06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰਾਧਾ ਵਾਟਿਕਾ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

ਖੰਨਾ, 5 ਨਵੰਬਰ (ਹਰਜਿੰਦਰ ਸਿੰਘ ਲਾਲ)- ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਹਰਸ਼ੋ-ਉਲਾਸ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਨੂੰ ਰੰਗ-ਬਿਰੰਗੀਆਂ ਰੋਸ਼ਨੀਆਂ, ਫੁੱਲਾਂ ਨਾਲ ਸਜਾਇਆ ਗਿਆ।

ਅਜੀਤ ਡੈਸਕ 06-11-2026
ਖੰਨਾ, 5 ਨਵੰਬਰ (ਹਰਜਿੰਦਰ ਸਿੰਘ ਲਾਲ)- ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਹਰਸ਼ੋ-ਉਲਾਸ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਨੂੰ ਰੰਗ-ਬਿਰੰਗੀਆਂ ਰੋਸ਼ਨੀਆਂ, ਫੁੱਲਾਂ ਨਾਲ ਸਜਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮਾਂ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ-ਅਰਚਨਾ ਕਰਦੇ ਹੋਏ ਜੋਤੀ ਜਲਾ ਕੇ ਕੀਤੀ ਗਈ। ਵਿਦਿਆਰਥੀਆਂ ਨੇ ਦੀਵਾਲੀ ਦੇ ਮਹੱਤਵ ’ਤੇ ਭਾਸ਼ਣ ਦਿੱਤੇ, ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਪ੍ਰੀ ਪ੍ਰਾਈਮਰੀ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਤੌਰ ਤੇ ਦਿਵਾਲੀ ਨਾਲ ਸੰਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਬੱਚਿਆਂ ਨੇ ਦੀਵਾ ਸਜਾਵਟ, ਰੰਗੋਲੀ ਅਤੇ ਡੋਰ ਡੈਕੋਰੇਸ਼ਨ ਵਰਗੀਆਂ ਪ੍ਰਤੀਯੋਗਤਾਵਾਂ ਵਿੱਚ ਆਪਣੀ ਪ੍ਰਤਿਭਾ ਦਿਖਾਈ। ਸਕੂਲ ਵਿੱਚ ਚੱਲ ਰਹੇ ਅਲੱਗ ਅਲੱਗ ਹਾਊਸਸ ਵਿੱਚ ਰਗੋਲੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਪ੍ਰਿੰਸੀਪਲ ਅਨੁਪਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਤਰੀਕੇ ਨਾਲ ਮਨਾਉਣ ਦਾ ਸੰਦੇਸ਼ ਦਿੱਤਾ। ਸਭ ਨੂੰ ਪਟਾਖਿਆਂ ਤੋਂ ਦੂਰ ਰਹਿਣ ਅਤੇ ਵਾਤਾਵਰਣ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਵੀ ਉਚੇਚੇ ਤੌਰ ’ਤੇ ਵਿਦਿਆਰਥੀਆਂ ਵਿਚਕਾਰ ਪਹੁੰਚੇ ਅਤੇ ਸਭ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅੰਤ ਵਿੱਚ ਸਭ ਨੇ ਇੱਕ-ਦੂਜੇ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਉਤਸਵ ਖੁਸ਼ੀਆਂ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਸੰਪੰਨ ਹੋਇਆ। 05 ਖੰਨਾ05
ਪਿਛਲੀ ਖ਼ਬਰ ਸਖੀ ਸ਼ਕਤੀ ਮੀਟਿੰਗ ਦੇ ਦੂਜੇ ਦਿਨ ਵੀ ਔਰਤਾਂ ਦਾ ਭਾਰੀ ਉਤਸ਼ਾਹ, ਮੰਤਰੀ ਸੌਂਦ ਨੇ ਕੀਤਾ ਸੰਵਾਦ ਅਗਲੀ ਖ਼ਬਰ ਦ੍ਰਿਸ਼ਟੀ ਸਕੂਲ ਨਾਰੰਗਵਾਲ ਵਿਖੇ ਹਰੀ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।