ ਪਹਿਲਾਂ ਇੱਕ ਲੱਖ ਰੁਪਏ ਦਾ ਕਰਜਾ 3 ਹਜਾਰ ਰੁਪਏ ਹਿੱਸੇਦਾਰੀ ਤੇ ਦਿੱਤਾ ਜਾਂਦਾ ਸੀ ਪਰ ਹੁਣ ਸਰਕਾਰ ਇਸ ਨੂੰ ਵਧਾ ਕੇ 9 ਹਜਾਰ ਰੁਪਏ ਕਰਨ ਜਾ ਰਹੀ ਹੈ,ਜੋ ਖੇਤੀਬਾੜੀ ਖੇਤਰ ਨੂੰ ਤਬਾਹ ਕਰਨ ਵੱਲ ਵਧਦੇ ਕਦਮਾਂ ਦਾ ਹਿੱਸਾ ਹੈ।
ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਕਿਸਾਨਾਂ ਦੀ ਰੀੜ ਦੀ ਹੱਡੀ ਸਹਿਕਾਰੀ ਸੁਸਾਇਟੀਆਂ ਨੂੰ ਖਤਮ ਕਰਨਾ ਚਾਹੁੰਦੀ ਹੈ, ਅਜਿਹੇ ਕਿਸਾਨ ਮਾਰੂ ਫੈਸਲੇ ਵੱਡੇ ਵਪਾਰੀਆਂ ਨੂੰ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ, ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਵਿੱਚ ਪਹਿਲਾਂ ਇੱਕ ਲੱਖ ਰੁਪਏ ਦਾ ਕਰਜਾ 3 ਹਜਾਰ ਰੁਪਏ ਹਿੱਸੇਦਾਰੀ ਤੇ ਦਿੱਤਾ ਜਾਂਦਾ ਸੀ ਪਰ ਹੁਣ ਸਰਕਾਰ ਇਸ ਨੂੰ ਵਧਾ ਕੇ 9 ਹਜਾਰ ਰੁਪਏ ਕਰਨ ਜਾ ਰਹੀ ਹੈ,ਜੋ ਖੇਤੀਬਾੜੀ ਖੇਤਰ ਨੂੰ ਤਬਾਹ ਕਰਨ ਵੱਲ ਵਧਦੇ ਕਦਮਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ, ਨਵੇਂ ਫੈਸਲਿਆਂ ਅਨੁਸਾਰ 2 ਲੱਖ ਦੇ ਕਰਜੇ ਤੇ ਕਿਸਾਨ ਦੀ ਜਮੀਨ ਵੀ ਅਟੈਚ ਕੀਤੀ ਜਾਵੇਗੀ ਅਤੇ ਨਾਲ ਹੀ 3% ਸਬਸਿਡੀ ਵੀ ਬੰਦ ਕੀਤੇ ਜਾਣ ਦਾ ਖਦਸ਼ਾ ਹੈ, ਇੱਥੇ ਹੀ ਬੱਸ ਨਹੀਂ ਸਰਕਾਰ 7 ਪ੍ਰਤੀਸ਼ਤ ਵਾਲਾ ਵਿਆਜ 9% ਕਰਨ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਦੀ ਨਾਜ਼ੁਕਤਾ ਨੂੰ ਧਿਆਨ ਚ ਰਖਦਿਆਂ ਸਰਕਾਰ ਡੀਏਪੀ ਅਤੇ ਯੂਰੀਆ ਖਾਦ ਤੋਂ ਇਲਾਵਾ ਹੋਰ ਸਮਾਨ ਵੀ ਕਿਸਾਨ ਨੂੰ 4% ਵਿਆਜ ਤੇ ਦੇਣਾ ਯਕੀਨੀ ਬਣਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਧਮੋਟ, ਗੁਰਮੇਲ ਸਿੰਘ ਸਿਹੋੜਾ, ਜਨ ਸਕੱਤਰ ਗੁਰਦੀਪ ਸਿੰਘ ਦਾਊਮਾਜਰਾ, ਜਥੇਦਾਰ ਜੈਪੁਰਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੌਜੂਦ ਸਨ।