11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਕਿਯੂ ਰਾਜੇਵਾਲ ਦੇ ਵਫ਼ਦ ਵਲੋਂ ਡੀ. ਸੀ. ਹਿਮਾਂਸ਼ੂ ਜੈਨ ਦਾ ਸਨਮਾਨ

ਸਮਰਾਲਾ, 11 ਨਵੰਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ, ਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਵਲੋਂ ਆਪਣੇ ਸਾਥੀਆਂ ਸਮੇਤ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮਿਲ ਕੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ਬਦਲੀ ਹੁਣ ਪਟਿਆਲਾ ਜ਼ਿਲੇ੍ਹ ਵਿਚ ਹੋ ਗਈ ਹੈ।

ਅਜੀਤ ਡੈਸਕ 12-11-2026
ਸਮਰਾਲਾ, 11 ਨਵੰਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ, ਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਵਲੋਂ ਆਪਣੇ ਸਾਥੀਆਂ ਸਮੇਤ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮਿਲ ਕੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ਬਦਲੀ ਹੁਣ ਪਟਿਆਲਾ ਜ਼ਿਲੇ੍ਹ ਵਿਚ ਹੋ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਡੀ. ਸੀ ਲੁਧਿਆਣਾ ਵਲੋਂ ਆਪਣੇ ਅਹੁਦੇ ’ਤੇ ਰਹਿੰਦਿਆਂ ਆਮ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਦੁਖ ਤਕਲੀਫ਼ਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਂਦੇ ਰਹੇ ਹਨ ਅਤੇ ਕਿਸਾਨੀ ਮਸਲਿਆਂ ਨੂੰ ਵੀ ਬਹੁਤ ਗੰਭੀਰਤਾ ਨਾਲ ਸੁਣ ਕੇ ਤੁਰੰਤ ਹੱਲ ਕੱਢਦੇ ਸਨ, ਜਿਸ ਕਰ ਕੇ ਉਹ ਲੋਕਾਂ ਦੇ ਇਨਸਾਫ਼ ਪਸੰਦ ਅਫ਼ਸਰ ਸਾਬਤ ਹੋਏ ਹਨ। ਬੀਕੇਯੂ ਰਾਜੇਵਾਲ ਵਲੋਂ ਉਨ੍ਹਾਂ ਵਲੋਂ ਨਿਭਾਈਆਂ ਵਧੀਆਂ ਸੇਵਾਵਾਂ ਕਰ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਕਰਮਜੀਤ ਸਿੰਘ ਜਸਪਾਲ ਬਾਂਗਰ ਬਲਾਕ ਡੇਹਲੋਂ, ਜਗਦੇਵ ਸਿੰਘ ਮੁੱਤੋਂ, ਬਲਿਹਾਰ ਸਿੰਘ, ਘੋਲੀ ਬਾਬਾ, ਕੁਲਵਿੰਦਰ ਸਿੰਘ ਦੀਵਾਲਾ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਕੁੱਬਾ ਨੇ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ ’ਚ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਸਾਬਕ ਵਿਧਾਇਕ ਲੱਖਾ ਪਾਇਲ ਨੇ ਦਾਣਾ ਮੰਡੀ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।