ਯੂਥ ਪ੍ਰਧਾਨ ਵਲੋਂ ਹਰਜੋਤ ਮਾਂਗਟ ਵਲੋਂ ਪਿੰਡਾਂ ’ਚ ਕੀਤੀਆਂ ਮੀਟਿੰਗਾਂ
ਮਾਛੀਵਾੜਾ ਸਾਹਿਬ, 26 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਵਲੋਂ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਪ੍ਰਧਾਨ ਮਾਂਗਟ ਵਲੋਂ ਪਿੰਡ ਬੁਰਜ ਕੱਚਾ, ਹਸਨਪੁਰ ਤੇ ਬੁਰਜ ਕੱਚਾ ਵਿਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ।
ਮਾਛੀਵਾੜਾ ਸਾਹਿਬ, 26 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਵਲੋਂ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਪ੍ਰਧਾਨ ਮਾਂਗਟ ਵਲੋਂ ਪਿੰਡ ਬੁਰਜ ਕੱਚਾ, ਹਸਨਪੁਰ ਤੇ ਬੁਰਜ ਕੱਚਾ ਵਿਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬੀ ਊਰਨਾ, ਅਵਤਾਰ ਸਿੰਘ ਬੁਰਜ ਪਵਾਤ, ਸਤਵੰਤ ਸਿੰਘ, ਕੇਵਲ ਸਿੰਘ, ਗੁਰਦੇਵ ਸਿੰਘ, ਜਤਿੰਦਰ ਸਿੰਘ ਹਸਨਪੁਰ, ਗੁਰਨਾਮ ਸਿੰਘ ਬੀ. ਸੀ. ਵਿੰਗ ਮੈਂਬਰ, ਹਰਨੇਕ ਸਿੰਘ, ਭਾਗ ਸਿੰਘ, ਸਰਬਜੀਤ ਸਿੰਘ, ਮੇਜਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ ਬੁਰਜ ਕੱਚਾ, ਸਰਪੰਚ ਸਿਕੰਦਰ ਸਿੰਘ, ਸਾਬਕਾ ਸਰਪੰਚ ਸੰਤੋਖ ਸਿੰਘ ਬੁਰਜ ਕੱਚਾ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਸਾਬਕਾ ਸਰਪੰਚ ਹਰਵਿੰਦਰ ਸਿੰਘ ਸ਼ੇਰੀਆਂ ਵੀ ਹਾਜ਼ਰ ਸਨ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਪਿੰਡਾਂ ਵਿਚ ਲੋਕ ਅਕਾਲੀ ਦਲ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ ਅਤੇ ਮੁੜ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸੱਤਾ ਧਿਰ ਵਲੋਂ ਪਿੰਡਾਂ ਦੇ ਵਿਕਾਸ ਲਈ ਕੋਈ ਗਰਾਂਟਾਂ ਨਹੀਂ ਦਿੱਤੀਆਂ ਗਈਆਂ ਅਤੇ ਨਾ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋਏ ਜਿਸ ਕਾਰਨ ਲੋਕਾਂ ਵਿਚ ਸਰਕਾਰ ਖ਼ਿਲਾਫ਼ ਰੋਸ ਸਾਫ਼ ਦਿਖਾਈ ਦੇ ਰਿਹਾ ਹੈ। ਪ੍ਰਧਾਨ ਮਾਂਗਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ ਕਿਉਂਕਿ ਜੋ ਇੰਡਸਟਰੀ ਲਗਾ ਕੇ ਰੋਜ਼ਗਾਰ ਨੌਜਵਾਨਾਂ ਨੂੰ ਅਕਾਲੀ ਸਰਕਾਰ ਸਮੇਂ ਮਿਲਿਆ ਉਹ ਕਿਸੇ ਵੀ ਸਰਕਾਰ ਨੇ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡਾਂ ਵਿਚ ਇਹ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ।