26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਸਾਨ ਅੰਦੋਲਨ ਸਮੇਂ ਪੰਜਾਬ ਅਤੇ ਕਿਸਾਨਾਂ ਨਾਲ ਧੋਖਾ ਕਰਕੇ ਐਨ. ਡੀ. ਏ. ਤੋਂ ਵੱਖ ਹੋਇਆ ਸੀ ਅਕਾਲੀ ਦਲ: ਅਮਨ ਕਟਾਰੀਆ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਇੱਕ ਵਾਰ ਫਿਰ ਹੋਏ ਗਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਵਾਰਡ ਨੰਬਰ 22 ਦੇ ਕੌਂਸਲਰ ਅਤੇ ਸੀਨੀਅਰ ਆਗੂ ਅਮਨ ਕਟਾਰੀਆ ਨੇ ਦੋਵਾਂ ਪਾਰਟੀਆਂ ਨੂੰ ਸੱਤਾ ਦੀਆਂ ਲਾਲਚੀ ਕਰਾਰ ਦਿੱਤਾ। ਉਨਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਦੋਂ ਕੇਂਦਰ ਦੀ ਐਨ.

ਅਮਨ ਕਟਾਰੀਆ 26-11-2026
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਇੱਕ ਵਾਰ ਫਿਰ ਹੋਏ ਗਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਵਾਰਡ ਨੰਬਰ 22 ਦੇ ਕੌਂਸਲਰ ਅਤੇ ਸੀਨੀਅਰ ਆਗੂ ਅਮਨ ਕਟਾਰੀਆ ਨੇ ਦੋਵਾਂ ਪਾਰਟੀਆਂ ਨੂੰ ਸੱਤਾ ਦੀਆਂ ਲਾਲਚੀ ਕਰਾਰ ਦਿੱਤਾ। ਉਨਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਦੋਂ ਕੇਂਦਰ ਦੀ ਐਨ. ਡੀ. ਏ. ਸਰਕਾਰ ਅਤੇ ਭਾਜਪਾ ਵੱਲੋਂ ਦੇਸ਼ ਦੇ ਕਿਸਾਨਾਂ ਦੇ ਖ਼ਿਲਾਫ਼ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ, ਉਸ ਸਮੇਂ ਅਕਾਲੀ ਦਲ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਖੜਨ ਦੀ ਬਜਾਏ ਸਿਰਫ਼ ਸਿਆਸੀ ਦਬਾਅ ਤੋਂ ਬਚਣ ਲਈ ਐਨ. ਡੀ. ਏ. ਤੋਂ ਵੱਖ ਹੋਣ ਦਾ ਦਿਖਾਵਾ ਕੀਤਾ ਸੀ। ਕਟਾਰੀਆ ਨੇ ਕਿਹਾ ਕਿ ਲਗਭਗ ਛੇ ਸਾਲ ਬਾਅਦ ਅਕਾਲੀ ਦਲ ਨੇ ਮੁੜ ਭਾਜਪਾ ਨਾਲ ਗਠਜੋੜ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨਾਂ ਦੀ ਰਾਜਨੀਤੀ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਨਾ ਹੈ। ਪੰਜਾਬ, ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਨਾਲ ਇਨਾਂ ਦਾ ਕੋਈ ਅਸਲ ਸਰੋਕਾਰ ਨਹੀਂ ਹੈ। ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਗਠਜੋੜ ਤੋਂ ਵੱਖ ਹੋ ਕੇ ਪੰਜਾਬ ਦੀ ਜਨਤਾ ਸਾਹਮਣੇ ਕਿਸਾਨਾਂ ਦੇ ਹਮਦਰਦ ਹੋਣ ਦਾ ਦਿਖਾਵਾ ਕੀਤਾ ਸੀ, ਪਰ ਅੱਜ ਮੁੜ ਭਾਜਪਾ ਨਾਲ ਹੱਥ ਮਿਲਾ ਕੇ ਉਨਾਂ ਦੀ ਕਹਿਣੀ ਅਤੇ ਕਰਨੀ ਦਾ ਫ਼ਰਕ ਸਪੱਸ਼ਟ ਹੋ ਗਿਆ ਹੈ।ਕਟਾਰੀਆ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦੋਵਾਂ ਪਾਰਟੀਆਂ ਦੇ ਆਗੂ ਇੱਕ-ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਅਤੇ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ। ਹੁਣ ਸੱਤਾ ਦੀ ਖ਼ਾਤਰ ਮੁੜ ਇੱਕ ਮੰਚ ’ਤੇ ਆਉਣ ਤੋਂ ਬਾਅਦ ਉਹ ਪੰਜਾਬ ਦੀ ਜਨਤਾ ਨੂੰ ਕੀ ਜਵਾਬ ਦੇਣਗੇ? 24 ਖੰਨਾ06
ਪਿਛਲੀ ਖ਼ਬਰ ਰਾਮਗੜ੍ਹ ਸਰਦਾਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕਮਲ ਧਾਲੀਵਾਲ ਵਲੋਂ ਗੁਰਦੁਆਰਾ ਸਿੰਘ ਸਭਾ ਦੀ ਕਾਰ ਪਾਰਕਿੰਗ ਲਈ ਇੱਕ ਲੱਖ ਰੁਪਏ ਦੀ ਸੇਵਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।