ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 24 ਨੂੰ
ਮਾਛੀਵਾੜਾ ਸਾਹਿਬ, 23 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਅਤੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 24 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਮਾਗਮ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ।
ਅਜੀਤ ਡੈਸਕ
24-10-2026