20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੰਤ ਨਾਮਦੇਵ ਸਭਾ ਖੰਨਾ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756 ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 21-11-2026
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756 ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਅਤੇ ਭਾਈ ਰਜਿੰਦਰ ਸਿੰਘ ਕਰਤਾਰਪੁਰੀ ਮੰਜੀ ਸਾਹਿਬ ਕੋਟਾਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਅਤੇ ਬਾਬਾ ਜੀ ਦੀ ਜੀਵਨੀ ਸਬੰਧੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਗੁਰਦੀਪ ਸਿੰਘ ਦੀਪੂ, ਜਗਤਾਰ ਸਿੰਘ ਚੇਅਰਮੈਨ, ਨਗਰ ਕੌਂਸਲ ਖੰਨਾ ਦੇ ਵਾਈਸ ਪ੍ਰਧਾਨ ਹਰੀਸ਼ ਗੁਪਤਾ ਅਤੇ ਕਰਮਜੀਤ ਸਿੰਘ ਸਿਫਤੀ, ਪੀ. ਏ. ਜਸਪ੍ਰੀਤ ਸਿੰਘ ਤੇ ਮਹੇਸ਼ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਐਡਵੋਕੇਟ ਜਤਿੰਦਰ ਸਿੰਘ ਦਾ ਸਨਮਾਨ ਕੀਤਾ। ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਗੁਰੂ ਘਰ ਨਤਮਸਤਕ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ, ਸਰਪ੍ਰਸਤ ਜੀਤ ਸਿੰਘ ਬੇਦੀ ਤੇ ਵਿਜੈ ਕੁਮਾਰ ਜੱਸਲ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਵਿੱਤ ਕੰਟਰੋਲਰ ਮਾ. ਸੁਰਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਜਰਨੈਲ ਸਿੰਘ ਤੱਗੜ, ਮਨਦੀਪ ਸਿੰਘ ਮਰਜਾਰਾ, ਬਹਾਦਰ ਸਿੰਘ ਕੈਂਥ, ਕਰਨੈਲ ਸਿੰਘ ਕੈਂਥ, ਹਰਜੀਤ ਸਿੰਘ ਸੋਹਲ, ਡਾ. ਸਰੂਪ ਸਿੰਘ, ਡਾ. ਹਰਭਜਨ ਸਿੰਘ, ਸੁਰਿੰਦਰ ਸਿੰਘ ਮਾਨ, ਮੋਹਣ ਜੱਸਲ, ਧਰਮ ਸਿੰਘ, ਵਰਿਆਮ ਸਿੰਘ, ਜਨਕ ਰਾਜ, ਜਗਤਾਰਨਜੀਤ ਸਿੰਘ, ਅਰਵਿੰਦਰ ਸਿੰਘ, ਕੁਲਵਿੰਦਰ ਸਿੰਘ ਬੇਦੀ, ਹਰਪ੍ਰੀਤ ਸਿੰਘ ਤੱਗੜ, ਗੁਰਦੇਵ ਸਿੰਘ ਬੇਦੀ, ਅਵਤਾਰ ਸਿੰਘ ਕੈਂਥ, ਮਾਸਟਰ ਸੁਖਦੇਵ ਸਿੰਘ, ਸੋਹਣ ਸਿੰਘ, ਡਾ. ਗੁਰਮੇਲ ਸਿੰਘ, ਗੁਰਮੀਤ ਸਿੰਘ ਕਾਲਾ, ਰਜਿੰਦਰ ਸਿੰਘ ਤੱਗੜ, ਡਾ. ਗੁਰਮੀਤ ਸਿੰਘ, ਮੈਨੇਜਰ ਭਾਗ ਸਿੰਘ, ਦਰਸ਼ਨ ਸਿੰਘ ਬੇਦੀ, ਅਵਤਾਰ ਸਿੰਘ ਬਰਿਆਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਲੌੜੀ ਕਲਾਂ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ 3 ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ ਤੋਂ, ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।