ਤਰੁਣ ਸ਼ਰਮਾ ਨੇ ਦੁਬਈ ’ਚ ਹੋਈ ਅੰਤਰਰਾਸ਼ਟਰੀ ਪੈਰਾ ਕਰਾਟੇ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਅੰਤਰਰਾਸ਼ਟਰੀ ਕਰਾਟੇ ਅਥਲੀਟ ਤਰੁਣ ਸ਼ਰਮਾ ਨੇ ਦੁਬਈ ਵਿਚ ਹੋਈ ਅੰਤਰਰਾਸ਼ਟਰੀ ਪੈਰਾ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦੋਵਾਂ ਦਾ ਨਾਮ ਰੌਸ਼ਨ ਕੀਤਾ ਹੈ। ਚੈਂਪੀਅਨਸ਼ਿਪ ਵਿੱਚ 20 ਤੋਂ ਵੱਧ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।
ਅਜੀਤ ਡੈਸਕ
26-11-2026