29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁ. ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਵਿਖੇ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਕ੍ਰਿਸ਼ਨਾ ਨਗਰ ਖੰਨਾ ਵਿਖੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ’ਚ ਵਿਸ਼ੇਸ਼ ਤੌਰ ’ਤੇ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਾਲਿਆਂ ਦੇ ਜਥੇ ਨੇ ਕੀਰਤਨ ਰਾਹੀਂ ਨਿਹਾਲ ਕੀਤਾ।

ਅਜੀਤ ਡੈਸਕ 29-10-2026
ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਕ੍ਰਿਸ਼ਨਾ ਨਗਰ ਖੰਨਾ ਵਿਖੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ’ਚ ਵਿਸ਼ੇਸ਼ ਤੌਰ ’ਤੇ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਾਲਿਆਂ ਦੇ ਜਥੇ ਨੇ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਸੁਖਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਪ੍ਰਬੰਧਕ ਕਮੇਟੀ ਵਲੋਂ ਭਾਈ ਸੁਖਬੀਰ ਸਿੰਘ ਤੇ ਉਨ੍ਹਾਂ ਦੇ ਜਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਦੀਆਂ ਹਾਕੀ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਖੰਨਾ ਵਲੋਂ ਗੁਰਕੀਰਤ ਦੀ ਅਗਵਾਈ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ 20 ਲੱਖ ਰੁਪਏ ਦੀ ਗਰਾਂਟ ਦੇਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।