12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਕਿਰਪਾਲ ਸਿੰਘ ਪਬਲਿਕ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

ਸਮਰਾਲਾ, 11 ਨਵੰਬਰ (ਗੋਪਾਲ ਸੋਫਤ)- ਸੰਤ ਕਿਰਪਾਲ ਸਿੰਘ ਪਬਲਿਕ ਸਕੂਲ ਵਿਚ ਦੀਵਾਲੀ ਉਤਸਵ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਰੰਗ ਬਿਖੇਰੇ। ਇਸ ਉਤਸਵ ਦੌਰਾਨ ਸਕੂਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗੋਲੀ ਪ੍ਰਤੀਯੋਗਤਾ ਵਿਚ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 12-11-2026
ਸਮਰਾਲਾ, 11 ਨਵੰਬਰ (ਗੋਪਾਲ ਸੋਫਤ)- ਸੰਤ ਕਿਰਪਾਲ ਸਿੰਘ ਪਬਲਿਕ ਸਕੂਲ ਵਿਚ ਦੀਵਾਲੀ ਉਤਸਵ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਰੰਗ ਬਿਖੇਰੇ। ਇਸ ਉਤਸਵ ਦੌਰਾਨ ਸਕੂਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗੋਲੀ ਪ੍ਰਤੀਯੋਗਤਾ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਬੇਹੱਦ ਖ਼ੂਬਸੂਰਤ ਰੰਗੋਲੀਆਂ ਤਿਆਰ ਕੀਤੀਆਂ। ਸਮਾਗਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮੈਡਮ ਸਵਿਤਾ ਸ਼ਰਮਾ ਨੇ ਸਾਰੀਆਂ ਜਮਾਤਾਂ ਦਾ ਦੌਰਾ ਕਰ ਕੇ ਸਜਾਵਟ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪ੍ਰਬੰਧਕ ਸੰਦੀਪ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਉਨ੍ਹਾਂ ਨੇ ਬੱਚਿਆਂ ਵਲੋਂ ਤਿਆਰ ਕੀਤੇ ਪਕਵਾਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਤੇ ਪ੍ਰਬੰਧਕ ਸੰਦੀਪ ਕੌਰ ਵਲੋਂ ਸਮੂਹ ਸਟਾਫ਼ ਨੂੰ ਮਿਠਾਈਆਂ ਅਤੇ ਤੋਹਫ਼ੇ ਭੇਟ ਕਰ ਕੇ ਤਿਉਹਾਰ ਦਾ ਆਨੰਦ ਸਾਂਝਾ ਕੀਤਾ ਗਿਆ । ਇਸ ਉਪਰਾਲੇ ਨੇ ਸਮੁੱਚੇ ਸਕੂਲ ਸਟਾਫ਼ ਅਤੇ ਬੱਚਿਆਂ ਵਿਚ ਇਕ ਨਵੀਂ ਊਰਜਾ ਅਤੇ ਆਪਸੀ ਸਾਂਝ ਦਾ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਮਨਜੋਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ (ਬ) ਵਿਦਿਆਰਥੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਵ. ਬਲਵੰਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।