ਆਰ. ਵੀ. ਮਾਡਲ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ, ਖੰਨਾ ਵਲੋਂ 16ਵਾਂ ‘ਜੂਨੀਅਰ ਫਾਊਂਡਰਜ਼ ਡੇ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਸਵੰਤ ਸਿੰਘ, ਪੀ.
ਡ
ਡੀ. ਪੀ. ਐੱਸ. ਖੰਨਾ ਦੇ ‘ਜੂਨੀਅਰ ਫਾਊਂਡਰਜ਼ ਡੇ’ ਸਮਾਗਮ ਦੀ ਸ਼ੁਰੂਆਤ ਕਰਵਾਉਂਦੇ ਮੁੱਖ ਮਹਿਮਾਨ ਜਸਵੰਤ ਸਿੰਘ, ਚੇਅਰਮੈਨ ਡੀ. ਐੱਸ. ਬੈਂਸ ਤੇ ਹੋਰ ਅਤੇ ਸਭਿਆਚਰਕ ਪ੍ਰੋਗਰਾਮ ਪੇਸ਼ ਕਰਦੇ ਬੱਚੇ। ਤਸਵੀਰ : ਸੋਨੀ ਗਿੱਲ
21-11-2026
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ, ਖੰਨਾ ਵਲੋਂ 16ਵਾਂ ‘ਜੂਨੀਅਰ ਫਾਊਂਡਰਜ਼ ਡੇ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਸਵੰਤ ਸਿੰਘ, ਪੀ. ਸੀ. ਐੱਸ. (ਸੇਵਾਮੁਕਤ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਨੇ 16ਵੇਂ ‘ਫਾਊਂਡਰਜ਼ ਡੇ’ ਸਮਾਰੋਹ ਦਾ ਹਿੱਸਾ ਬਣਨ ’ਤੇ ਖ਼ੁਸ਼ੀ ਅਤੇ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ਾਮ ਆਉਣ ਵਾਲੇ ਕਈ ਸਾਲਾਂ ਤੱਕ ਯਾਦਗਾਰ ਰਹੇਗੀ। ਜੌਨ ਲੌਕ ਅਤੇ ਨੈਪੋਲੀਅਨ ਦੇ ਦਾਰਸ਼ਨਿਕ ਵਿਚਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਨੌਜਵਾਨ ਮਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਵਿਚ ਮਾਪਿਆਂ ਅਤੇ ਸਕੂਲਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਤਿੰਨ ਅਜਿਹੇ ਜ਼ਰੂਰੀ ਗੁਣਾਂ ਬਾਰੇ ਚਾਨਣਾ ਪਾਇਆ, ਜਿਨ੍ਹਾਂ ਦਾ ਵਿਕਾਸ ਸਿੱਖਿਆ ਰਾਹੀਂ ਹਰੇਕ ਬੱਚੇ ਵਿਚ ਹੋਣਾ ਚਾਹੀਦਾ ਹੈ। ਇਹ ਗੁਣ ਹਨ ਰਚਨਾਤਮਿਕਤਾ, ਸਖ਼ਤ ਮਿਹਨਤ ਅਤੇ ਆਤਮ-ਵਿਸ਼ਵਾਸ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਗਿਆਸੂ ਬਣੇ ਰਹਿਣ, ਲਗਨ ਨਾਲ ਮਿਹਨਤ ਕਰਨ, ਸੁਤੰਤਰ ਤੌਰ ’ਤੇ ਸੋਚਣ ਅਤੇ ਜੀਵਨ ਦੀਆਂ ਚੁਨੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸੁਸ਼ਮਿਤਾ ਕਾਨੁਨਗੋ ਨੇ ਸੰਸਥਾ ਦੇ ਹੁਣ ਤੱਕ ਦੇ ਸਫ਼ਰ ਬਾਰੇ ਚਾਨਣਾ ਪਾਇਆ ਅਤੇ ਪ੍ਰਬੰਧਨ ਦੇ ਦ੍ਰਿਸ਼ਟੀਕੋਣ ਅਤੇ ਮਾਰਗ ਦਰਸ਼ਨ ਲਈ ਧੰਨਵਾਦ ਪ੍ਰਗਟ ਕੀਤਾ। ਗੁਰਦੇਵ ਰਬਿੰਦਰ ਨਾਥ ਟੈਗੋਰ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੀਆਂ ਯੋਗਤਾਵਾਂ ’ਤੇ ਭਰੋਸਾ ਰੱਖਣ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇੰਗਲਿਸ਼ ਕੋਆਇਰ ਦੀ ਸੁਰੀਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਤੋਂ ਬਾਅਦ ਪੇਸ਼ ਕੀਤੇ ਗਏ ਮਨਮੋਹਕ ‘ਫੇਅਰੀ ਡਾਂਸ’ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡੀ. ਐੱਸ. ਬੈਂਸ ਨੇ ਉਨ੍ਹਾਂ ਵਿਚਾਰਾਂ ਅਤੇ ਸਿੱਖਿਆ-ਦਰਸ਼ਨ ਬਾਰੇ ਚਰਚਾ ਕੀਤੀ, ਜਿਨ੍ਹਾਂ ਨੇ ਡੀ. ਪੀ. ਐੱਸ. ਖੰਨਾ ਦੀ ਨੀਂਹ ਰੱਖੀ। ਹਾਰਵਰਡ ਯੂਨੀਵਰਸਿਟੀ ਵਿਚ ਆਪਣੇ ਤਜਰਬਿਆਂ ਤੋਂ ਪੇ੍ਰਰਨਾ ਲੈਂਦਿਆਂ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਤਜਰਬਿਆਂ ਰਾਹੀਂ ਸਿੱਖਿਆ, ਰਚਨਾਤਮਿਕਤਾ, ਆਤਮ-ਵਿਸ਼ਵਾਸ ਅਤੇ ਰੱਟੇ ਲਗਾਉਣ ਦੀ ਪ੍ਰਥਾ ਤੋਂ ਮੁਕਤ ਸਿੱਖਿਆ ਪ੍ਰਣਾਲੀ ਨੇ ਇਸ ਸੰਸਥਾ ਦੇ ਨਿਰਮਾਣ ਸਬੰਧੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਆਕਾਰ ਦਿੱਤਾ। ਉਨ੍ਹਾਂ ਨੇ ਚੇਅਰਪਰਸਨ ਅੰਨੂ ਬੈਂਸ ਦੇ ਮਹੱਤਵਪੂਰਨ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਨ੍ਹਾਂ ਨੇ ਅਜਿਹਾ ਸਿੱਖਣ ਦਾ ਮਾਹੌਲ ਸਿਰਜਿਆ। ਇਸ ਸਮਾਰੋਹ ਦੇ ਮੁੱਖ ਆਕਰਸ਼ਣਾਂ ਵਿਚੋਂ ਇੱਕ ਗੁਰਦੇਵ ਰਬਿੰਦਰ ਨਾਥ ਟੈਗੋਰ ਦੀ ਪ੍ਰਸਿੱਧ ਲਘੂ ਕਹਾਣੀ ‘ਕਾਬੁਲੀਵਾਲਾ’ ’ਤੇ ਆਧਾਰਿਤ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਰਹੀ। ਪ੍ਰੋਗਰਾਮ ਦੌਰਾਨ ਇੱਕ ਵਿਸ਼ੇਸ਼ ਪੇਸ਼ਕਾਰੀ ਵੀ ਦਿਖਾਈ ਗਈ, ਜਿਸ ਵਿਚ ਫਾਊਂਡਰਜ਼ ਡੇ ਦੀਆਂ ਤਿਆਰੀਆਂ ਦੀ ਝਲਕ ਪੇਸ਼ ਕੀਤੀ ਗਈ। ਇਸ ਰਾਹੀਂ ਸਮਾਰੋਹ ਨੂੰ ਸਫਲ ਬਣਾਉਣ ਲਈ ਕੀਤੀ ਗਈ ਸਖ਼ਤ ਮਿਹਨਤ, ਟੀਮ ਵਰਕ ਅਤੇ ਰਿਹਰਸਲਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ। ਸਮਾਰੋਹ ਦਾ ਸਮਾਪਨ ਪਹਿਲੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਜੋਸ਼ੀਲੇ ਭੰਗੜੇ ਨਾਲ ਹੋਇਆ, ਜਿਸ ਨੇ ਪੂਰੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ। ਹੈੱਡ ਗਰਲ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਪ੍ਰਬੰਧਨ, ਮੁੱਖ ਮਹਿਮਾਨ, ਮਾਪਿਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਸ ਸਫਲ ਸਮਾਰੋਹ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ।