26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖੰਨਾ, ਸਮਰਾਲਾ ਤੇ ਮਾਛੀਵਾੜਾ ਸਾਹਿਬ ਦੀ ਸੰਗਤ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਆਲੂਆਂ ਦੇ ਟਰੱਕ ਰਵਾਨਾ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਸਮੂਹ ਸੰਗਤ ਹਲਕਾ ਖੰਨਾ, ਸਮਰਾਲਾ ਤੇ ਮਾਛੀਵਾੜਾ ਸਾਹਿਬ ਵੱਲੋ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਆਲੂਆਂ ਦੇ ਟਰੱਕ ਰਵਾਨਾ ਕੀਤੇ ਗਏ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਸਰਬਜੀਤ ਸਿੰਘ ਦੀ ਪ੍ਰੇਰਨਾ ਸਦਕਾ ਸੰਗਤ ਨੇ ਟਰੱਕ ਰਵਾਨਾ ਭੇਜੇੇ।

ਅਜੀਤ ਡੈਸਕ 26-11-2026
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਸਮੂਹ ਸੰਗਤ ਹਲਕਾ ਖੰਨਾ, ਸਮਰਾਲਾ ਤੇ ਮਾਛੀਵਾੜਾ ਸਾਹਿਬ ਵੱਲੋ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਆਲੂਆਂ ਦੇ ਟਰੱਕ ਰਵਾਨਾ ਕੀਤੇ ਗਏ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਸਰਬਜੀਤ ਸਿੰਘ ਦੀ ਪ੍ਰੇਰਨਾ ਸਦਕਾ ਸੰਗਤ ਨੇ ਟਰੱਕ ਰਵਾਨਾ ਭੇਜੇੇ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਸੇਵਾਦਾਰਾਂ ਨਾਲ ਮਿਲ ਕੇ ਟਰੱਕਾਂ ਨੂੰ ਹਰੀ ਝੰਡੀ ਦਿੱਤੀ ਗਈ। ਯਾਦੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਲੰਗਰਾਂ ਦੀ ਸੇਵਾ ਇੱਕ ਮਹਾਨ ਸੇਵਾ ਹੈ, ਜਿਸ ’ਚ ਹਰੇਕ ਵਿਅਕਤੀ ਨੂੰ ਆਪਣੀ ਸਮਰਥਾਂ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਯਾਦੂ ਵਲੋਂ ਟਰੱਕ ਡਰਾਈਵਰਾਂ ਦਾ ਸਿਰਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਮਨਜੋਤ ਸਿੰਘ ਨਵਾਂ ਪਿੰਡ, ਦਲ ਪੰਥ ਸਿੰਘ ਸਾਹਿਬ ਜੱਥੇਦਾਰ ਨਵਾਬ ਕਪੂਰ ਸਿੰਘ ਅਕਾਲੀ ਬੁੱਢਾ ਦਲ ਦੇ ਜ਼ਿਲ੍ਹਾ ਜੱਥੇਦਾਰ ਬਲਜੀਤ ਸਿੰਘ, ਜ਼ਿਲ੍ਹਾ ਪ੍ਰਸ਼ੀਦ ਮੈਂਬਰ ਤੇਜਿੰਦਰ ਸਿੰਘ ਇਕੋਲਾਹਾ, ਸੀਨੀਅਰ ਆਗੂ ਜਗਦੀਪ ਸਿੰਘ ਦੀਪੀ, ਸਰਕਲ ਪ੍ਰਧਾਨ ਦਿਹਾਤੀ ਪਵਨਜੋਤ ਸਿੰਘ ਹਰਿਓ, ਗੁਰਜੋਤ ਸਿੰਘ ਚੀਮਾ, ਗੁਰਤੇਜ ਸਿੰਘ ਪੂੂਰਬਾ, ਅਮਨਪ੍ਰੀਤ ਸਿੰਘ ਮਾਵੀ, ਰਵਿੰਦਰ ਸਿੰਘ ਬੱਗਾ, ਜੱਸੀ ਚਕੌਹੀ, ਰਵਿੰਦਰ ਕੁਮਾਰ ਤੇ ਵਰਮਾ ਜਵੈਲਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੋਣਾਂ ਨੇੜੇ ਆਉਂਦੀਆਂ ਦੇਖ ਕਾਂਗਰਸੀਆਂ ਨੂੰ ਪੰਜਾਬ ਦੀ ਜਵਾਨੀ ਦਾ ਚੇਤਾ ਆਇਆ- ਜਥੇਦਾਰ ਮਦਨੀਪੁਰ, ਚੇਅਰਮੈਂਨ ਪੰਧੇਰਖੇੜੀ ਅਗਲੀ ਖ਼ਬਰ ਤਰੁਣ ਸ਼ਰਮਾ ਨੇ ਦੁਬਈ ’ਚ ਹੋਈ ਅੰਤਰਰਾਸ਼ਟਰੀ ਪੈਰਾ ਕਰਾਟੇ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।