02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦ੍ਰਿਸ਼ਟੀ ਡਾ. ਆਰ. ਸੀ. ਜੈਨ ਸਕੂਲ ਨਾਰੰਗਵਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜੋਧਾਂ, 1 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ‘ਦ੍ਰਿਸ਼ਟੀ ਡਾ. ਆਰ.

ਅਜੀਤ ਡੈਸਕ 02-11-2026
ਜੋਧਾਂ, 1 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ‘ਦ੍ਰਿਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਵਿਖੇ ਸਾਲਾਨਾ ਸਮਾਗਮ ‘ਜੁਗਨੂੰਆਂ ਦੀ ਕਲਾਸ’ ਬੇਹੱਦ ਉਤਸ਼ਾਹ, ਉਮੰਗ ਤੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਜਾਬ ਦੇ ਸਾਬਕਾ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਂ ਰੌਸ਼ਨ ਕਰ ਕੇ ਕਾਰਜ ਕ੍ਰਮ ਦਾ ਉਦਘਾਟਨ ਕੀਤਾ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਮਨੀਸ਼ਾ ਗੰਗਵਾਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਤੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਅਰਪਿਤ ਸ਼ੁਕਲਾ ਨੇ ਕਿਹਾ ਕਿ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਅਨੁਸ਼ਾਸਨ, ਇਮਾਨਦਾਰੀ, ਮਿਹਨਤ ਅਤੇ ਲਗਨ ਸਭ ਤੋਂ ਮਹੱਤਵਪੂਰਨ ਆਧਾਰ ਹਨ। ਸਕੂਲ ਦੀ ਡਾਇਰੈਕਟਰ ਸੁਦੇਸ਼ ਆਹਲਾਵਤ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਰੇਕ ਬੱਚੇ ਅੰਦਰ ਅਥਾਹ ਛੁਪੀ ਹੋਈ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਸਹੀ ਸਮੇਂ ’ਤੇ ਪਛਾਣ ਕੇ ਨਿਖਾਰਨ ਦੀ ਲੋੜ ਹੈ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਵਿਸ਼ੇਸ਼ ਨ੍ਰਿਤ-ਨਾਟਕ ‘ਜੁਗਨੂੰਆਂ ਦੀ ਕਲਾਸ’ ਰਿਹਾ। ਸਮੁੱਚਾ ਸਮਾਗਮ ਵਿਦਿਆਰਥੀਆਂ ਦੀਆਂ ਕਲਾਤਮਕ ਸਰਗਰਮੀਆਂ ਅਤੇ ਸਕੂਲ ਦੇ ਉੱਚ ਦਰਜੇ ਦੇ ਸਭਿਆਚਾਰਕ ਮਿਆਰ ਦੀ ਝਲਕ ਪੇਸ਼ ਕਰਦਾ ਹੋਇਆ ਅਮਿੱਟ ਛਾਪ ਛੱਡ ਗਿਆ। ਇਸ ਮੌਕੇ ਸਕੂਲ ਟਰੱਸਟ ਦੇ ਪ੍ਰਧਾਨ ਰਵਿੰਦਰ ਜੈਨ, ਡਾਇਰੈਕਟਰ ਸੁਦੇਸ਼ ਆਹਲਾਵਤ, ਸਕੂਲ ਮੈਨੇਜਰ ਪ੍ਰੀਤੀ ਜੈਨ, ਸਾਬਕਾ ਡੀ. ਜੀ. ਪੀ. ਡਾ. ਡੀ. ਆਰ. ਭੱਟੀ, ’ਮਨੁੱਖਤਾ ਦੀ ਸੇਵਾ’ ਸੰਸਥਾ ਤੋਂ ਗੁਰਪ੍ਰੀਤ ਸਿੰਘ ਮਿੰਟੂ ਤੋਂ ਇਲਾਵਾ ਪ੍ਰਬੰਧਕ ਕਮੇਟੀ ਮੈਂਬਰ, ਵਿਦਿਆਰਥੀਆਂ ਦੇ ਮਾਪੇ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਜੀਤ, ਜਲੰਧਰ ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।