22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਪੂਰਬਾ ਵਿਖੇ ਸੰਤ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਦੇ ਦੀਵਾਨ 27 ਤੇ 28 ਨੂੰ

ਬੀਜਾ, 22 ਨਵੰਬਰ (ਬਗਲੀ)- ਤਪੋਬਣ ਧਰਮ ਪ੍ਰਚਾਰ ਲਹਿਰ ਦੇ ਤਹਿਤ ਪਿੰਡ ਪੂਰਬਾ ਵਿਖੇ ਮਿਤੀ 27 ਅਤੇ 28 ਨਵੰਬਰ, 2026 ਨੂੰ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਸੇਵਾਦਾਰ ਤਿਆਰੀਆਂ ’ਚ ਜੁਟੇ ਹੋਏ ਹਨ।

ਬਾਬਾ ਦਰਸ਼ਨ ਸਿੰਘ ਖ਼ਾਲਸਾ 23-11-2026
ਬੀਜਾ, 22 ਨਵੰਬਰ (ਬਗਲੀ)- ਤਪੋਬਣ ਧਰਮ ਪ੍ਰਚਾਰ ਲਹਿਰ ਦੇ ਤਹਿਤ ਪਿੰਡ ਪੂਰਬਾ ਵਿਖੇ ਮਿਤੀ 27 ਅਤੇ 28 ਨਵੰਬਰ, 2026 ਨੂੰ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਸੇਵਾਦਾਰ ਤਿਆਰੀਆਂ ’ਚ ਜੁਟੇ ਹੋਏ ਹਨ। ਮਾਸਟਰ ਹਰਜੀਤ ਸਿੰਘ ਪੂਰਬਾ ਨੇ ਦਸਿਆ ਕਿ ਦੋ ਰੋਜਾ ਰਾਤਰੀ ਦੀਵਾਨਾਂ ਦਾ ਸਮਾਂ ਸ਼ਾਮੀ 7 ਤੋਂ 10 ਵਜੇ ਤੱਕ ਦਾ ਹੋਵੇਗਾ। ਇਸ ਸਮਾਗਮ ਵਿਚ ਪੁਰਾਤਨਤਾ ਨਾਲ ਭਰਪੂਰ ਰਮਣੀਕ ਅਸਥਾਨ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਗੁਰਬਾਣੀ ਦੇ ਇਲਾਹੀ ਕੀਰਤਨ ਵਖਿਆਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨਗੇ। ਉਹਨਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਗੁਰਮਤਿ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਮੀਟਿੰਗ ਮੌਕੇ ਬਾਬਾ ਮਸਤਾਨ ਸਿੰਘ, ਅਜਮੇਰ ਸਿੰਘ ਪੂਰਬਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਮਰਾਲਾ, ਨੰਬਰਦਾਰ ਅਜਮੇਰ ਸਿੰਘ, ਸਰਪੰਚ ਗੁਰਵੀਰ ਸਿੰਘ, ਬਲਜੀਤ ਸਿੰਘ ਪੰਚ, ਬਹਾਦਰ ਸਿੰਘ ਪੰਚ, ਕਮਲਜੀਤ ਸਿੰਘ ਪੰਚ, ਜਸ਼ਨਦੀਪ ਗਾਂਧੀ ਗੁਰਿੰਦਰ ਸਿੰਘ, ਜਸਪਾਲ ਸਿੰਘ, ਗੁਰਦੇਵ ਸਿੰਘ, ਅਵਰਿੰਦਰ ਸਿੰਘ, ਕਾਲਾ ਆਦਿ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਐੱਫ.ਐੱਫ.ਰੋਡ ’ਤੇ ਚੱਕਾ ਜਾਮ ਅਗਲੀ ਖ਼ਬਰ ਪਿੰਡ ਸ਼ਹਿਬਾਜ਼ਪੁਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।