30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਵੇਟਲਿਫਟਿੰਗ ਮੁਕਾਬਲੇ ਵਿਚ ਮਾਰੀਆਂ ਮੱਲਾਂ

ਬੀਜਾ, 29 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ) ਦੇ ਵਿਦਿਆਰਥੀਆਂ ਨੇ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਲਜ ਦੇ ਬੀ.

ਅਜੀਤ ਡੈਸਕ 30-10-2026
ਬੀਜਾ, 29 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ) ਦੇ ਵਿਦਿਆਰਥੀਆਂ ਨੇ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਲਜ ਦੇ ਬੀ. ਏ. ਭਾਗ ਦੂਜਾ ਦੇ ਵਿਦਿਆਰਥੀ ਜਸਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤਿਆ। ਇਹ ਮੁਕਾਬਲਾ ਲੁਧਿਆਣਾ ਕਰਵਾਇਆ ਗਿਆ। ਇਸ ਤੋਂ ਇਲਾਵਾ ਜਸਬੀਰ ਸਿੰਘ ਨੇ ਸੁਨਾਮ ਵਿਖੇ ਹੋਏ ਸਟੇਟ ਪੱਧਰੀ ਮੁਕਾਬਲੇ ਵਿਚ ਚੌਥਾ ਸਥਾਨ ਹਾਸਲ ਕਰ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਬੀ. ਏ. ਭਾਗ ਦੂਜਾ ਦੇ ਵਿਦਿਆਰਥੀ ਸੁਨੀਲ ਕੁਮਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਰੀਰਕ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਪੁਲਿਸ ਜ਼ਿਲ੍ਹਾ ਖੰਨਾ ਦੀ ਕਮੇਟੀ ਦਾ ਗਠਨ ਅਗਲੀ ਖ਼ਬਰ ਮਾਰਕੀਟ ਕਮੇਟੀ ਮਲੌਦ ਅਧੀਨ ਪੈਦੀਆਂ ਮੰਡੀਆਂ ਵਿਚ 7 ਲੱਖ 17 ਹਜ਼ਾਰ 690 ਬੋਰੀਆਂ ਦੀ ਖ਼ਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।