22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਚ ਦੋ ਦਿਨਾਂ ਸਾਲਾਨਾ ਖੇਡ ਮੇਲਾ ਕਰਵਾਇਆ

ਅਹਿਮਦਗੜ੍ਹ, 21 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸਾਈਕਲ ਯਾਤਰਾ ਦੌਰਾਨ ਪ੍ਰਸਿੱਧ ਸਮਾਜ ਸੇਵੀ ਅਤੇ ਵਪਾਰੀ ਆਗੂ ਤਰਸੇਮ ਗਰਗ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਤਰਸੇਮ ਗਰਗ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 22-11-2026
ਅਹਿਮਦਗੜ੍ਹ, 21 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸਾਈਕਲ ਯਾਤਰਾ ਦੌਰਾਨ ਪ੍ਰਸਿੱਧ ਸਮਾਜ ਸੇਵੀ ਅਤੇ ਵਪਾਰੀ ਆਗੂ ਤਰਸੇਮ ਗਰਗ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਤਰਸੇਮ ਗਰਗ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ ’ਜਵਾਨੀ ਸੰਭਾਲ ਯਾਤਰਾ’ ਨੂੰ ਪੰਜਾਬ ਦੇ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਮਕਸਦ ਲਈ ਨੌਜਵਾਨਾਂ ਨੂੰ ਜਾਗਰੂਕ ਕਰ ਕੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਤਰਸੇਮ ਗਰਗ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ। ਸੋਸ਼ਲ ਵੈੱਲਫੇਅਰ ਨਾਲ ਜੁੜੇ ਕਾਰਜ ਹੋਰਨਾਂ ਸੰਸਥਾਵਾਂ ਅਤੇ ਸਮਾਜ ਸੇਵੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਤੋਂ ਹੋਰਨਾਂ ਨੂੰ ਵੀ ਸੇਧ ਲੈ ਕੇ ਲੋਕ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਾਂਗਰਸ ਆਗੂ ਸੁਮਿਤ ਮਾਨ, ਦਿਲਾਵਰ ਸਿੰਘ ਲਹਿਰਾ, ਮਹਿੰਦਰਪਾਲ ਸਿੰਘ, ਮਨੋਜ ਗਰਗ, ਰਵੀ ਗੋਇਲ, ਸਾਹਿਲ ਗਰਗ, ਸੀਮਾ ਗਰਗ, ਪਲਵੀ ਗਰਗ, ਲਲਿਤ ਕੌੜਾ, ਮਨੀਸ਼ ਸੰਜੇ ਸਿੰਗਲਾ, ਸੁਮਨ ਸਿੰਗਲਾ, ਅਨਿਲ ਸਿੰਗਲਾ, ਸੁਮਿਤ ਸਿੰਗਲਾ, ਕਰਨ ਕੁਮਾਰ, ਜਸਪ੍ਰੀਤ ਸਿੰਘ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿੱਚ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਗਲੀ ਖ਼ਬਰ ਕੈਂਬਰਿਜ ਸੀ. ਸੈਕੰਡਰੀ ਸਕੂਲ ਮਲੌਦ ਵਿਖੇ ਬੱਚਿਆਂ ਵਿਚ ਪ੍ਰਤਿਭਾ ਨਿਖਾਰਨ ਵਜੋਂ ਜਨਰਲ ਨਾਲਜ ਦੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।