ਜੰਡਿਆਲੀ ਵਿਖੇ ਅਕਾਲੀ-ਭਾਜਪਾ ਵਰਕਰਾਂ ਵਲੋਂ ਸਾਬਕਾ ਮੰਤਰੀ ਢਿੱਲੋਂ ਦਾ ਸਨਮਾਨ
ਕੁਹਾੜਾ, 25 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਵਲੋਂ ਸਾਂਝੇ ਤੌਰ ’ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਅਜੀਤ ਡੈਸਕ
26-11-2026