23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੀ . ਏ . ਯੂ . ਵਿਚ ਸੁਲਤਾਨਪੁਰ ਲੋਧੀ ਬਾਰੇ ਕੌਫੀਟੇਬਲ ਕਿਤਾਬ ਦਾ ਹੋਇਆ ਵਿਮੋਚਨ

ਲੁਧਿਆਣਾ, 23 ਨਵੰਬਰ (ਜਸਵਿੰਦਰ ਸਿੰਘ)- ਗੁਰੂ ਨਾਨਕ ਦੇਵ ਸਾਹਿਬ ਦੇ ਗੁਰਪੁਰਬ ਦੇ ਵਿਸ਼ੇਸ਼ ਸੰਦਰਭ ਵਿਚ ਹੋਏ ਸਮਾਗਮ ਵਿਚ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਬਾਰੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਵਲੋਂ ਤਿਆਰ ਕੀਤੀ ਕੌਫੀਟੇਬਲ ਕਿਤਾਬ ਲੋਕ ਅਰਪਿਤ ਕੀਤੀ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਪੀ.

ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਜਸਵਿੰਦਰ ਸਿੰਘ)- ਗੁਰੂ ਨਾਨਕ ਦੇਵ ਸਾਹਿਬ ਦੇ ਗੁਰਪੁਰਬ ਦੇ ਵਿਸ਼ੇਸ਼ ਸੰਦਰਭ ਵਿਚ ਹੋਏ ਸਮਾਗਮ ਵਿਚ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਬਾਰੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਵਲੋਂ ਤਿਆਰ ਕੀਤੀ ਕੌਫੀਟੇਬਲ ਕਿਤਾਬ ਲੋਕ ਅਰਪਿਤ ਕੀਤੀ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਕੀਤੀ। ਉਨ੍ਹਾਂ ਤੋਂ ਇਲਾਵਾ ਡੀਨ ਬਾਗ਼ਬਾਨੀ ਕਾਲਜ ਡਾ. ਰਿਸ਼ੀਇੰਦਰ ਸਿੰਘ ਗਿੱਲ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਤੇਜਿੰਦਰ ਸਿੰਘ ਰਿਆੜ, ਡੀਨ ਬੇਸਿਕ ਸਾਇੰਸਜ਼ ਕਾਲਜ ਡਾ. ਨੀਨਾ ਸਿੰਗਲਾ ਅਤੇ ਵਧੀਕ ਨਿਰਦੇਸ਼ਕ ਪਸਾਰ ਡਾ. ਕਮਲਦੀਪ ਸਾਂਘਾ ਤੋਂ ਇਲਾਵਾ ਬਹੁਤ ਸਾਰੇ ਸਨਮਾਨਿਤ ਅਤੇ ਪਤਵੰਤੇ ਲੋਕ ਹਾਜ਼ਰ ਸਨ। ਇਸ ਕੌਫੀਟੇਬਲ ਕਿਤਾਬ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਗੁਰੂ ਨਾਨਕ ਦੇਵ ਜੀ ਦੇ 557ਵੇਂ ਗੁਰਪੁਰਬ ਦੇ ਸੰਬੰਧੀ ਵਿਚ ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਸੀ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ਨਾਨਕ ਸਮੁੱਚੇ ਪੰਜਾਬ ਜਾਂ ਭਾਰਤ ਦੇ ਨਹੀਂ ਬਲਕਿ ਵਿਸ਼ਵ ਨੂੰ ਰੂਹਾਨੀ ਅਤੇ ਸਮਾਜਿਕ ਸੇਧ ਦੇਣ ਵਾਲੇ ਗੁਰੂ ਰੂਪ ਹਨ। ਉੱਘੇ ਰਾਗੀ ਸੁਖਵੰਤ ਸਿੰਘ ਨੇ ਵੀ ਇਸ ਕਿਤਾਬ ਦੀ ਪ੍ਰਸ਼ੰਸਾ ਵਿਚ ਸ਼ਬਦ ਬੋਲੇ ਅਤੇ ਨਾਲ ਹੀ ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਵਲੋਂ ਸ਼ਬਦ ਸੰਗੀਤ ਬਾਰੇ ਕੀਤੀ ਸਾਧਨਾ ਦਾ ਜ਼ਿਕਰ ਕੀਤਾ। ਹਰਪ੍ਰੀਤ ਸਿੰਘ ਸੰਧੂ ਨੇ ਇਸ ਕਿਤਾਬ ਬਾਰੇ ਬੋਲਦਿਆਂ ਕਿਤਾਬ ਦੀ ਯਾਤਰਾ ਨਾਲ ਜੁੜੀਆਂ ਬਾਤਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਕਿਤਾਬ ਦੇ ਰਚੇ ਜਾਣ ਸਮੇਂ ਉਨ੍ਹਾਂ ਦਾ ਮੰਤਵ ਸਿੱਖ ਪਰੰਪਰਾਵਾਂ ਨੂੰ ਆਉਂਦੀਆਂ ਪੀੜੀਆਂ ਤੱਕ ਪ੍ਰਸਾਰਿਤ ਕਰਨਾ ਸੀ। ਅੰਤ ਵਿਚ ਡਾ. ਤੇਜਿੰਦਰ ਸਿੰਘ ਰਿਆੜ ਨੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਹਲੂਵਾਲੀਆ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਿੰਡ ਸਾਇਆਂ ਖ਼ੁਰਦ ਵਿਖੇ ਹਰਪ੍ਰੀਤ ਸਿੰਘ ਸਿਮਕ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨਾਲ ਰੂ-ਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।