ਜ਼ਿਲ੍ਹਾ ਪ੍ਰਧਾਨ ਕੂਹਲੀ ਅਤੇ ਚੇਅਰਮੈਨ ਰਾਜੀ ਵਲੋਂ ਹਲਕਾ ਸਾਹਨੇਵਾਲ ਦੀਆਂ ਦਾਣਾ ਮੰਡੀਆਂ ਦਾ ਦੌਰਾ
ਕੁਹਾੜਾ , 24 ਅਕਤੂਬਰ ( ਸੰਦੀਪ ਸਿੰਘ ਕੁਹਾੜਾ )- ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਮੌਕੇ ’ ਤੇ ਉਨ੍ਹਾਂ ਦਾ ਹੱਲ ਕੀਤਾ ਗਿਆ । ਦੌਰੇ ਦੌਰਾਨ ਕਿਸਾਨਾਂ ਨੇ ਮਾਨ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਪ੍ਰਤੀ ਖ਼ੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਮੰਡੀ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ।
ਕ
ਕਿਸਾਨਾਂ ਨਾਲ ਗੱਲਬਾਤ ਕਰਨ ਸਮੇਂ ਚੇਅਰਮੈਨ ਹੇਮਰਾਜ ਰਾਜੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ। ਤਸਵੀਰ : ਸੰਦੀਪ ਸਿੰਘ ਕੁਹਾੜਾ
25-10-2026
ਕੁਹਾੜਾ , 24 ਅਕਤੂਬਰ ( ਸੰਦੀਪ ਸਿੰਘ ਕੁਹਾੜਾ )- ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਮੌਕੇ ’ ਤੇ ਉਨ੍ਹਾਂ ਦਾ ਹੱਲ ਕੀਤਾ ਗਿਆ । ਦੌਰੇ ਦੌਰਾਨ ਕਿਸਾਨਾਂ ਨੇ ਮਾਨ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਪ੍ਰਤੀ ਖ਼ੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਮੰਡੀ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਪ੍ਰਧਾਨ ਕੂਹਲੀ ਅਤੇ ਚੇਅਰਮੈਨ ਰਾਜੀ ਸਾਹਨੇਵਾਲ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਤੇ ਭਲਾਈ ਨੂੰ ਪਹਿਲ ਦੇਣਾ ਬੇਹੱਦ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਦਿੱਤੀ ਜਾਵੇਗੀ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ , ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਸਮੇਤ ਮੰਡੀਆਂ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਪ੍ਰਬੰਧ ਮਹੱਤਵਪੂਰਨ ਹਨ । ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਮੰਡੀਆਂ ਵਿਚ ਪਿਆ ਕਿਸਾਨਾਂ ਦਾ ਝੋਨੇ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਨਾਲ ਵਚਨ ਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਖਰੀਦੀ ਗਈ ਫ਼ਸਲ ਦੀ ਅਦਾਇਗੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ , ਜਿਸ ਨਾਲ ਕਿਸਾਨਾਂ ਵਿਚ ਆਪ ਸਰਕਾਰ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।