27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਨੇ ਸਹੋਦਿਆ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਓਵਰਆਲ ਟਰਾਫ਼ੀ ਜਿੱਤੀ

ਰਾੜਾ ਸਾਹਿਬ, 26 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਦੇ ਖਿਡਾਰੀਆਂ ਨੇ ਗੁਰੂ ਨਾਨਕ ਮਾਡਲ ਸਕੂਲ, ਦੋਰਾਹਾ ਵਿਖੇ ਆਯੋਜਿਤ ਸਹੋਦਿਆ ਸਕੂਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਦੀ ਟਰਾਫ਼ੀ ਆਪਣੇ ਨਾਮ ਕੀਤੀ। ਇਸ 2 ਦਿਨਾਂ ਐਥਲੈਟਿਕਸ ਮੁਕਾਬਲੇ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 27-10-2026
ਰਾੜਾ ਸਾਹਿਬ, 26 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਦੇ ਖਿਡਾਰੀਆਂ ਨੇ ਗੁਰੂ ਨਾਨਕ ਮਾਡਲ ਸਕੂਲ, ਦੋਰਾਹਾ ਵਿਖੇ ਆਯੋਜਿਤ ਸਹੋਦਿਆ ਸਕੂਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਦੀ ਟਰਾਫ਼ੀ ਆਪਣੇ ਨਾਮ ਕੀਤੀ। ਇਸ 2 ਦਿਨਾਂ ਐਥਲੈਟਿਕਸ ਮੁਕਾਬਲੇ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ 15 ਸਕੂਲਾਂ ਦੇ ਕੁੱਲ 150 ਖਿਡਾਰੀਆਂ ਨੇ ਭਾਗ ਲਿਆ। ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਲੋਂ 19 ਲੜਕਿਆਂ ਅਤੇ 17 ਲੜਕੀਆਂ ਦੀ ਟੀਮ ਨੇ ਹਿੱਸਾ ਲੈਂਦਿਆਂ ਸ਼ਾਨਦਾਰ ਜਿੱਤ ਦਰਜ ਕੀਤੀ। ਖਿਡਾਰੀਆਂ ਨੇ ਟਰੈਕ ਅਤੇ ਫ਼ੀਲਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਮੋਹਰੀ ਸਥਾਨ ਹਾਸਲ ਕੀਤੇ। ਜਿਸ ਵਿਚ ਲੜਕੀਆਂ ਦੇ ਅੰਡਰ-14 ਵਰਗ ਜੈਜ਼ਲੀਨ ਕੌਰ 400 ਮੀਟਰ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਦੋਹਰਾ ਸੋਨ ਤਗਮਾ ਜਿੱਤਿਆ। ਜਸਮੀਤ ਕੌਰ ਲੰਬੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਵਿਚ ਸਿਮਰਨ ਕੌਰ 400 ਮੀਟਰ ਅਤੇ 800 ਮੀਟਰ ਦੌੜ ਵਿਚ ਪਹਿਲਾ ਅਤੇ 4ਗ100 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਅਦੀਬ ਕੌਰ 100 ਮੀਟਰ ਅਤੇ 200 ਮੀਟਰ ਦੌੜ ਵਿਚ ਪਹਿਲਾ ਅਤੇ 4ਗ100 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਹਰਰੀਤ ਕੌਰ 800 ਮੀਟਰ ਦੌੜ ਵਿਚ ਦੂਜਾ, 400 ਮੀਟਰ ਦੌੜ ਵਿਚ ਤੀਜਾ ਅਤੇ 4ਗ100 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਹਰਮਨਦੀਪ ਕੌਰ 4ਗ100 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਹਾਸਲ ਕਰ ਕੇ ਟੀਮ ਦੀ ਸਫਲਤਾ ਵਿਚ ਅਹਿਮ ਯੋਗਦਾਨ ਪਾਇਆ। ਸਕੂਲ ਦੀ ਇਸ ਇਤਿਹਾਸਕ ਪ੍ਰਾਪਤੀ ਪਿੱਛੇ ਖੇਡ ਕੋਚ ਅਤੇ ਗਾਈਡ ਚਮਕੌਰ ਸਿੰਘ (ਐੈੱਮ. ਪੀ. ਐੱਡ., ਪੀ. ਜੀ. ਟੀ.) ਦੀ ਅਹਿਮ ਭੂਮਿਕਾ ਰਹੀ। ਇਸ ਮਾਣਮੱਤੀ ਪ੍ਰਾਪਤੀ ਦੀ ਖ਼ੁਸ਼ੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਸਾਰੇ ਜੇਤੂ ਖਿਡਾਰੀਆਂ, ਭਾਗ ਲੈਣ ਵਾਲੇ ਖਿਡਾਰੀਆਂ ਅਤੇ ਸਮਰਪਿਤ ਖੇਡ ਸਟਾਫ਼ ਨੂੰ ਨਿੱਘੀ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਵਲੋਂ ਲੇਖਕ ਰਘਵੀਰ ਸਿੰਘ ਭਰਤ ਦੀ ਯਾਦ ਵਿਚ ਸ਼ੋਕ ਸਭਾ ਅਗਲੀ ਖ਼ਬਰ ਸਾਹਨੇਵਾਲ ਕੈਮਿਸਟ ਐਸੋਸੀਏਸ਼ਨ ਵਲੋਂ ਨਸ਼ੇ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਨੂੰ ਪੂਰਨ ਰੂਪ ਵਿਚ ਕੀਤਾ ਬੰਦ-ਪ੍ਰਧਾਨ ਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।