10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪਾਇਲ, 9 ਨਵੰਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਧਮੋਟ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਮਲਕੀਤ ਸਿੰਘ ਇੰਗਲੈਂਡ ਦੇ ਪਰਿਵਾਰ ਵਲੋਂ ਅਰੰਭ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 10-11-2026
ਪਾਇਲ, 9 ਨਵੰਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਧਮੋਟ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਮਲਕੀਤ ਸਿੰਘ ਇੰਗਲੈਂਡ ਦੇ ਪਰਿਵਾਰ ਵਲੋਂ ਅਰੰਭ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਵਲੋਂ ਕਥਾ ਕੀਰਤਨ ਦੁਆਰਾ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਪਾਏ ਗਏ ਪੂਰਨਿਆ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਗੁਰੂ ਸਾਹਿਬ ਦੀਆਂ ਸਿਖਿਆਵਾਂ ’ਤੇ ਚਲਦਿਆਂ ਆਪਣੇ ਮਨਾ ਅੰਦਰ ਗਿਆਨ ਦੇ ਦੀਵੇ ਜਗਾਉਣ ਵਾਸਤੇ ਕਿਹਾ ਗਿਆ। ਸਮਾਗਮ ਮੌਕੇ ਭਾਈ ਅਵਤਾਰ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਹਾਕਮ ਸਿੰਘ, ਬਲਬੀਰ ਸਿੰਘ, ਕੁਲਵੰਤ ਸਿੰਘ, ਮਾ: ਮਹਿੰਦਰ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਮਦਰ ਟੇਰੇਸਾ ਸਕੂਲ ਖੰਨਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਬੰਦੀ ਸਿੰਘਾਂ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।