ਮਾਤਾ ਚਰਣ ਕੌਰ ਦੇ ਅੰਤਿਮ ਸੰਸਕਾਰ ਲਈ ਸੰਗਤਾਂ ਦਾ ਜਥਾ ਰਵਾਨਾ
ਮਾਛੀਵਾੜਾ ਸਾਹਿਬ, 21 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਪ੍ਰਧਾਨ ਤਰਸੇਮ ਸਿੰਘ ਦੀ ਮਾਤਾ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਣ ਕੌਰ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਹਲਕਾ ਸਮਰਾਲਾ ਤੋਂ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ ਹੇਠ ਪਿੰਡ ਝੜੌਦੀ ਤੋਂ ਵੱਡੀ ਗਿਣਤੀ ਵਿਚ ਸੰਗਤ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਮਾਤਾ ਚਰਣ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਮੂਲੀਅਤ ਕੀਤੀ।
ਅਜੀਤ ਡੈਸਕ
22-11-2026