11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨੰਬਰਦਾਰਾ ਐਸੋਸੀਏਸ਼ਨ ( ਗਾਲਿਬ ) ਗਰੁੱਪ ਦੀ ਮੀਟਿੰਗ ਹੋਈ

ਪਾਇਲ, 10 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਨੰਬਰਦਾਰਾ ਐਸੋਸੀਏਸ਼ਨ ਗਾਲਿਬ ਗਰੁੱਪ ਤਹਿਸੀਲ ਪਾਇਲ ਦੀ ਮੀਟਿੰਗ ਨੰਬਰਦਾਰਾ ਭਵਨ ਪਾਇਲ ਵਿਖੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਦੀ ਪ੍ਰਾਧਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਨਸ਼ਾ ਵਿਰੋਧੀ ਫਰੰਟ ਦੇ ਆਗੂ ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਪਰੰਤ ਨੰਬਰਦਾਰ ਯੂਨੀਅਨ ਨਵੇਂ ਬਣੇ ਨੰਬਰਦਾਰ ਸੁਖਦੇਵ ਸਿੰਘ ਪਿੰਡ ਬੇਗੋਵਾਲ ਨੂੰ ਸਨਮਾਨਿਤ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਨੇ ਨੰਬਰਦਾਰਾ ਵਲੋ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਿਸਾਨ ਭਰਾਵਾਂ ਨੂੰ ਸੂਚਿਤ ਕੀਤਾ ਗਿਆ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਤਾਂਕਿ ਲੋਕਾਂ ਨੂੰ ਧੂੰਆਂ ਤੋਂ ਲੱਗਣ ਵਾਲੀਆਂ ਬੀਮਾਰੀਆਂ ਤੋ ਰਹਿਤ ਮਿਲ ਸਕੇ।

ਅਜੀਤ ਡੈਸਕ 11-11-2026
ਪਾਇਲ, 10 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਨੰਬਰਦਾਰਾ ਐਸੋਸੀਏਸ਼ਨ ਗਾਲਿਬ ਗਰੁੱਪ ਤਹਿਸੀਲ ਪਾਇਲ ਦੀ ਮੀਟਿੰਗ ਨੰਬਰਦਾਰਾ ਭਵਨ ਪਾਇਲ ਵਿਖੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਦੀ ਪ੍ਰਾਧਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਨਸ਼ਾ ਵਿਰੋਧੀ ਫਰੰਟ ਦੇ ਆਗੂ ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਪਰੰਤ ਨੰਬਰਦਾਰ ਯੂਨੀਅਨ ਨਵੇਂ ਬਣੇ ਨੰਬਰਦਾਰ ਸੁਖਦੇਵ ਸਿੰਘ ਪਿੰਡ ਬੇਗੋਵਾਲ ਨੂੰ ਸਨਮਾਨਿਤ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਨੇ ਨੰਬਰਦਾਰਾ ਵਲੋ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਿਸਾਨ ਭਰਾਵਾਂ ਨੂੰ ਸੂਚਿਤ ਕੀਤਾ ਗਿਆ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਤਾਂਕਿ ਲੋਕਾਂ ਨੂੰ ਧੂੰਆਂ ਤੋਂ ਲੱਗਣ ਵਾਲੀਆਂ ਬੀਮਾਰੀਆਂ ਤੋ ਰਹਿਤ ਮਿਲ ਸਕੇ। ਉਨ੍ਹਾਂ ਕਿਹਾ ਕਿ ਨੰਬਰਦਾਰਾ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਹਲਕਾ ਵਿਧਾਇਕ, ਮਾਲ ਮੰਤਰੀ ਤੇ ਸਰਕਾਰੀ ਕਰਮਚਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਸਨ, ਕਿਸੇ ਨੇ ਵੀ ਨੰਬਰਦਾਰਾ ਦੀ ਮੰਗਾਂ ਸਬੰਧੀ ਕੋਈ ਧਿਆਨ ਨਹੀ ਦਿੱਤਾ ਗਿਆ, ਜਦੋਂ ਕਿ ਚੋਣ ਮੈਨੀਫੈਸਟੋ ਦੇ ਵਿਚ ਨੰਬਰਦਾਰਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਮੌਕੇ ਉਨ੍ਹਾਂ ਵਲੋਂ ਤਹਿਸੀਲ ਪਾਇਲ ਦੇ ਸਮੂਹ ਨੰਬਰਦਾਰਾ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਨਲਾਈਨ ਪੈਨਡੈਂਸੀ ਜਲਦੀ ਕਲੀਅਰ ਕਰਨ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ, ਸੈਕਟਰੀ ਰਾਮ ਸਰੂਪ ਸਿੰਘ ਪਾਇਲ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਕਿਸ਼ਨਪੁਰਾ, ਮੀਤ ਪ੍ਰਧਾਨ, ਸਕੱਤਰ ਅਮਨਦੀਪ ਸਿੰਘ ਮਾਜਰੀ, ਖਜਾਨਚੀ ਦਵਿੰਦਰ ਸਿੰਘ ਧੌਲ ਕਲਾਂ, ਰਾਜਿੰਦਰ ਸਿੰਘ ਰਾਣੋ, ਅਮਰੀਕ ਸਿੰਘ ਗੁਰਦਿੱਤਪੁਰਾ, ਹਰਪ੍ਰੀਤ ਸਿੰਘ ਜਰਗ, ਸੋਹਣ ਸਿੰਘ ਅਫਜੁੱਲਾਪੁਰ, ਜਰਗ ਸਰਕਲ ਪ੍ਰਧਾਨ ਹਰਬੰਸ ਸਿੰਘ ਮੁੱਲਾਂਪੁਰਾ, ਨਛੱਤਰ ਸਿੰਘ ਦੀਵਾ ਖੋਸਾ, ਸੋਹਣ ਸਿੰਘ ਲੰਢਾ, ਜਗਰੂਪ ਸਿੰਘ ਨਿਜਾਮਪੁਰ, ਬੇਅੰਤ ਸਿੰਘ ਜੰਡਾਲੀ, ਤੇਜਵੰਤ ਸਿੰਘ ਜੱਲ੍ਹਾ ਸਰਪਰਸ਼ਤ, ਰਾਮ ਸਿੰਘ ਭੀਖੀ ਖੱਟੜਾ, ਜਗਤਾਰ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਗੁਰਥਲੀ, ਮਨਦੀਪ ਸਿੰਘ ਬੇਗੋਵਾਲ, ਬਲਵੰਤ ਸਿੰਘ ਬਿਲਾਸਪੁਰ, ਸੁਖਦੇਵ ਸਿੰਘ ਬੇਗੋਵਾਲ ਤੇ ਦਰਸ਼ਨ ਸਿੰਘ ਜੰਡਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ’ ਅਧੀਨ ਸਿਹਤ ਜਾਂਚ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਦੀਵਾਲੀ ਮੌਕੇ ਵਿਦਿਆਰਥਣਾਂ ਨੇ ਲਗਾਈਆਂ ਸਟਾਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।