ਸ਼੍ਰੋਮਣੀ ਅਕਾਲੀ ਦਲ ਸਰਕਲ (ਸ਼ਹਿਰੀ) ਦੇ ਵਰਕਰਾਂ ਦਾ ਜਥਾ ਰੈਲੀ ਲਈ ਰਵਾਨਾ
ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਭਰਵੀਂ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਰਾਏਕੋਟ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਛਾਪਾ ਸਾਬਕਾ ਕੌਂਸਲਰ ਤੇ ਬਾਵਾ ਰਾਏਕੋਟ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
14-11-2026