29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਡਾ. ਅਮਰ ਸਿੰਘ ਨੇ ਸਮਰਾਲਾ ਅਨਾਜ ਮੰਡੀ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਮਰਾਲਾ, 28 ਅਕਤੂਬਰ (ਗੋਪਾਲ ਸੋਫਤ)-ਅੱਜ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਰਾਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ।

ਅਜੀਤ ਡੈਸਕ 29-10-2026

ਸਮਰਾਲਾ, 28 ਅਕਤੂਬਰ (ਗੋਪਾਲ ਸੋਫਤ)-ਅੱਜ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਰਾਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਰਾਲਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨੂੰ ਲੈ ਕੇ ਕੋਈ ਵੱਡੀ ਸਮੱਸਿਆ ਨਹੀਂ ਸਾਹਮਣੇ ਆਈ, ਜਦਕਿ ਖਮਾਣੋਂ ਵਿਚ ਲਿਫ਼ਟਿੰਗ ਦੀ ਸਮੱਸਿਆ ਸਾਹਮਣੇ ਆਈ ਹੈ। ਡਾ. ਅਮਰ ਸਿੰਘ ਨੇ ਕਿਸਾਨਾਂ ਵਲੋਂ ਡੀ. ਏ. ਪੀ. ਖਾਦ ਦੀ ਘਾਟ ਦਾ ਮੁੱਦਾ ਉਠਾਉਣ ’ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੋੜ ਅਨੁਸਾਰ ਡੀ. ਏ. ਪੀ. ਖਾਦ ਜਲਦ ਤੋਂ ਜਲਦ ਮੁਹੱਈਆ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਈ ਮੁੱਦਿਆਂ ’ਤੇ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ ਅਤੇ ਸੂਬੇ ਵਿਚ ਵਾਪਰ ਰਹੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਡਾ. ਅਮਰ ਸਿੰਘ ਨੇ ਪੰਜਾਬ ਵਿਚ ਗੁਰਦੁਆਰਿਆਂ ’ਤੇ ਗੋਲੀਬਾਰੀ ਅਤੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲਿਆ। ਡਾ. ਅਮਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰ ਲੋਕਾਂ ਨਾਲ ਕੀਤੀ ਗਈ ਧੱਕੇਸ਼ਾਹੀ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਦੇ ਹਨ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ’ਤੇ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾਈ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮਲ ਮਾਜਰਾ, ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਢੰਡੇ, ਸਾਬਕਾ ਚੇਅਰਮੈਨ ਹਰਪਾਲ ਸਿੰਘ ਢਿੱਲੋਂ, ਜਤਿੰਦਰ ਸਿੰਘ ਜੋਗਾ ਬਲਾਲਾ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਵਿੱਕੀ ਢੰਡੇ, ਕੁਲਵਿੰਦਰ ਸਿੰਘ ਭੋਲੂ, ਰਮਨ ਖੁੱਲਰ, ਸਭੀ ਊਰਨਾ, ਰਿੰਕੂ ਥਾਪਰ, ਬਲਜਿੰਦਰ ਸਿੰਘ ਮੁੱਤੋਂ, ਸੋਮ ਨਾਥ ਕੱਕੜ, ਗੁਰਮੇਲ ਸਿੰਘ, ਕੁਲਦੀਪ ਸਿੰਘ ਢੀਂਡਸਾ, ਹਰਚੰਦ ਸਿੰਘ ਮਲਿਕਪੁਰ, ਗੁਰਮੁਖ ਸਿੰਘ ਬੁੱਲੇਪੁਰ ਆਦਿ ਪਤਵੰਤਿਆਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਵਾਗਤ ਕੀਤਾ।

ਪਿਛਲੀ ਖ਼ਬਰ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ- ਕਾਮਿਲ ਅਮਰ ਸਿੰਘ ਅਗਲੀ ਖ਼ਬਰ ਸ਼ਕਤੀ ਸਕੂਲ ਦੋਰਾਹਾ ਦੀਆਂ ਖਿਡਾਰਨਾਂ ਨੇ ‘ਅਸਮਿਤਾ ਖੇਲੋ ਇੰਡੀਆ’ ਲੀਗ ਟੂਰਨਾਮੈਂਟ ਵਿਚ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।