ਵਿਧਾਇਕ ਗੱਜਣਮਾਜਰਾ ਨੂੰ ਟਿਕਟ ਦਿੱਤੇ ਜਾਣ ਦਾ ਅਹਿਮਦਗੜ੍ਹ ਦੇ ਆਗੂਆਂ ਨੇ ਕੀਤਾ ਭਰਵਾਂ ਸਵਾਗਤ
ਅਹਿਮਦਗੜ੍ਹ, 31 ਅਕਤੂਬਰ (ਰਵਿੰਦਰ ਪੁਰੀ)-ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਦੇ ਪਾਰਟੀ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚ ਹਲਕਾ ਅਮਰਗੜ੍ਹ ਤੋਂ ਪਾਰਟੀ ਵਲੋਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮੁੜ ਤੋਂ ਉਮੀਦਵਾਰ ਐਲਾਨੇ ਜਾਣ ਦਾ ਅਹਿਮਦਗੜ੍ਹ ਇਲਾਕੇ ਦੇ ਪਾਰਟੀ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਗੱਜਣਮਾਜਰਾ ਪਰਿਵਾਰ ਨੂੰ ਵਧਾਈ ਦਿੱਤੀ। ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਧਾਈ ਦੇਣ ਗਏ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਪਸੰਦ ਅਤੇ ਲੋਕਾਂ ਵਿੱਚ ਆਧਾਰ ਰੱਖਣ ਵਾਲੇ ਵਿਧਾਇਕ ਗੱਜਣ ਮਾਜਰਾ ਨੂੰ ਟਿਕਟ ਦੇ ਕੇ ਸਹੀ ਫ਼ੈਸਲਾ ਲਿਆ ਹੈ।
ਅਜੀਤ ਡੈਸਕ
01-11-2026