02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲਲਹੇੜੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਬਾਰੇ ਕੀਤਾ ਜਾਗਰੂਕ

ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵਲੋਂ ਸੁਰੱਖਿਅਤ ਬਚਪਨ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਲਹੇੜੀ ਵਿਖੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਅਤੇ ਪੋਕਸੋ ਐਕਟ-2012 ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਖੰਨਾ ਪ੍ਰਭਜੋਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 02-11-2026
ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵਲੋਂ ਸੁਰੱਖਿਅਤ ਬਚਪਨ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਲਹੇੜੀ ਵਿਖੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਅਤੇ ਪੋਕਸੋ ਐਕਟ-2012 ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਖੰਨਾ ਪ੍ਰਭਜੋਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਐਡਵੋਕੇਟ ਰਵੀ ਕੁਮਾਰ, ਰਾਘਵ ਸੂਦ, ਨਿਖਿਲ ਅੱਯਰ ਅਤੇ ਪੈਰਾ ਲੀਗਲ ਵਲੰਟੀਅਰ ਤੇਜਪਾਲ ਸਿੰਘ ਵੀ ਮੌਜੂਦ ਰਹੇ। ਮੰਚ ਸੰਚਾਲਨ ਫੈਰੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਮਾਣਯੋਗ ਜੱਜ ਅਤੇ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੀ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ। ਪ੍ਰੋਗਰਾਮ ਦੌਰਾਨ ਸਿਵਲ ਜੱਜ ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਮਹੱਤਵਪੂਰਨ ਕਾਨੂੰਨੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ, ਕਿਸੇ ਵੀ ਅਣਉੱਚਿਤ ਵਿਵਹਾਰ ਜਾਂ ਘਟਨਾ ਬਾਰੇ ਬਿਨਾਂ ਡਰ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨੂੰ ਦੱਸਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਡਵੋਕੇਟ ਰਵੀ ਕੁਮਾਰ, ਰਾਘਵ ਸੂਦ ਅਤੇ ਨਿਖਿਲ ਅੱਯਰ ਵਲੋਂ ਵੀ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਅਤੇ ਜਾਗਰੂਕਤਾ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਅਖੀਰ ਵਿਚ ਸਕੂਲ ਪ੍ਰਿੰਸੀਪਲ ਸੁਖਵਿੰਦਰ ਕੌਰ ਵਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ। ਉਨ੍ਹਾਂ ਵਲੋਂ ਡੀ. ਐੱਲ. ਐੱਸ. ਏ, ਸਿਵਲ ਜੱਜ ਪ੍ਰਭਜੋਤ ਕੌਰ ਅਤੇ ਸਮੂਹ ਐਡਵੋਕੇਟਾਂ ਅਤੇ ਪੀ. ਐੱਲ. ਵੀ. ਦਾ ਸਕੂਲ ਵਿਚ ਆ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਰੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇਖ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਲੈਕਚਰਾਰ ਕਮਲਜੀਤ ਕੌਰ, ਗੀਤਾ ਬਹਿਲ, ਰਜਨੀਸ਼ ਕੁਮਾਰ ਤੇ ਚਾਰੂ ਧੀਮਾਨ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।
ਪਿਛਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਵਿਖੇ ਸਕੂਲ ਪਿਕਨਿਕ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਅਜੀਤ, ਜਲੰਧਰ ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।