05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਬੀਜਾ, 4 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਵਿਦਿਆਰਥੀਆਂ ਨੂੰ ਪਟਾਕੇ ਰਹਿਤ ਅਤੇ ਵਾਤਾਵਰਣ ਪੱਖੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਨੂੰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣਾ ਚਾਹੀਦਾ ਹੈ।

ਅਜੀਤ ਡੈਸਕ 05-11-2026
ਬੀਜਾ, 4 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਵਿਦਿਆਰਥੀਆਂ ਨੂੰ ਪਟਾਕੇ ਰਹਿਤ ਅਤੇ ਵਾਤਾਵਰਣ ਪੱਖੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਨੂੰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਥਿੰਕ ਗੈਸ ਕੰਪਨੀ ਵਲੋਂ ਸੀਨੀਅਰ ਅਧਿਕਾਰੀ ਅਮਿਤ ਕੁਮਾਰ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੈਸ ਪਾਈਪਲਾਈਨ ਦੇ ਨੇੜੇ ਪਟਾਕੇ ਨਾ ਚਲਾਉਣ ਸਬੰਧੀ ਸੁਰੱਖਿਆ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਸੰਪਰਕ ਕਰਨ ਲਈ ਹੈਲਪਲਾਈਨ ਨੰਬਰ ਬਾਰੇ ਵੀ ਜਾਣੂ ਕਰਵਾਇਆ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਵਲੋਂ ਥਿੰਕ ਗੈਸ ਕੰਪਨੀ ਦੀ ਟੀਮ ਦਾ ਸਕੂਲ ਪਹੁੰਚਣ ਅਤੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਸੁਰੱਖਿਆ ਜਾਣਕਾਰੀ ਦੇਣ ਲਈ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। 04 ਖੰਨਾ03
ਪਿਛਲੀ ਖ਼ਬਰ ਦੀਦਾਰ ਸੰਧੂ ਦੀ ਯਾਦ ’ਚ ਭਰੋਵਾਲ ਮੇਲੇ ਦੀਆਂ ਤਿਆਰੀਆਂ ਸ਼ੁਰੂੁ ਅਗਲੀ ਖ਼ਬਰ ਗੁਲਜ਼ਾਰ ਆਫ਼ ਇੰਸਟੀਚਿਊਸ਼ਨਜ਼ ਵਿਖੇ ਐਨ. ਸੀ. ਸੀ. ਦੇ ਕਮਾਂਡਿੰਗ ਅਫ਼ਸਰ ਵਲੋਂ ਦੌਰਾ ਤੇ ਕੈਡੇਟਾਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।