01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅੱਜ ਗਾਰਡਨ ਪੈਲੇਸ ਨੰਦਪੁਰ ਸਾਹਨੇਵਾਲ ਵਿਖੇ ਲੱਗੇਗਾ ਵਿਸ਼ਾਲ ਮੈਗਾ ਮੈਡੀਕਲ ਫ਼ਰੀ ਚੈੱਕਅਪ ਕੈਂਪ-ਸੁਖਜੀਤ ਹਰਾ

ਸਾਹਨੇਵਾਲ, 31 ਅਕਤੂਬਰ (ਹਨੀ ਚਾਠਲੀ)-ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਦੀ ਅਗਵਾਈ ਹੇਠ 1 ਨਵੰਬਰ, ਦਿਨ ਐਤਵਾਰ ਨੂੰ ਗਾਰਡਨ ਪੈਲੇਸ ਨੇੜੇ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ, ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਵਿਸ਼ਾਲ ਮੈਗਾ ਮੈਡੀਕਲ ਫ਼ਰੀ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ।

ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਦੀ ਫਾਈਲ ਫ਼ੋਟੋ। 01-11-2026
ਸਾਹਨੇਵਾਲ, 31 ਅਕਤੂਬਰ (ਹਨੀ ਚਾਠਲੀ)-ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਦੀ ਅਗਵਾਈ ਹੇਠ 1 ਨਵੰਬਰ, ਦਿਨ ਐਤਵਾਰ ਨੂੰ ਗਾਰਡਨ ਪੈਲੇਸ ਨੇੜੇ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ, ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਵਿਸ਼ਾਲ ਮੈਗਾ ਮੈਡੀਕਲ ਫ਼ਰੀ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਸਬੰਧੀ ਕੈਪਟਨ ਸੁਖਜੀਤ ਸਿੰਘ ਹਰਾ ਨੇ ਦੱਸਿਆ ਕਿ ਇਸ ਮੈਗਾ ਮੈਡੀਕਲ ਕੈਂਪ ਦੌਰਾਨ ਕ੍ਰਿਸਚੀਅਨ ਮੈਡੀਕਲ ਕਾਲਜ (ਸੀ. ਐੱਮ. ਸੀ.), ਲੁਧਿਆਣਾ ਦੇ ਸੀਨੀਅਰ ਅਤੇ ਤਜਰਬੇਕਾਰ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮੈਡੀਕਲ, ਹੱਡੀਆਂ, ਦੰਦਾਂ, ਚਮੜੀ, ਨੱਕ-ਕੰਨ-ਗਲੇ, ਦਿਲ ਦੇ ਰੋਗਾਂ, ਜੱਚਾ-ਬੱਚਾ ਅਤੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਈ. ਸੀ. ਜੀ. ਅਤੇ ਵੱਖ-ਵੱਖ ਬਲੱਡ ਟੈੱਸਟਾਂ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਜਾਣਗੀਆਂ। ਕੈਪਟਨ ਸੁਖਜੀਤ ਸਿੰਘ ਹਰਾ ਨੇ ਸਾਹਨੇਵਾਲ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਲੋਕ ਭਲਾਈ ਦੇ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਕੈਂਪ ਵਿਚ ਪਹੁੰਚ ਕੇ ਮਾਹਿਰ ਡਾਕਟਰਾਂ ਤੋਂ ਆਪਣੀ ਸਿਹਤ ਦੀ ਜਾਂਚ ਕਰਵਾਉਣ।
ਪਿਛਲੀ ਖ਼ਬਰ ਝੱਜ ਗੋਤ ਦੀ ਮੋੜ੍ਹੀ (ਦਾਦੀ ਸਤੀ) ’ਤੇ ਮੇਲਾ ਕੱਲ੍ਹ ਨੂੰ ਅਗਲੀ ਖ਼ਬਰ ਹਿੰਦੀ ਪੁੱਤਰੀ ਪਾਠਸ਼ਾਲਾ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਜਿਮਨਾਸਟਿਕ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।