26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਮੌਕੇ ਕਮਲ ਧਾਲੀਵਾਲ ਵਲੋਂ ਗੁਰਦੁਆਰਾ ਸਿੰਘ ਸਭਾ ਦੀ ਕਾਰ ਪਾਰਕਿੰਗ ਲਈ ਇੱਕ ਲੱਖ ਰੁਪਏ ਦੀ ਸੇਵਾ ਭੇਟ

ਅਹਿਮਦਗੜ੍ਹ, 25 ਨਵੰਬਰ (ਰਵਿੰਦਰ ਪੁਰੀ)-ਪਹਿਲੇ ਪਾਤਸ਼ਾਹ, ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ, ਅਹਿਮਦਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਪੁਰਬ ਸਮਾਗਮ ਵਿੱਚ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਤੇ ਸੇਵਾਦਾਰ ਕਮਲ ਧਾਲੀਵਾਲ ਨੇ ਸ਼ਰਧਾ ਸਹਿਤ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਪਵਿੱਤਰ ਦਿਹਾੜੇ ’ਤੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਵਾਸਤੇ ਖ਼ਰੀਦੀ ਗਈ ਜਗਾ ਦੀ ਚੱਲ ਰਹੀ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ’ਚੋਂ 1 ਲੱਖ ਰੁਪਏ ਦੀ ਰਾਸ਼ੀ ਗੁਰੂ ਘਰ ਦੇ ਚਰਨਾਂ ਵਿੱਚ ਭੇਂਟ ਕੀਤੀ ਗਈ।

ਅਜੀਤ ਡੈਸਕ 26-11-2026
ਅਹਿਮਦਗੜ੍ਹ, 25 ਨਵੰਬਰ (ਰਵਿੰਦਰ ਪੁਰੀ)-ਪਹਿਲੇ ਪਾਤਸ਼ਾਹ, ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ, ਅਹਿਮਦਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਪੁਰਬ ਸਮਾਗਮ ਵਿੱਚ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਤੇ ਸੇਵਾਦਾਰ ਕਮਲ ਧਾਲੀਵਾਲ ਨੇ ਸ਼ਰਧਾ ਸਹਿਤ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਪਵਿੱਤਰ ਦਿਹਾੜੇ ’ਤੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਵਾਸਤੇ ਖ਼ਰੀਦੀ ਗਈ ਜਗਾ ਦੀ ਚੱਲ ਰਹੀ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ’ਚੋਂ 1 ਲੱਖ ਰੁਪਏ ਦੀ ਰਾਸ਼ੀ ਗੁਰੂ ਘਰ ਦੇ ਚਰਨਾਂ ਵਿੱਚ ਭੇਂਟ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨੀ ਸ਼ਬਦਾਂ ਵਿੱਚ ਕਮਲ ਧਾਲੀਵਾਲ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਜੋ ਮਹਾਨ ਫ਼ਲਸਫ਼ਾ ਬਖ਼ਸ਼ਿਆ ਹੈ, ਸਾਨੂੰ ਸਾਰਿਆਂ ਨੂੰ ਉਸ ਵਿਚਾਰਧਾਰਾ ’ਤੇ ਚੱਲਦਿਆਂ ਮਾਨਵਤਾ ਅਤੇ ਗੁਰੂ ਘਰ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਹੀ ਮਨੁੱਖ ਨੂੰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ ਅਤੇ ਗੁਰੂ ਘਰ ਦੇ ਇਸ ਕਾਰਜ ਵਿੱਚ ਨਿਮਾਣਾ ਜਿਹਾ ਹਿੱਸਾ ਪਾ ਕੇ ਉਹ ਆਪਣੇ ਆਪ ਨੂੰ ਬਹੁਤ ਵਡਭਾਗਾ ਸਮਝਦੇ ਹਨ। ਇਸ ਦੌਰਾਨ ਗੁਰਦੁਆਰਾ ਸਿੰਘ ਸਭਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਕਮਲ ਧਾਲੀਵਾਲ ਦਾ ਵਿਸ਼ੇਸ਼ ਤੌਰ ’ਤ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਮਲ ਧਾਲੀਵਾਲ ਵੱਲੋਂ ਹਮੇਸ਼ਾ ਹੀ ਇਲਾਕੇ ਦੇ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਵੱਡਮੁੱਲਾ ਯੋਗਦਾਨ ਪਾਇਆ ਜਾਂਦਾ ਹੈ, ਜੋ ਕਿ ਸਾਰਿਆਂ ਲਈ ਪ੍ਰੇਰਨਾਦਾਇਕ ਹੈ। ਇਸ ਮੌਕੇ ਨਗਰ ਕੌਂਸਲ ਐੱਮ.ਸੀ. ਵਿੱਕੀ ਟੰਡਨ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਘੇਲ ਸਿੰਘ ਉੱਬੀ, ਐੱਮ.ਸੀ. ਰਿੰਪੀ ਕੜਵਲ ਅਤੇ ਐੱਮ. ਸੀ. ਕਮਿੱਕਰ ਰਾਮ ਸਮੇਤ ਵੱਡੀ ਗਿਣਤੀ ’ਚ ਸੰਗਤ ਮੌਜੂਦ ਰਹੀ।
ਪਿਛਲੀ ਖ਼ਬਰ ਕਿਸਾਨ ਅੰਦੋਲਨ ਸਮੇਂ ਪੰਜਾਬ ਅਤੇ ਕਿਸਾਨਾਂ ਨਾਲ ਧੋਖਾ ਕਰਕੇ ਐਨ. ਡੀ. ਏ. ਤੋਂ ਵੱਖ ਹੋਇਆ ਸੀ ਅਕਾਲੀ ਦਲ: ਅਮਨ ਕਟਾਰੀਆ ਅਗਲੀ ਖ਼ਬਰ ਕਾਂਗਰਸ 26 ਨਵੰਬਰ ਨੂੰ ਸੰਵਿਧਾਨ ਰੱਖਿਆ ਮਾਰਚ ਜਿਲ੍ਹਾ ਪ੍ਰਧਾਨ ਲੱਖਾ ਦੀ ਅਗਵਾਈ ਵਿਚ ਕੱਢੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।