11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੰਡੀਆਂ ਬੰਦ ਕਰਨ ਦੇ ਵਿਰੋਧ ’ਚ 13 ਨੂੰ ਦਿੱਤੇ ਜਾਣਗੇ ਮੰਗ ਪੱਤਰ- ਕਿਸਾਨ ਆਗੂ

ਰਾੜਾ ਸਾਹਿਬ, 11 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤਾ ਗਿਆ ਐਲਾਨ, ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਝੋਨੇ ਦਾ ਖਰੀਦ ਟੀਚਾ ਪੂਰਾ ਹੋਣ ਦੇ ਬਹਾਨੇ ਬਣਾ ਕੇ ਮੰਡੀਆਂ ਵਿਚ ਸਰਕਾਰੀ ਖਰੀਦ ਬੰਦ ਕਰਨ ਦੇ ਵਿਰੋਧ ਵਿੱਚ ਐਸ. ਡੀ.

ਆਲ ਇੰਡੀਆ ਕਿਸਾਨ ਸਭਾ ਪ੍ਰਧਾਨ ਜਸਵੀਰ ਝੱਜ ਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ। 12-11-2026
ਰਾੜਾ ਸਾਹਿਬ, 11 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤਾ ਗਿਆ ਐਲਾਨ, ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਝੋਨੇ ਦਾ ਖਰੀਦ ਟੀਚਾ ਪੂਰਾ ਹੋਣ ਦੇ ਬਹਾਨੇ ਬਣਾ ਕੇ ਮੰਡੀਆਂ ਵਿਚ ਸਰਕਾਰੀ ਖਰੀਦ ਬੰਦ ਕਰਨ ਦੇ ਵਿਰੋਧ ਵਿੱਚ ਐਸ. ਡੀ. ਐਮ. ਦੇ ਦਫਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਪਿਛਲੇ ਦਿਨੀ ਪੰਜਾਬ ਸਰਕਾਰ ਵਾਰ, ਵਾਰ ਇਹ ਬਿਆਨ ਦੇ ਰਹੀ ਸੀ, ਕਿ ਝੋਨੇ ਦਾ ਇਕ ਇਕ ਦਾਣਾ ਮੰਡੀਆਂ ਵਿੱਚੋਂ ਖਰੀਦਿਆ ਜਾਵੇਗਾ, ਪਰ ਹੁਣ ਇਕਦਮ ਅਚਾਨਕ ਹੀ ਇਹ ਫ਼ਰਮਾਨ ਜਾਰੀ ਕਰ ਦਿੱਤਾ ਗਿਆ ਕਿ ਮੰਡੀਆਂ ਵਿਚ ਖਰੀਦ ਦਾ ਟੀਚਾ ਪੂਰਾ ਹੋ ਗਿਆ। ਪੰਜਾਬ ਸਰਕਾਰ ਇਸ ਦੇ ਬਾਰੇ ਕੇਂਦਰ ਅੱਗੇ ਕੋਈ ਮੁੱਦਾ ਵੀ ਨਹੀਂ ਉਠਾ ਰਹੀ, ਸੋ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ 13 ਨਵੰਬਰ ਨੂੰ ਐਸ.ਡੀ.ਐਮ. ਦਫਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਇਹ ਜਾਣਕਾਰੀ ਆਲ ਇੰਡੀਆ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਸਵੀਰ ਝੱਜ ਤੇ ਜਨ ਸਕੱਤਰ ਚਮਕੌਰ ਸਿੰਘ ਬਰ੍ਹਮੀ ਨੇ ਦਿੰਦੇ ਹੋਏ ਕਿਹਾ ਕਿ ਅਗਰ ਇਹ ਖਰੀਦ ਪੱਕੇ ਤੌਰ ’ਤੇ ਬੰਦ ਕਰ ਦਿੱਤੀ ਜਾਂਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਸੰਘਰਸ਼ ਦੇ ਲਈ ਸਰਕਾਰਾਂ ਜਿੰਮੇਵਾਰ ਹੋਣਗੀਆਂ।
ਪਿਛਲੀ ਖ਼ਬਰ 400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨ ਦੇ ਬਰਾਬਰ- ਯਾਦੂ ਅਗਲੀ ਖ਼ਬਰ ਊਰਨਾ ਦੀ ਵੇਰਕਾ ਦੁੱਧ ਉਤਪਾਦਕ ਸਭਾ ਦਾ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।