13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ’ਤੇ ਬੀ. ਕੇ. ਯੂ. (ਲੱਖੋਵਾਲ) ਅੱਜ ਦੇਵੇਗੀ ਰੋਸ ਧਰਨਾ– ਢੀਂਡਸਾ

ਸਮਰਾਲਾ, 12 ਨਵੰਬਰ (ਕੁਲਵਿੰਦਰ ਸਿੰਘ)- ਪੰਜਾਬ ਦੀ ਮੌਜੂਦਾ ਸਰਕਾਰ ਜੋ ਪਿਛਲੇ ਪੌਣੇ ਪੰਜ ਸਾਲ ਤੋਂ ਕਿਸਾਨ ਪੱਖੀ ਹੋਣ ਦਾ ਢੰਡੋਰਾ ਪਿੱਟ ਰਹੀ ਹੈ। ਅੱਜ ਮੁੜ ਕਿਸਾਨ ਵਿਰੋਧੀ ਹੋਣ ਦਾ ਪਰਦਾਫਾਸ਼ ਹੋਇਆ ਹੈ, ਕਿਉਂਕਿ ਅਜੇ ਕਿਸਾਨਾਂ ਦੇ ਖੇਤਾਂ ਵਿਚ ਝੋਨੇ ਦੀ ਫ਼ਸਲ ਖੜ੍ਹੀ ਹੈ।

ਮਨਜੀਤ ਸਿੰਘ ਢੀਂਡਸਾ 13-11-2026
ਸਮਰਾਲਾ, 12 ਨਵੰਬਰ (ਕੁਲਵਿੰਦਰ ਸਿੰਘ)- ਪੰਜਾਬ ਦੀ ਮੌਜੂਦਾ ਸਰਕਾਰ ਜੋ ਪਿਛਲੇ ਪੌਣੇ ਪੰਜ ਸਾਲ ਤੋਂ ਕਿਸਾਨ ਪੱਖੀ ਹੋਣ ਦਾ ਢੰਡੋਰਾ ਪਿੱਟ ਰਹੀ ਹੈ। ਅੱਜ ਮੁੜ ਕਿਸਾਨ ਵਿਰੋਧੀ ਹੋਣ ਦਾ ਪਰਦਾਫਾਸ਼ ਹੋਇਆ ਹੈ, ਕਿਉਂਕਿ ਅਜੇ ਕਿਸਾਨਾਂ ਦੇ ਖੇਤਾਂ ਵਿਚ ਝੋਨੇ ਦੀ ਫ਼ਸਲ ਖੜ੍ਹੀ ਹੈ। ਪ੍ਰੰਤੂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਐਲਾਨ ਹੋ ਚੁੱਕਾ ਹੈ। ਮੰਡੀਆਂ ਵਿਚ ਬੈਠੇ ਕਿਸਾਨ ਪਰੇਸ਼ਾਨ ਹੋ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਬੰਦ ਹੋਣ ਦੇ ਵਿਰੋਧ ਵਿਚ ਅੱਜ 13 ਨਵੰਬਰ ਨੂੰ ਸਵੇਰੇ 11 ਵਜੇ ਐੱਸ. ਡੀ. ਐੱਮ. ਸਮਰਾਲਾ ਦੇ ਦਫ਼ਤਰ ਅੱਗੇ ਬੀ. ਕੇ. ਯੂ. (ਲੱਖੋਵਾਲ) ਆਪਣੇ ਵਰਕਰਾਂ ਸਮੇਤ ਵਿਸ਼ਾਲ ਰੋਸ ਧਰਨਾ ਦੇਵੇਗੀ। ਜੇਕਰ ਇਸ ਰੋਸ ਧਰਨੇ ਉਪਰੰਤ ਵੀ ਸਰਕਾਰ ਨੇ ਮੁੜ ਸਰਕਾਰੀ ਖ਼ਰੀਦ ਸ਼ੁਰੂ ਨਾ ਕੀਤੀ ਤਾਂ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਰਕਾਰੀ ਖ਼ਰੀਦ ਮੁੜ ਸ਼ੁਰੂ ਕਰੇ ਅਤੇ ਆਪਣੇ ਕੀਤੇ ਵਾਅਦੇ ਪੂਰੇ ਕਰੇ। ਉਨ੍ਹਾਂ ਸਮਰਾਲਾ ਹਲਕੇ ਦੇ ਸਮੂਹ ਕਿਸਾਨਾਂ ਨੂੰ ਅੱਜ ਦੇ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਬਘੌਰ ’ਚ 244 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਭਾਰੀ ਬਹੁਮਤ ਨਾਲ ਬਣੇਗੀ ਸਰਕਾਰ- ਰਾਣਾ, ਆਸ਼ੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।