05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

‘ ਦ ਬ੍ਰਿਟਿਸ਼ ਵਰਲਡ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਮਲੌਦ, 4 ਨਵੰਬਰ (ਸਹਾਰਨ ਮਾਜਰਾ)-ਮਲੌਦ ਤੋਂ ਕੁੱਪ ਕਲਾਂ ਸੜਕ ’ਤੇ ਸਥਿਤ ਵਿੱਦਿਅਕ ਸੰਸਥਾ ’ਦ ਬ੍ਰਿਟਿਸ਼ ਵਰਲਡ ਸਕੂਲ ਟਿੰਬਰਵਾਲ ਰਾਮਗੜ੍ਹ ਸਰਦਾਰਾਂ ਵਿਖੇ ਐੱਮ. ਡੀ.

ਅਜੀਤ ਡੈਸਕ 05-11-2026
ਮਲੌਦ, 4 ਨਵੰਬਰ (ਸਹਾਰਨ ਮਾਜਰਾ)-ਮਲੌਦ ਤੋਂ ਕੁੱਪ ਕਲਾਂ ਸੜਕ ’ਤੇ ਸਥਿਤ ਵਿੱਦਿਅਕ ਸੰਸਥਾ ’ਦ ਬ੍ਰਿਟਿਸ਼ ਵਰਲਡ ਸਕੂਲ ਟਿੰਬਰਵਾਲ ਰਾਮਗੜ੍ਹ ਸਰਦਾਰਾਂ ਵਿਖੇ ਐੱਮ. ਡੀ. ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਕਾਰਵਾਈ ਗਈ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸੌਕਤ ਨਾਲ ਸੰਪੰਨ ਹੋਈ। ਇਸ ਮੌਕੇ ਨਿੱਕੇ ਨਿੱਕੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਕੇ ਚੰਗਾ ਪ੍ਰਦਰਸ਼ਨ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚਹਿਲ ਨੇ ਕਿਹਾ ਕਿ ਖੇਡਾਂ ਦਾ ਵਿਦਿਆਰਥੀਆਂ ਦੇ ਜੀਵਨ ਵਿੱਚ ਅਹਿਮ ਸਥਾਨ ਹੈ ਕਿਉਂ ਕਿ ਖੇਡਾਂ ਜਿੱਥੇ ਨਿਰੋਗ ਜੀਵਨ ਨੂੰ ਜਨਮ ਦਿੰਦੀਆਂ ਹਨ। ਉੱਥੇ ਹੀ ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਵਿਚ ਸ਼ਹਿਨਸ਼ੀਲਤਾ ਦੀ ਭਾਵਨਾ ਪੈਦਾ ਹੁੰਦੀ ਹੈ। ਉੱਚ ਬੁਲੰਦੀਆਂ ਨੂੰ ਛੋਹ ਕੇ ਉਹ ਆਰਥਿਕ ਤੌਰ ’ਤੇ ਵੀ ਤਕੜੇ ਹੋ ਜਾਂਦੇ ਹਨ। ਸਭ ਤੋਂ ਅਹਿਮ ਪਹਿਲੂ ਕਿ ਉਹ ਨਸ਼ਿਆਂ ਤੋਂ ਦੂਰ ਹੋ ਜਾਂਦੇ ਹਨ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਹਰਲੀਨ ਕੌਰ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉੱਥੇ ਹੀ ਦੂਜੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਵਿੰਦਰ ਸਿੰਘ ਰੇਸ਼ਮ, ਹਰਦੀਪ ਕੌਰ, ਗੁਰਕੀਰਤ ਸਿੰਘ, ਰਾਜੇਸ਼ ਕੁਮਾਰ, ਸੁਰਿੰਦਰ ਕੌਰ, ਰਵਨੀਤ ਕੌਰ, ਕਰਮਜੀਤ ਕੌਰ, ਵੀਰਪਾਲ ਕੌਰ, ਮਹੁੰਮਦ ਸ਼ਕੀਲ, ਸ਼ਹਿਨਾਜ਼, ਗਗਨਜੋਤ ਵਰਮਾ, ਕ੍ਰਿਸ਼ਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿਲਾਵਰ ਸਿੰਘ ਲਹਿਰਾ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਕਾਂਗਰਸ ਵਰਕਰ ਰਵਾਨਾ ਅਗਲੀ ਖ਼ਬਰ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ- ਕੌਂਸਲਰ ਬਿਮਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।