29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਸਕੂਲ ਕਰਮਸਰ ਰਾੜਾ ਸਾਹਿਬ ਸਕੂਲ ਵਿਖੇ ‘ਸਿੱਖਣ ਦੇ ਨਤੀਜੇ ਅਤੇ ਅਧਿਆਪਨ ਵਿਧੀਆਂ’ ਵਿਸ਼ੇ ’ਤੇ ਸੈਮੀਨਾਰ

ਰਾੜਾ ਸਾਹਿਬ, 28 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ-ਰਾੜਾ ਸਾਹਿਬ ਵਿਖੇ ਸਿੱਖਣ ਦੇ ਨਤੀਜੇ ਅਤੇ ਅਧਿਆਪਨ ਵਿਧੀਆਂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਸੀ.

ਅਜੀਤ ਡੈਸਕ 29-10-2026
ਰਾੜਾ ਸਾਹਿਬ, 28 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ-ਰਾੜਾ ਸਾਹਿਬ ਵਿਖੇ ਸਿੱਖਣ ਦੇ ਨਤੀਜੇ ਅਤੇ ਅਧਿਆਪਨ ਵਿਧੀਆਂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਸੀ. ਬੀ. ਐੱਸ. ਈ. ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੇ 61 ਭਾਗੀਦਾਰਾਂ ਨੇ ਹਿੱਸਾ ਲਿਆ। ਸੈਮੀਨਾਰ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਿੱਖਣ ਦੇ ਨਤੀਜਿਆਂ ਦੀ ਮਹੱਤਤਾ ਅਤੇ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਮਾਹਿਰਾਂ ਅਤੇ ਪ੍ਰਿੰਸੀਪਲ ਦੁਆਰਾ ਦੀਪ ਜਲਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਗਿਆਨ ਤੇ ਬੁੱਧੀ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਿਆ ਗਿਆ। ਸੈਮੀਨਾਰ ਵਿਚ ਹਰਮੀਤ ਕੌਰ ਵੜੈਚ ਪ੍ਰਿੰਸੀਪਲ ਨਨਕਾਣਾ ਸਾਹਿਬ ਪਬਲਿਕ ਸਕੂਲ ਲੁਧਿਆਣਾ ਅਤੇ ਨੇਹਾ ਪੀ. ਜੀ. ਟੀ. ਕੇ. ਵੀ. ਐੱਮ. ਲੁਧਿਆਣਾ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸਿੱਖਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਸਿੱਖਣ ਦੇ ਉਦੇਸ਼ਾਂ ਨੂੰ ਸਪਸ਼ਟ ਰੂਪ ਵਿਚ ਨਿਰਧਾਰਿਤ ਕਰਨ, ਪਾਠ ਯੋਜਨਾ ਤਿਆਰ ਕਰਨ ਅਤੇ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ ਅਨੁਸਾਰ ਅਧਿਆਪਨ ਕਰਨ ਦੀ ਮਹੱਤਤਾ ਬਾਰੇ ਚਰਚਾ ਕੀਤੀ ਗਈ। ਸਰੋਤ ਵਿਅਕਤੀਆਂ ਨੇ ਵਿਦਿਆਰਥੀ ਕੇਂਦਰਿਤ ਅਧਿਆਪਨ, ਗਤੀਵਿਧੀ ਆਧਾਰਿਤ ਸਿੱਖਿਆ, ਖੇਡ ਆਧਾਰਿਤ ਸਿੱਖਿਆ, ਸਮੂਹਿਕ ਕੰਮ ਅਤੇ ਪ੍ਰਸ਼ਨ-ਉੱਤਰ ਵਿਧੀ ਵਰਗੀਆਂ ਪ੍ਰਭਾਵਸ਼ਾਲੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ।ਸੈਮੀਨਾਰ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਸਰੋਤ ਵਿਅਕਤੀਆਂ ਦਾ ਧੰਨਵਾਦ ਕੀਤਾ ਅਤੇ ਸਰੋਤ ਵਿਅਕਤੀਆਂ ਨੂੰ ਸਨਮਾਨ ਚਿੰਨ੍ਹ ਵਜੋਂ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਵਿਦਵਾਨ ਬ੍ਰਾਹਮਣ ‘ਪੁਜਾਰੀ ਸਭਾ’ ਵਿਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ-ਜਥੇਦਾਰ ਜਤਿੰਦਰ ਸਿੰਘ ਈਸੜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।