ਸ੍ਰੀ ਵਿਸ਼ਵਕਰਮਾ ਜੀ ਦੇ ਮਨਾਏ ਜਾ ਰਹੇ 67ਵੇਂ ਸਾਲਾਨਾ ਉਤਸਵ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈੱਲਫੇਅਰ ਸਭਾ ਖੰਨਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਸੌਂਦ ਦੀ ਪ੍ਰਧਾਨਗੀ ਹੇਠਾਂ ਸ਼੍ਰੀ ਵਿਸ਼ਵਕਰਮਾ ਮੰਦਰ, ਨਵੀਂ ਆਬਾਦੀ ਖੰਨਾ ਵਿਖੇ ਹੋਈ। ਜਿਸ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਭਾ ਵਲੋਂ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ, ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਖੰਨਾ, ਸ਼੍ਰੀ ਵਿਸ਼ਵਕਰਮਾ ਯੂਥ ਸਭਾ ਖੰਨਾ, ਟਿੰਬਰ ਟਰੇਡਰਜ਼ ਐਂਡ ਮੈਨੂਫੈਕਚਰਜ਼ ਐਸੋਸੀਏਸ਼ਨ ਖੰਨਾ, ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਪੰਜਾਬ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਸਭਾ ਖੰਨਾ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ 67ਵਾਂ ਵਾਰਸ਼ਿਕ ਉਤਸਵ 9 ਨਵੰਬਰ, ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ, ਬਾਰੇ ਤਿਆਰੀਆਂ ਲਈ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈੱਲਫੇਅਰ ਸਭਾ ਖੰਨਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਸੌਂਦ ਦੀ ਪ੍ਰਧਾਨਗੀ ਹੇਠਾਂ ਸ਼੍ਰੀ ਵਿਸ਼ਵਕਰਮਾ ਮੰਦਰ, ਨਵੀਂ ਆਬਾਦੀ ਖੰਨਾ ਵਿਖੇ ਹੋਈ। ਜਿਸ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਭਾ ਵਲੋਂ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ, ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਖੰਨਾ, ਸ਼੍ਰੀ ਵਿਸ਼ਵਕਰਮਾ ਯੂਥ ਸਭਾ ਖੰਨਾ, ਟਿੰਬਰ ਟਰੇਡਰਜ਼ ਐਂਡ ਮੈਨੂਫੈਕਚਰਜ਼ ਐਸੋਸੀਏਸ਼ਨ ਖੰਨਾ, ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਪੰਜਾਬ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਸਭਾ ਖੰਨਾ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ 67ਵਾਂ ਵਾਰਸ਼ਿਕ ਉਤਸਵ 9 ਨਵੰਬਰ, ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ, ਬਾਰੇ ਤਿਆਰੀਆਂ ਲਈ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸਭਾ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 9 ਨਵੰਬਰ ਨੂੰ ਤੜਕੇ ਮੂਰਤੀ ਇਸ਼ਨਾਨ ਉਪਰੰਤ 8 ਵਜੇ ਹਵਨ ਯੱਗ ਹੋਵੇਗਾ ਅਤੇ ਪੂਰਨ ਅਹੂਤੀ ਉਪਰੰਤ ਮੁੱਖ ਮਹਿਮਾਨ ਵਲੋਂ ਝੰਡੇ ਦੀ ਰਸਮ ਰਾਮ ਸ਼ਰਨ ਲੋਟੇ ਵਲੋਂ ਆਪਣੇ ਕਰ ਕਮਲਾਂ ਨਾਲ ਨਿਭਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੈਡੀਕਲ ਜਾਂਚ ਕੈਂਪ ਅਤੇ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਦੋਂ ਕਿ ਇਸ ਮੌਕੇ ਕਥਾ ਵਾਚਕ ਅੰਤਰਰਾਸ਼ਟਰੀ ਰਫ਼ੀ ਐਵਾਰਡ ਜੇਤੂ ਤਰਲੋਕ ਧੀਮਾਨ (ਸੁਨਾਮ ਵਾਲੇ) ਅਤੇ ਹੋਰ ਵਿਦਵਾਨ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਪਰੰਤ ਬਾਬਾ ਜੀ ਦਾ ਅਤੁੱਟ ਲੰਗਰ ਵਰਤੇਗਾ। ਇਸ ਮੌਕੇ ਸਭਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਚੇਅਰਮੈਨ ਹਰਜੀਤ ਸਿੰਘ ਸੋਹਲ, ਵਾਈਸ ਚੇਅਰਮੈਨ ਹਰਮੇਸ਼ ਲੋਟੇ, ਸੀਨੀਅਰ ਮੀਤ ਪ੍ਰਧਾਨ ਸੁਭਾਸ਼ ਲੋਟੇ, ਮੀਤ ਪ੍ਰਧਾਨ ਆਦਰਸ਼ ਕੁਮਾਰ ਭੇਲੇ, ਸਕੱਤਰ ਗੁਰਪ੍ਰੀਤ ਦੇਵਗਨ, ਖ਼ਜ਼ਾਨਚੀ ਗੁਰਚਰਨ ਸਿੰਘ ਵਿਰਦੀ, ਰਮੇਸ਼ ਕੁਮਾਰ ਮੁੰਡੇ, ਪੂਰਨ ਸਿੰਘ ਲੋਟੇ ਆਦਿ ਹਾਜ਼ਰ ਸਨ ।